` ਕਾਂਗਰਸ ਕਰੋਨਾ ਮਹਾਂਮਾਰੀ ਦੀ ਆੜ ਹੇਠ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਨਾ ਕਰੇ : ਡਾ. ਚੀਮਾ।
Latest News


ਕਾਂਗਰਸ ਕਰੋਨਾ ਮਹਾਂਮਾਰੀ ਦੀ ਆੜ ਹੇਠ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਨਾ ਕਰੇ : ਡਾ. ਚੀਮਾ।

Don’t create emergency like situation in the garb of Corona, Dr. Cheema warns Congress government share via Whatsapp

Don’t create emergency like situation in the garb of Corona, Dr. Cheema warns Congress government

 

ਇੰਡੀਆ ਨਿਊਜ਼ ਸੈਂਟਰ ਚੰਡੀਗੜ੍ਹ  -- ਸ਼੍ਰੋਮਣੀ ਅਕਾਲੀ ਦਲ ਨੇ ਕੱਲ ਦੇ ਪੈਟਰੋਲ ਅਤੇ ਡੀਜਲ ਦੇ ਖਿਲਾਫ ਸੂਬਾ ਪੱਧਰੀ ਸ਼ਾਂਤਮਈ ਰੋਸ ਮੁਜਾਹਿਰਆਂ ਤੋਂ ਬਾਅਦ ਵੱਖ-ਵੱਖ ਜ਼ਿਲਿਆਂ ਵਿੱਚ ਅਕਾਲੀ ਵਰਕਰਾਂ ਖਿਲਾਫ  ਦਰਜ ਕੀਤੇ ਕੇਸਾਂ ਦੀ ਸਖਤ ਲਫਜਾਂ ਵਿੱਚ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਤੁਰੰਤ ਇਹ ਕੇਸ ਵਾਪਸ ਲਏ ਜਾਣ ਅੱਜ ਚੰਡੀਗੜ੍ਹ ਵਿੱਚ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਕਰੋਨਾ ਮਹਾਂਮਾਰੀ ਦੀ ਆੜ ਹੇਠ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਉਹਨਾਂ ਕਿਹਾ ਕਿ ਸੂਬੇ ਵਿੱਚ ਦੋਹਰੇ ਮਾਪਦੰਡ ਅਪਣਾ ਕੇ ਵੱਖ-ਵੱਖ ਪਾਰਟੀਆਂ ਉਪਰ ਗੈਰ-ਲੋਕਤਾਂਤਰਿਕ ਤਰੀਕੇ ਨਾਲ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ  ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੂੰ ਇਹ ਖੁੱਲੀ ਛੋਟ ਦਿੱਤੀ ਜਾ ਸਕਦੀ ਹੈ ਕਿ ਉਹ ਕਰਫਿਊੁ ਦੇ ਦੌਰਾਨ ਵੀ ਸੈਂਕੜਿਆਂ ਦੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ ਖਿਲਾਫ ਮੁਜਾਹਰੇ ਕਰ ਸਕਦੇ ਹਨ ਪਰ ਬਾਕੀ ਪਾਰਟੀਆਂ ਨੂੰ ਲਾਕ ਡਾਊਨ ਖੁੱਲਣ ਤੋਂ ਬਾਅਦ ਲੋਕਤੰਤਰੀ ਤਰੀਕੇ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਨ ਤੇ ਵੀ ਸਖਤ ਧਾਰਾਵਾਂ ਤਹਿਤ ਪਰਚੇ ਦਰਜ ਕੀਤੇ ਜਾਂਦੇ ਹਨ

ਆਪਣਾ ਬਿਆਨ ਜਾਰੀ ਰੱਖਦੇ ਹੋਏ ਡਾ. ਚੀਮਾ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਇੱਕ ਬੱਸ ਵਿੱਚ 50 ਯਾਤਰੀਆਂ ਨੂੰ ਸਫਰ ਕਰਨ ਦੀ ਇਜਾਜਤ ਤਾਂ ਦਿੱਤੀ ਜਾ ਰਹੀ ਹੈ ਪਰ ਰਾਜਨੀਤਕ ਪਾਰਟੀਆਂ ਦੇ 50 ਆਗੂ ਖੁੱਲੀ ਥਾਂ ਤੇ ਬੈਠ ਕੇ ਪ੍ਰਦਰਸ਼ਨ ਵੀ ਨਹੀਂ ਕਰ ਸਕਦੇ ਉਹਨਾਂ ਕਿਹਾ ਕਿ ਇਹੀ ਵਰਤਾਰਾ ਮੁਲਾਜ਼ਮ ਜਥੇਬੰਦੀਆਂ ਦੇ ਖਿਲਾਫ ਵੀ ਵਰਤਿਆ ਜਾ ਰਿਹਾ ਹੈ


