ਕੋਵਿਡ-19: ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦਾ ਕੀਤਾ ਉਦਘਾਟਨ

COVID-19: TECHNICAL EDUCATION MINISTER CHANNI LAUNCHES PORTAL OF MRSPTU TO PROVIDE ONLINE SERVICES TO STUDENTS share via Whatsapp

 

 

ਇੰਡੀਆ ਨਿਊਜ਼ ਸੈਂਟਰ ਚੰਡੀਗੜ੍ਹ: ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਸਮਾਗਮ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਹਾਜ਼ਿਰ ਸਨ, ਉਨ੍ਹਾਂ ਤੋਂ ਇਲਾਵਾ ਐਮ.ਆਰ.ਐਸ.ਪੀ.ਟੀ.ਯੂ ਦੇ ਉਪ ਕੁਲਪਤੀ ਡਾ. ਮੋਹਨ ਪਾਲ ਸਿੰਘ ਈਸਰ, ਰਜਿਸਟਰਾਰ ਡਾ. ਬੂਟਾ ਸਿੰਘ ਸਿੱਧੂ ਅਤੇ ਅਕਾਦਮਿਕ ਮਾਮਲੇ, ਡੀਨ ਡਾ. ਸਵਿਨਾ ਬਾਂਸਲ ਆਨਲਾਈਨ ਮੌਜੂਦ ਰਹੇ।  ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ) ਦੇ ਵਿਦਿਆਰਥੀ ਵੱਖ ਵੱਖ ਸੇਵਾਵਾਂ ਜਿਵੇਂ ਕਿ ਆਰਜੀ ਡਿਗਰੀ ਸਰਟੀਫਿਕੇਟ (ਪੀ.ਡੀ.ਸੀ) ਟ੍ਰਾਂਸਕਿ੍ਰਪਟ, ਦਸਤਾਵੇਜ / ਡਿਗਰੀ / ਨੰਬਰ ਕਾਰਡ (ਡੀ.ਐੱਮ.ਸੀ.) ਵਿੱਚ ਸੋਧ, ਤਸਦੀਕ, ਪ੍ਰਮਾਣ ਪੱਤਰ ਆਦਿ ਸੇਵਾਵਾਂ ਪ੍ਰਾਪਤ ਕਰਨ ਲਈ ਲਈ ਆਨਲਾਈਨ ਬਿਨੈ ਪੱਤਰ ਦੇ ਸਕਣਗੇ।ਵਿਦਿਆਰਥੀ ਪੋਰਟਲ ਦੇ ਸਟੂਡੈਂਟ ਲੌਗਇੰਨ ਵਿਚ ਜਾ ਕੇ ਆਨਲਾਈਨ ਫੀਸ ਭਰ ਸਕਦੇ ਹਨ ਅਤੇ ਦਸਤਾਵੇਜ਼ ਦੀਆਂ ਕਾਪੀਆਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਐਮ.ਆਰ.ਐਸ.ਪੀ.ਟੀ.ਯੂ ਦੀ ਇਸ ਵਿਲੱਖਣ ਪਹਿਲਕਦਮੀ ਲਈ ਵਧਾਈ ਦਿੰਦਿਆਂ  ਚੰਨੀ ਨੇ ਪੰਜਾਬ ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਤਕਨੀਕੀ ਸਿੱਖਿਆ ਬੋਰਡ ਅਤੇ ਆਈ.ਕੇ.ਜੀ ਪੀ.ਟੀ.ਯੂ, ਕਪੂਰਥਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੀ ਬਿਨਾਂ ਕਿਸੇ ਦੇਰੀ ਦੇ ਵਿਦਿਆਰਥੀਆਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਆਨਲਾਈਨ ਪੋਰਟਲ ਦੀ ਸੁਰੂਆਤ ਕਰਨ।ਮੰਤਰੀ ਨੇ ਕਿਹਾ ਕਿ ਕੋਵਿਡ ਸੰਕਟ ਦੌਰਾਨ ਆਨਲਾਈਨ ਪ੍ਰਸ਼ਾਸਨਿਕ ਸੇਵਾਵਾਂ ਅਤੇ ਕਲਾਸਾਂ ਵਿਦਿਆਰਥੀਆਂ ਲਈ ਇੱਕ ਬਹੁਤ ਵਧੀਆ ਵਿਧੀ ਹਨ ਤਾਂ ਜੋ ਉਨ੍ਹਾਂ ਨੂੰ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ। ਮੰਤਰੀ ਨੇ ਅਧਿਕਾਰੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਪ੍ਰਣਾਲੀਆਂ ਨੂੰ ਚਲਾਉਂਦੇ ਸਮੇਂ ਆਨਲਾਈਨ ਧੋਖਾਧੜੀਆਂ ਦੀਆਂ ਗਤੀਵਿਧੀਆਂ ਤੋਂ ਵਧੇਰੇ ਸਾਵਧਾਨ ਰਹਿਣ ਲਈ ਵੀ ਕਿਹਾ

 

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੰਤਰੀ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਅਜਿਹੀਆਂ ਪ੍ਰਣਾਲੀਆਂ ਨੂੰ ਤਕਨੀਕੀ ਸਿੱਖਿਆ ਵਿਭਾਗ ਅਤੇ ਬੋਰਡ ਵਿੱਚ ਲਾਗੂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਆਈ.ਕੇ.ਜੀ ਪੀ.ਟੀ.ਯੂ ਜੋ ਪਹਿਲਾਂ ਹੀ ਵਿਦਿਆਰਥੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ, ਨੂੰ ਸੁਝਾਅ ਦਿੱਤਾ ਗਿਆ ਕਿ ਕੋਵਿਡ-19 ਦੇ ਮੱਦੇਜਜ਼ਰ ਪੋਰਟਲਤੇ ਹੋਰ ਸੇਵਾਵਾਂ ਦਾ ਵਿਦਿਆਰਥੀਆਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਵਾਧਾ ਕਰ ਲਿਆ ਜਾਵੇ

 

 

COVID-19: TECHNICAL EDUCATION MINISTER CHANNI LAUNCHES PORTAL OF MRSPTU TO PROVIDE ONLINE SERVICES TO STUDENTS
OJSS Best website company in jalandhar
Source: INDIA NEWS CENTRE

Leave a comment


11

Latest post