` ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਦੇ ਕੇਸ ਵਧਣ ਕਾਰਨ ਪਲਾਜ਼ਮਾ ਬੈਂਕ ਸਥਾਪਤ ਕਰਨ ਦੀ ਪ੍ਰਵਾਨਗੀ
Latest News


ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਦੇ ਕੇਸ ਵਧਣ ਕਾਰਨ ਪਲਾਜ਼ਮਾ ਬੈਂਕ ਸਥਾਪਤ ਕਰਨ ਦੀ ਪ੍ਰਵਾਨਗੀ

CAPT AMARINDER GIVES GO-AHEAD TO SET UP PLASMA BANK AS COVID CASES SPIKE IN PUNJAB share via Whatsapp

CAPT AMARINDER GIVES GO-AHEAD TO SET UP PLASMA BANK AS COVID CASES SPIKE IN PUNJAB

ਇੰਡੀਆ ਨਿਊਜ਼ ਸੈਂਟਰ  ਚੰਡੀਗੜ•, ਸੂਬਾ ਸਰਕਾਰ ਨੇ ਸਭ ਤੋਂ ਵੱਧ ਪ੍ਰਭਾਵਿਤ ਪੰਜ ਜ਼ਿਲਿਆਂ ਵਿੱਚ ਸ਼ੁੱਕਰਵਾਰ ਤੋਂ ਰੈਪਿਡ ਐਂਟੀਜਨ ਟੈਸਟਿੰਗ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ ਅਤੇ ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਪਲਾਜ਼ਮਾ ਥਰੈਪੀ ਦੇ ਇਲਾਜ ਦੀ ਸਹੂਲਤ ਵਾਸਤੇ ਪਲਾਜ਼ਮ ਬੈਂਕ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਹਾਲਾਂਕਿ, ਆਈ.ਸੀ.ਐਮ.ਆਰ ਦੇ ਟਰਾਇਲ ਪ੍ਰਾਜੈਕਟ ਦੇ ਤੌਰ 'ਤੇ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਲਾਜ਼ਮਾ ਥਰੈਪੀ ਦਾ ਇਲਾਜ ਪਹਿਲਾਂ ਹੀ ਕੀਤਾ ਜਾ ਰਿਹਾ ਹੈ
 