ਡਾ. ਚੀਮਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਵਿਰੁੱਧ ਕੰਮ ਕਰਨ ਵਾਲੀਆਂ ਸਾਰੀਆਂ ਤਾਕਤਾਂ ਦਾ ਹਮੇਸ਼ਾਂ ਡਟ ਕੇ ਵਿਰੋਧ ਕੀਤਾ ਹੈ ਪਰ ਕਾਂਗਰਸ ਸਰਕਾਰ ਵੱਲੋਂ ਸ਼ੋਸ਼ਲ ਮੀਡੀਆ ਦੀਆਂ ਖਬਰਾਂ ਨੂੰ ਆਧਾਰ ਬਣ ਕੇ  ਵੱਡੀ ਗਿਣਤੀ ਵਿੱਚ ਸਿੱਖ ਨੌਂਜਵਾਨਾ ਦੇ ਖਿਲਾਫ ਪਰਚੇ ਦਰਜ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਉਹਨਾਂ ਕਿਹਾ ਕਿ ਅਗਰ ਸ਼ੋਸ਼ਲ ਮੀਡੀਆ ਉਪਰ ਕੋਈ ਨੌਂਜਵਾਨ ਸਹਿਬਨ ਗਲਤੀ ਕਰਦਾ ਹੈ ਤਾਂ ਸਰਕਾਰ ਅਤੇ ਪ੍ਰਸ਼ਾਸ਼ਨ ਦੀ ਡਿਊਟੀ ਬਣਦੀ ਹੈ ਕਿ ਉਸ ਨੂੰ ਪਿਆਰ ਨਾਲ ਸਮਝਾਇਆ ਜਾਵੇ ਨਾਂ ਕਿ ਛੋਟੀਆਂ-ਛੋਟੀਆਂ ਗਲਤੀਆਂ  ਕਰਕੇ ਨਿਰਦੋਸ਼ ਨੌਂਜਵਾਨਾਂ ਖਿਲਾਫ ਝੂਠੇ ਪਰਚੇ ਦਰਜ ਕੀਤੇ ਜਾਣ



ਅਖੀਰ ਵਿੱਚ ਉਹਨਾਂ ਸਰਕਾਰ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਲੋਕਤੰਤਰ ਨੂੰ ਖਤਮ ਕਰਨ ਦੀਆਂ ਆਪਣੀਆਂ ਕੋਝ੍ਹੀਆਂ ਚਾਲਾਂ ਬੰਦ ਕਰੇ ਅਤੇ ਸਾਰੇ ਝੂਠੇ ਕੇਸ ਵਾਪਸ ਲਵੇ ਅਗਰ ਸਰਕਾਰ ਪੁਲਿਸ ਜ਼ਬਰ ਰਾਹੀਂ ਜ਼ਮਹੂਰੀਅਤ ਨੂੰ ਖਤਮ ਕਰਨ ਤੋਂ ਬਾਜ ਨਾ ਆਈ ਤਾਂ ਜ਼ਮਹੂਰੀ ਤਰੀਕੇ ਨਾਲ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਜੁਆਬ ਦਿੱਤਾ ਜਾਵੇਗਾ
  

 

Don’t create emergency like situation in the garb of Corona, Dr. Cheema warns Congress government

OJSS Best website company in jalandhar
Source: INDIA NEWS CENTRE

Leave a comment






11

Latest post

पूर्व पंजाब कांग्रेस अध्यक्ष और पूर्व सांसद मोहिंदर सिंह केपी शिरोमणी अकाली दल में शामिल, जालंधर से मैदान में उतरेंगें ------ पंजाब के मुख्य निर्वाचन अधिकारी सिबिन सी ने वोटिंग के समूचे तजुर्बे को आनंददायक बनाने के लिए उठाये गए कदमों की दी जानकारी ------ इनोसेंट हार्ट्स में 'ईको क्लब के विद्यार्थियों ने 'अ विज़न : ग्रीन इंडिया, क्लीन इंडिया' थीम के तहत मनाया 'वर्ल्ड अर्थ डे' ------ इनोसेंट हार्ट्स ग्रुप ऑफ़ इंस्टीट्यूशंस, लोहारां में "फेयरवेल पार्टी सायोनारा, 2024 का आयोजन ------ इनोसेंट हार्ट्स स्कूल, लोहारां के विद्यार्थियों ने 9वीं कर्नलज़ शार्पशूटरज़ राइफल और एयर पिस्टल ओपन शूटिंग प्रतियोगिता में मारी बाजी