` ਕੇਂਦਰ ਦੇ ਬਿਜਲੀ ਸੁਧਾਰ ਬਿਲ 'ਤੇ ਦੋਗਲੀ ਨੀਤੀ ਅਪਣਾ ਰਹੇ ਨੇ ਬਾਦਲ - ਅਮਨ ਅਰੋੜਾ

ਕੇਂਦਰ ਦੇ ਬਿਜਲੀ ਸੁਧਾਰ ਬਿਲ 'ਤੇ ਦੋਗਲੀ ਨੀਤੀ ਅਪਣਾ ਰਹੇ ਨੇ ਬਾਦਲ - ਅਮਨ ਅਰੋੜਾ

SAD’s dual face on Centre's power reform Bill stands exposed: Aman Arora share via Whatsapp

 

SAD’s dual face on Centre's power reform Bill stands exposed: Aman Arora

 

ਇੰਡੀਆ ਨਿਊਜ਼ ਸੈਂਟਰ ਚੰਡੀਗੜ੍ਹ,  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਤਜਵੀਜ਼ਸ਼ੁਦਾ ਬਿਜਲੀ (ਸੋਧ) ਬਿਲ-2020 ਨੂੰ ਪੰਜਾਬ ਦੇ ਕਿਸਾਨਾਂ ਅਤੇ ਗ਼ਰੀਬਾਂ ਸਮੇਤ ਸੂਬੇ ਲਈ ਘਾਤਕ ਕਰਾਰ ਦਿੰਦੇ ਹੋਏ ਇਸ ਮੁੱਦੇ 'ਤੇ ਬਾਦਲ ਪਰਿਵਾਰ ਨੂੰ ਘੇਰਿਆ ਹੈ।
'
ਆਪ' ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਦੋਸ਼ ਲਗਾਇਆ ਕਿ ਬਾਦਲ ਪਰਿਵਾਰ ਵੱਲੋਂ ਇਸ ਬੇਹੱਦ ਗੰਭੀਰ ਮੁੱਦੇ 'ਤੇ ਦੋਗਲੀ ਨੀਤੀ ਅਪਣਾ ਕੇ ਲੋਕਾਂ ਨੂੰ ਗੁੰਮਰਾਹ ਅਤੇ ਪੰਜਾਬ ਦੀ ਪਿੱਠ ' ਛੁਰਾ ਮਾਰ ਰਿਹਾ ਹੈ।
ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਵੱਲੋਂ ਤਜਵੀਜ਼ ਸ਼ੁਦਾ ਬਿਜਲੀ ਬਿਲ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਇਸ ਵਿਚ ਰੱਤੀ ਭਰ ਵੀ ਸ਼ੱਕ ਨਹੀਂ ਕਿ ਇਹ ਪ੍ਰਸਤਾਵਿਤ ਬਿਜਲੀ ਬਿਲ-2020 ਸਾਰੇ ਬਿਜਲੀ ਖਪਤਕਾਰਾਂ ਖ਼ਾਸ ਕਰਕੇ ਕਿਸਾਨਾਂ ਅਤੇ ਗ਼ਰੀਬ ਦਲਿਤਾਂ ਲਈ ਬੇਹੱਦ ਮਾਰੂ ਅਤੇ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ ਉੱਤੇ ਸ਼ਰੇਆਮ ਡਾਕਾ ਸਾਬਤ ਹੋਵੇਗਾ, ਪਰੰਤੂ ਸੁਖਬੀਰ ਸਿੰਘ ਬਾਦਲ ਇਹ ਕਿਉਂ ਨਹੀਂ ਦੱਸ ਰਹੇ ਕਿ ਜਦੋਂ ਕੇਂਦਰੀ ਕੈਬਨਿਟ ਨੇ ਇਸ ਘਾਤਕ ਬਿਜਲੀ (ਸੋਧ) ਬਿਲ-2020 'ਤੇ ਮੋਹਰ ਲਗਾਈ ਸੀ, ਉਦੋਂ ਉਨ੍ਹਾਂ (ਸੁਖਬੀਰ) ਦੀ ਧਰਮ-ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਵੀ ਦਸਤਖ਼ਤ ਕਰਕੇ ਸਹਿਮਤੀ ਦਿੱਤੀ ਸੀ। ਕੀ ਉਦੋਂ ਇਹ ਬਿੱਲ ਘਾਤਕ ਨਹੀਂ ਸੀ?