ਸੂਬੇ ਵਿੱਚ ਕੋਵਿਡ ਸਥਿਤੀ ਬਾਰੇ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਜਾਇਜ਼ਾ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਬਲੱਡ ਬੈਂਕ ਅਤੇ ਟਰਾਂਸਫਿਊਜ਼ਨ ਮੈਡੀਸਨ ਦੇ ਸਾਬਕਾ ਮੁਖੀ ਡਾ. ਨੀਲਿਮਾ ਮਰਵਾਹਾ ਦੀ ਨਿਗਰਾਨੀ ਅਤੇ ਰਹਿਨੁਮਾਈ ਹੇਠ ਪਲਾਜ਼ਮਾ ਬੈਂਕ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਡਾ. ਮਰਵਾਹਾ ਪਹਿਲਾਂ ਹੀ ਇਸ ਪ੍ਰਕ੍ਰਿਆ ਵਿੱਚ ਸ਼ਾਮਲ ਹਨ ਅਤੇ ਪਲਾਜ਼ਮਾ ਥਰੈਪੀ ਟਰਾਇਲ ਬਾਰੇ ਸੇਧ ਦੇ ਰਹੇ ਹਨ ਪਲਾਜ਼ਮਾ ਬੈਂਕ ਗੰਭੀਰ ਬਿਮਾਰ ਰੋਗੀਆਂ ਜਾਂ ਗੰਭੀਰ ਬਿਮਾਰੀ ਦੇ ਜੋਖਮ ਵਾਲੇ ਲੋਕਾਂ ਲਈ ਤਿਆਰ ਸਪਲਾਈ ਸਰੋਤ ਵਜੋਂ ਕੰਮ ਕਰੇਗਾ ਅਤੇ ਇਸ ਨਾਲ ਕਰੋਨਾ ਤੋਂ ਸਿਹਤਯਾਬ ਹੋਏ ਲੋਕਾਂ ਦੇ ਪਲਾਜ਼ਮੇ ਨਾਲ ਮਰੀਜ਼ਾਂ ਦਾ ਵੱਡੇ ਪੈਮਾਨੇ 'ਤੇ ਇਲਾਜ ਕੀਤਾ ਜਾ ਸਕੇਗਾ
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਇਸ ਟਰਾਇਲ ਲਈ ਕੁੱਲ 15 ਮਰੀਜ਼ ਭਰਤੀ ਕੀਤੇ ਜਾ ਚੁੱਕੇ ਹਨ ਜਿਨਾਂ ਵਿੱਚੋਂ ਅੱਠ ਨੂੰ ਪਲਾਜ਼ਮਾ ਦਿੱਤਾ ਗਿਆ ਹੈ ਜਦਕਿ ਬਾਕੀ 7 ਨੂੰ ਆਈ.ਸੀ.ਐਮ.ਆਰ. ਦੀ ਬੇਤਰਤੀਬੀ (ਰੈਂਡਮ) ਵਿਧੀ ਮੁਤਾਬਕ ਨਿਗਰਾਨੀ ਹੇਠ ਰੱਖਿਆ ਗਿਆ ਹੈ ਪੰਜ ਮਰੀਜ਼ ਪੂਰੀ ਤਰਾਂ ਸਿਹਤਯਾਬ ਹੋ ਗਏ ਹਨ ਜਿਨਾਂ ਨੂੰ ਛੇਤੀ ਹੀ ਘਰ ਭੇਜ ਦਿੱਤਾ ਜਾਵੇਗਾ ਠੀਕ ਹੋਏ 300 ਮਰੀਜ਼ਾਂ ਵਿੱਚੋਂ ਹੁਣ ਤੱਕ 11 ਵਿਅਕਤੀਆਂ ਨੇ ਪਲਾਜ਼ਮਾ ਦਾਨ ਕੀਤਾ ਹੈ
ਸੂਬੇ ਵਿੱਚ ਸੁਰੱਖਿਆ ਨੇਮਾਂ ਦੀ ਵਧ ਰਹੀ ਉਲੰਘਣਾ ਜਿਨਾਂ ਵਿੱਚੋਂ ਬਹੁਤੇ ਸਿਆਸੀ ਪਾਰਟੀਆਂ ਤੋਂ ਹਨ, 'ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਛੇਤੀ ਹੀ ਸਾਰੀਆਂ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨ ਲਈ ਉਨਾਂ ਦਾ ਸਹਿਯੋਗ ਮੰਗਣਗੇ ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਉਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕੋਵਿਡ ਦੇ ਫੈਲਾਅ ਦਾ ਕਾਰਨ ਬਣਨ ਵਾਲੀ ਕਿਸੇ ਵੀ ਕਾਰਵਾਈ ਤੋਂ ਬਚਣ ਲਈ ਵੀ ਅਪੀਲ ਕਰਨਗੇ ਇਸ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਪੁਲੀਸ ਨੇ ਕੋਵਿਡ ਤੋਂ ਬਚਾਅ ਲਈ ਨਿਰਧਾਰਤ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ 'ਤੇ ਸਿਆਸੀ ਪਾਰਟੀਆਂ ਦੇ ਕੁਝ ਲੋਕਾਂ ਖਿਲਾਫ ਕੇਸ ਦਰਜ ਕੀਤੇ ਹਨ ਅਤੇ ਉਨਾਂ ਦਾ ਵਿਭਾਗ ਵੀ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਜਿਹੇ ਕੰਮ ਨਾ ਕਰਨ ਲਈ ਪੱਤਰ ਲਿਖਣ ਦੀ ਯੋਜਨਾ ਬਣਾ ਰਿਹਾ ਹੈ
ਮੀਟਿੰਗ ਦੌਰਾਨ ਦੱਸਿਆ ਕਿ ਬੁੱਧਵਾਰ ਨੂੰ 258 ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਤੱਕ 11 ਪੀ.ਸੀ.ਐਸ. ਅਫਸਰ ਅਤੇ ਹੋਰ ਸੀਨੀਅਰ ਅਧਿਕਾਰੀ ਜਿਨਾਂ ਵਿੱਚ ਸੀ.ਐਮ.. ਸੰਗਰੂਰ, ਜੱਜ ਆਦਿ ਸ਼ਾਮਲ ਹਨ, ਵੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ ਮੁੱਖ ਮੰਤਰੀ ਨੇ ਇਸ ਨੂੰ ਅੱਗੇ ਵਧਣ ਤੋਂ ਰੋਕਣ ਦੀ ਲੋੜ 'ਤੇ ਜ਼ੋਰ ਦਿੱਤਾ ਉਨਾਂ ਕਿਹਾ ਕਿ ਦਫ਼ਤਰੀ ਸਟਾਫ ਨੂੰ ਵਿਸ਼ੇਸ਼ ਤੌਰ 'ਤੇ ਧਿਆਨ ਰੱਖਣ ਦੀ ਲੋੜ ਹੈ ਉਨਾਂ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸਰਕਾਰੀ ਅਧਿਕਾਰੀਆਂ ਦੀਆਂ ਮੀਟਿੰਗਾਂ, ਦੂਜੇ ਦਫ਼ਤਰਾਂ ਵਿੱਚ ਜਾਣ ਆਦਿ ਬਾਰੇ ਨਿਰਧਾਰਤ ਸੰਚਾਲਨ ਵਿਧੀ (ਐਸ..ਪੀ.) ਜਾਰੀ ਕਰਨ ਲਈ ਆਖਿਆ ਇਹ ਸਪੱਸ਼ਟ ਕੀਤਾ ਜਾਵੇ ਕਿ ਲਾਪਰਵਾਹੀ ਵਾਲੇ ਰਵੱਈਏ ਦੇ ਕਾਰਨ ਬਹੁਤ ਹੀ ਅਹਿਮ ਮਨੁੱਖੀ ਸ਼ਕਤੀ ਦਰਮਿਆਨ ਰੋਗ ਦਾ ਫੈਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ

