` ਕੇਂਦਰੀ ਰਾਸ਼ਨ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ : ਸੁਖਬੀਰ ਸਿੰਘ ਬਾਦਲ

ਕੇਂਦਰੀ ਰਾਸ਼ਨ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ : ਸੁਖਬੀਰ ਸਿੰਘ ਬਾਦਲ

CBI probe into central ration scam: Sukhbir Singh Badal share via Whatsapp

CBI probe into central ration scam: Sukhbir Singh Badal

ਇੰਡੀਆਂ ਨਿਊਜ਼ ਸੈਂਟਰ ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਰਾਸ਼ਨ ਘੁਟਾਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕੀਤੀ ਤੇ ਕਿਹਾ ਕਿ ਕਾਂਗਰਸੀਆਂ ਜਿਹਨਾਂ ਨੇ ਗਰੀਬਾਂ ਲਈ ਆਏ ਰਾਸ਼ਨ ਦਾ ਘੁਟਾਲਾ ਕੀਤਾ, ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਉਹਨਾਂ ਨੇ ਕਾਂਗਰਸ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਲਈ ਵੀ ਆਖਿਆ

ਇਥੇ ਇਕ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਇਕ ਵਾਰ ਪੰਜਾਬ ਸਰਕਾਰ ਤੇਲ ਕੀਮਤਾਂ ਵਿਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰੇ, ਇਸ ਮਗਰੋਂ ਅਸੀਂ ਕੇਂਦਰ ਨੂੰ ਵੀ ਅਜਿਹਾ ਹੀ ਕਰਨ ਵਾਸਤੇ ਆਖਾਂਗੇ। ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਹੀ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਪੈਟਰੋਲ ਅਤੇ ਡੀਜ਼ਲ  'ਤੇ ਆਬਕਾਰੀ ਡਿਊਟੀ ਘਟਾਉਣ ਦੀ ਮੰਗ ਕੀਤੀ ਸੀ। ਉਹਨਾ ਨੇ ਇਹ ਵੀ ਮੰਗ ਕੀਤੀ ਕਿ  ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਕੋਈ ਵੀ ਵਿਦਿਆਰਥੀ ਇਸ ਲਈ ਨਿਸ਼ਾਨਾ ਨਾ ਬਣਾਇਆ ਜਾਵੇ ਕਿਉਂਕਿ ਉਸਦੇ ਮਾਪੇ ਕੋਰੋਨਾ ਸੰਕਟ ਕਾਰਨ ਉਹਨਾਂ ਦੀ ਆਮਦਨ ਵਿਚ ਕਟੌਤੀ ਕਾਰਨ ਫੀਸਾਂ ਭਰਨ ਵਿਚ ਅਸਮਰਥ ਹਨ। ਉਹਨਾਂ ਕਿਹਾ ਕਿ ਰਾਜ ਸਰਕਾਰ ਨੂੰ ਅਜਿਹੇ ਵਿਦਿਆਰਥੀਆਂ ਦੀ ਛੇ ਮਹੀਨੇ ਦੀ ਫੀਸ ਪੇਸ਼ਗੀ ਅਦਾ ਕਰ ਕੇ ਇਹਨਾਂ ਪ੍ਰਾਈਵੇਟ ਸਕੂਲਾਂ ਨੂੰ ਮੁਆਵਜ਼ਾ ਅਦਾ ਕਰਨਾ ਚਾਹੀਦਾ ਹੈ