ਅਮਨ ਅਰੋੜਾ ਨੇ ਕਿਹਾ ਕਿ ਜੇਕਰ ਬਾਦਲ ਪਰਿਵਾਰ ਸੱਚਮੁੱਚ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਮੁੱਦਈ ਹੁੰਦਾ ਤਾਂ ਹਰਸਿਮਰਤ ਕੌਰ ਬਾਦਲ ਕੇਂਦਰ ਕੈਬਨਿਟ ' ਇਸ ਪ੍ਰਸਤਾਵ ਨੂੰ ਪਾਸ ਨਾ ਹੋਣ ਦਿੰਦੇ ਅਤੇ ਨਾ ਹੀ ਸੁਖਬੀਰ ਸਿੰਘ ਬਾਦਲ ਮੋਦੀ ਨੂੰ ਚਿੱਠੀਆਂ ਲਿਖਣ ਦੇ ਡਰਾਮੇ ਕਰਨ ਦੀ ਲੋੜ ਪੈਂਦੀ।
ਅਮਨ ਅਰੋੜਾ ਨੇ ਕਿਹਾ ਕਿ ਬਾਦਲ ਪਰਿਵਾਰ ਡਰਾਮੇ ਕਰਨ ਦੀ ਥਾਂ ਲੋਕਾਂ ਨੂੰ ਸਪਸ਼ਟ ਕਰਨ ਕਿ ਉਹ ਇਸ ਬਿਲ ਦਾ ਸੰਸਦ ਦੇ ਅੰਦਰ ਅਤੇ ਬਾਹਰ ਸਿੱਧਾ ਵਿਰੋਧ ਕਰਨਗੇ ਅਤੇ ਇਸ ਬਿਲ ਦੇ ਪਾਸ ਹੋਣ ਦੀ ਸੂਰਤ ' ਭਾਜਪਾ ਨਾਲੋਂ ਨਾਤਾ ਤੋੜ ਕੇ ਹਰਸਿਮਰਤ ਕੌਰ ਬਾਦਲ ਦਾ ਕੇਂਦਰੀ ਮੰਤਰੀ ਵਜੋਂ ਅਸਤੀਫ਼ਾ ਦੇਣਗੇ। ਕਿਉਂਕਿ ਇਸ ਖ਼ਤਰਨਾਕ ਬਿਜਲੀ ਸੋਧ ਬਿਲ ਦੇ ਲਾਗੂ ਹੋਣ ਨਾਲ ਕਿਸਾਨਾਂ ਅਤੇ ਦਲਿਤਾਂ ਵਰਗ ਨੂੰ ਮਿਲਦੀ ਬਿਜਲੀ ਸਬਸਿਡੀ ਅਤੇ ਕਰਾਸ ਸਬਸਿਡੀ ਬੰਦ ਹੋ ਜਾਵੇਗੀ। ਸਾਰੇ ਵਰਗਾਂ ਲਈ ਬਿਜਲੀ ਮਹਿੰਗੀ ਹੋ ਜਾਵੇਗੀ। ਪ੍ਰਾਈਵੇਟ ਕੰਪਨੀਆਂ ਦਾ ਬਿਜਲੀ ਦੇ ਖੇਤਰ ' ਏਕਾਧਿਕਾਰ ਹੋਵੇਗਾ। ਸਟੇਟ ਬਿਜਲੀ ਰੈਗੂਲੇਟਰੀ ਅਥਾਰਿਟੀ ਪੰਜਾਬ ਦੇ ਹੱਥਾਂ ' ਨਿਕਲ ਕੇ ਕੇਂਦਰ ਦੇ ਹੱਥਾਂ ' ਚਲੀ ਜਾਵੇਗੀ। ਅਰਥਾਤ ਇਹ ਫ਼ੈਸਲਾ ਸੂਬੇ ਦੇ ਸੰਘੀ ਢਾਂਚੇ 'ਤੇ ਸਿੱਧਾ ਡਾਕਾ ਸਾਬਤ ਹੋਵੇਗਾ

 

SAD’s dual face on Centre's power reform Bill stands exposed: Aman Arora

OJSS Best website company in jalandhar
Source: INDIA NEWS CENTRE

Leave a comment






11

Latest post