CAPT AMARINDER GIVES GO-AHEAD TO SET UP PLASMA BANK AS COVID CASES SPIKE IN PUNJAB

OJSS Best website company in jalandhar
Source: INDIA NEWS CENTRE

Leave a comment






11

Latest post

पूर्व पंजाब कांग्रेस अध्यक्ष और पूर्व सांसद मोहिंदर सिंह केपी शिरोमणी अकाली दल में शामिल, जालंधर से मैदान में उतरेंगें ------ पंजाब के मुख्य निर्वाचन अधिकारी सिबिन सी ने वोटिंग के समूचे तजुर्बे को आनंददायक बनाने के लिए उठाये गए कदमों की दी जानकारी ------ इनोसेंट हार्ट्स में 'ईको क्लब के विद्यार्थियों ने 'अ विज़न : ग्रीन इंडिया, क्लीन इंडिया' थीम के तहत मनाया 'वर्ल्ड अर्थ डे' ------ इनोसेंट हार्ट्स ग्रुप ऑफ़ इंस्टीट्यूशंस, लोहारां में "फेयरवेल पार्टी सायोनारा, 2024 का आयोजन ------ इनोसेंट हार्ट्स स्कूल, लोहारां के विद्यार्थियों ने 9वीं कर्नलज़ शार्पशूटरज़ राइफल और एयर पिस्टल ओपन शूटिंग प्रतियोगिता में मारी बाजी