ਇਥੇ ਧਰਨੇ ਤੋਂ ਅਗਵਾਈ ਕਰਦਿਆਂ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 'ਪੰਜਾਬ ਬਚਾਓ' ਨਾਅਰੇ ਤਹਿਤ ਦਿੱਤੇ ਸੱਦੇ 'ਤੇ ਹਜ਼ਾਰਾਂ ਪਿੰਡਾਂ ਤੇ 'ਅੱਡਿਆਂ' ਵਿਚ ਲੱਖਾਂ ਲੋਕ ਅੱਜ ਹਮਾਇਤ ਵਿਚ ਨਿਤਰ ਆਏ ਤੇ ਉਹਨਾਂ ਨੇ ਕਾਂਗਰਸ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਰੋਹ ਪ੍ਰਗਟ ਕੀਤਾ ਕਿ ਉਹਨਾਂ ਨੇ ਕਰੋਨਾ ਮਹਾਂਮਾਰੀ ਵੇਲੇ ਉਹਨਾਂ ਨੂੰ ਇਕੱਲਿਆਂ ਰੁਲਦਿਆਂ ਛੱਡ ਦਿੱਤਾ।  ਉਹਨਾਂ ਕਿਹਾ ਕਿ ਅੱਜ ਲੋਕਾਂ ਨੇ ਕਾਂਗਰਸ ਸਰਕਾਰ ਨੂੰ ਤੇਲ ਕੀਮਤਾਂ ਅਤੇ ਬਿਜਲੀ ਦਰਾਂ ਤੇ ਹੋਰ ਟੈਕਸਾਂ ਵਿਚ ਵਾਧੇ ਲਈ ਜ਼ਿੰਮੇਵਾਰ ਠਹਿਰਾਇਆ ਤੇ ਕਿਹਾ ਕਿ ਕਾਂਗਰਸੀਆਂ ਵੱਲੋਂ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ, 4 ਹਜ਼ਾਰ ਕਰੋੜ ਰੁਪਏ ਦੇ ਬੀਜ ਘੁਟਾਲੇ ਅਤੇ ਹੁਣ ਤਾਜ਼ਾ ਬੀਮਾ ਘੁਟਾਲੇ ਸਮੇਤ ਲੜੀਵਾਰ ਘੁਟਾਲਿਆਂ ਰਾਹੀਂ ਸਰਕਾਰੀ ਖ਼ਜ਼ਾਨੇ ਦੀ ਲੁੱਟ ਕਾਰਨ ਅਜਿਹਾ ਹੋਇਆ ਹੈ

 

 

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਲੱਖਾਂ ਦੀ ਗਿਣਤੀ ਵਿਚ ਧਰਨਿਆਂ ਵਿਚ ਨਿਤਰ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਡਟਣ  ਅਤੇ ਸਰਕਾਰ ਤੇ ਆਪਣੇ ਫਾਰਮ ਹਾਊਸ ਵਿਚ ਵਿਅਸਤ ਮੁੱਖ ਮੰਤਰੀ ਨੂੰ ਲੋਕਾਂ ਦੀ ਆਵਾਜ਼ ਸੁਣਨ ਲਈ ਮਜਬੂਰ ਕਰਨ 'ਤੇ ਲੋਕਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਅੱਜ ਸੂਬੇ ਦੇ ਹਰ ਪਿੰਡ ਤੇ ਕਸਬੇ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਇਕ ਬੇਵਿਸਾਹੀ ਮਤਾ ਪਾਸ  ਕੀਤਾ ਗਿਆ ਹੈ ਤੇ ਹੁਣ ਕਾਂਗਰਸ ਸਰਕਾਰ ਦੇ ਦਿਨ ਥੋੜ ਰਹਿ ਗਏ ਹਨ। ਇਸ ਮੌਕੇ ਜ਼ੀਰਕਪੁਰ ਵਿਖੇ ਡੇਰਾ ਬਸੀ ਹਲਕੇ ਦੇ ਵਿਧਾਇਕ ਸ੍ਰੀ ਐਨ ਕੇ ਸ਼ਰਮਾ ਨੇ  ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦੇ ਕਾਰਜਕਾਲ ਵੇਲੇ ਮੁਹਾਲੀ ਜ਼ਿਲ ਦਾ ਵਿਕਾਸ ਕਰਨ ਲਈ ਧੰਨਵਾਦ ਕੀਤਾ ਤੇ ਦੱਸਿਆ ਕਿ ਕਿਵੇਂ ਹੁਣ ਕਾਂਗਰਸ ਦੇ ਰਾਜਕਾਲ ਵਿਚ ਸਾਰੇ ਵਿਕਾਸ ਕਾਰਜਰ ਠੱਪ ਹੋ ਕੇ ਰਹਿ ਗਏ ਹਨ

 

 

ਇਸ ਮੌਕੇ ਸੀਨੀਅਰ ਨੇਤਾ ਤੇ ਐਮ ਪੀ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਹਾਂਮਾਰੀ ਵੇਲੇ ਆਪ ਮਰਨ ਲਈ ਛੱਡ ਦਿੱਤਾ ਗਿਆ ਜਦਕਿ ਕਾਂਗਰਸੀ ਆਗੂ ਨਜਾਇਜ਼ ਸ਼ਰਾਬ ਬਣਾਉਣ  ਅਤੇ ਵੇਚਣ ਦੇ ਕਾਰੋਬਾਰ ਵਿਚ ਸ਼ਾਮਲ ਹੋ ਕੇ ਖੁਲ ਲੁੱਟੀ ਮਚਾ ਰਹੇ ਹਨ ਤੇ ਸਰਹੱਦੋਂ ਪਾਰ ਤੋਂ ਵੀ ਸ਼ਰਾਬ ਦੀ ਸਮਗਲਿੰਗ ਧੜੱਲੇ ਨਾਲ ਹੋ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ  ਕੇਂਦਰ ਸਰਕਾਰ ਵੱਲੋਂ ਭੇਜਿਆ ਰਾਸ਼ਨ ਆਪਣੇ ਹਮਾਇਤੀਆਂ ਨੂੰ ਦੇ ਕੇ ਗਰੀਬ ਲੋਕਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸੀਆਂ ਨੇ ਇਹ ਰਾਸ਼ਨ ਖੁਲ ਬਜ਼ਾਰ ਵਿਚ ਵੇਚ ਦਿੱਤਾ

 

 

ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਹਲਕੇ ਵਿਚ ਵਿਸ਼ਾਲ ਧਰਨੇ ਦੀ ਅਗਵਾਈ ਕੀਤੀ ਤੇ ਕੇਂਦਰ ਤੇ ਰਾਜ ਸਰਕਾਰ ਦੋਵਾਂ ਨੂੰ ਤੇਲ ਕੀਮਤਾਂ ਵਿਚ 10-10 ਰੁਪਏ ਪ੍ਰਤੀ ਲੀਟਰ ਕਟੌਤੀ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ  ਗੁਆਂਢੀ ਰਾਜਾਂ ਦੇ ਮੁਕਾਬਲੇ  ਪੰਜਾਬ ਵਿਚ ਡੀਜ਼ਲ ਦੀ ਕੀਮਤ ਬਹੁਤ ਜ਼ਿਆਦਾ ਹੈ ਤੇ ਦਿੱਲੀ ਵਿਚ ਡੀਜ਼ਲ ਦੀ ਕੀਮਤ ਪੈਟਰੋਲ ਨਾਲੋਂ ਮਹਿੰਗੀ ਹੋ ਗਈ ਹੈ ਤੇ ਆਜ਼ਾਦੀ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਸ੍ਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ  ਅਕਾਲੀ ਦਲ ਤੇ ਭਾਜਪਾ ਸਰਕਾਰ ਵੇਲੇ ਪੰਜਾਬ ਵਿਚ ਗੁਆਂਢੀ ਰਾਜਾਂ ਨਾਲੋਂ ਡੀਜ਼ਲ ਸਸਤ ਹੁੰਦਾ ਸੀ

 

 

ਜਿਹੜੇ ਬੱਚਿਆਂ ਦੇ ਮਾਪਿਆਂ ਦੀ ਮਹਾਂਮਾਰੀ ਦੌਰਾਨ ਨੌਕਰੀ ਚਲੀ ਗਈ ਜਾਂ ਵਪਾਰਕ ਨੁਕਸਾਨ ਹੋਇਆ ਤੇ ਉਹ ਫੀਸ ਭਰਨ ਤੋਂ ਅਸਮਰਥ ਹਨਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਬੱਚਿਆਂ ਦੀ ਛੇ ਮਹੀਨੇ ਦੀ ਫੀਸ ਆਪ ਭਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਜਿਹਾ ਫੀਸ ਭਰਨ ਤੋਂ ਅਸਮਰਥ ਮਾਪਿਆਂ ਦੇ ਬੱਚਿਆਂ ਦਾ ਭਵਿੱਖ ਬਚਾਉਣ ਪ੍ਰਤੀ ਇਕ ਛੋਟਾ ਕਦਮ ਹੋਵੇਗਾ ਜਿਸਦੇ ਚਿਰ ਕਾਲੀ ਨਤੀਜੇ ਹੋਣਗੇ। ਅਕਾਲੀ ਦਲ ਦੇ ਆਗੂ

CBI probe into central ration scam: Sukhbir Singh Badal

OJSS Best website company in jalandhar
Source: INDIA NEWS CENTRE

Leave a comment






11

Latest post