` ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ
Latest News


ਖੁਰਾਕ ਸਪਲਾਈ ਮੰਤਰੀ ਨੇ ਸੁਣੀਆਂ ਡਿੱਪੂ ਹੋਲਡਰਾਂ ਦੀਆਂ ਮੰਗਾਂ

PUNJAB Food supply minister listened to the demands of depot holders share via Whatsapp

PUNJAB Food supply minister listened to the demands of depot holders

ਇੰਡੀਆ ਨਿਊਜ਼ ਸੈਂਟਰ ਚੰਡੀਗੜ•, ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਅੱਜ ਇੱਥੇ ਖੁਰਾਕ ਅਤੇ ਸਪਲਾਈ ਵਿਭਾਗ , ਪੰਜਾਬ ਦੇ ਚੰਡੀਗੜਸਥਿਤ ਮੁੱਖ ਦਫ਼ਤਰ ਅਨਾਜ ਭਵਨ ਸੈਕਟਰ 39 ਵਿਖੇ ਸੂਬੇ ਦੇ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਡਿੱਪੂ ਹੋਲਡਰਾਂ ਦੀਆਂ ਮੰਗਾਂ ਸੁਣੀਆਂ ਗਈਆਂ
ਮੀਟਿੰਗ ਦੌਰਾਨ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨੇ ਕੋਵਿਡ-19 ਮਹਾਮਾਰੀ ਫੈਲਣ ਕਰਕੇ ਭਾਰਤ ਦੇਸ਼/ਰਾਜ ਵਿੱਚ ਮਹਿੰਗਾਈ ਦੀ ਮਾਰ ਪੈਣ ਅਤੇ ਇਸ ਸਮੇਂ ਦੇ ਵਿੱਤੀ ਹਾਲਾਤ ਦੇ ਮੱਦੇਨਜ਼ਰ ਉਨਾਂ ਨੂੰ ਸਰਕਾਰ ਵੱਲੋਂ ਕਣਕ ਦੀ ਵੰਡ 'ਤੇ ਪਹਿਲਾਂ ਦਿੱਤੀ ਜਾ ਰਹੀ ਮਾਰਜਨ ਮਨੀ ਵਿੱਚ ਵਾਧਾ ਕਰਨ, .ਪੋਸ਼ ਮਸ਼ੀਨਾਂ ਡਿੱਪੂ ਹੋਲਡਰਾਂ ਨੂੰ ਆਪਣੇ ਪੱਧਰ 'ਤੇ ਖਰੀਦ ਕਰਨ ਦੀ ਇਜਾਜ਼ਤ ਦਿੰਦੇ ਹੋਏ ਇਸ 'ਤੇ ਮਿਲਣ ਵਾਲੀ ਅਡੀਸ਼ਨਲ ਮਾਰਜਨ ਮਨੀ ਦੇਣ, ਰਾਜ ਸਰਕਾਰ ਵੱਲੋਂ ਪਾਣੀ ਅਤੇ ਬਿਜਲੀ ਦੇ ਬਿਲਾਂ ਦੀ ਰੀਡਿੰਗ ਦਾ ਕੰਮ ਡਿੱਪੂ ਹੋਲਡਰਾਂ ਰਾਹੀਂ ਕਰਨ ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਵੰਡੀ ਗਈ ਕਣਕ ਦਾ ਮਾਰਜਨ ਤੁਰੰਤ ਜਾਰੀ ਕਰਨ ਲਈ ਮੰਗ ਰੱਖੀ ਗਈ ਉਨਾਂ ਵੱਲੋਂ ਕੋਵਿਡ -19 ਦੌਰਾਨ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਕਣਕ ਦੀ ਵੰਡ ਕਰਨ ਲਈ ਪਹਿਲ ਦੇ ਅਧਾਰ 'ਤੇ ਮਾਸਕ ਅਤੇ ਸੈਨੇਟਾਈਜ਼ਰ ਉਪਲੱਬਧ ਕਰਵਾਉਣ ਲਈ ਵੀ ਕਿਹਾ ਗਿਆ
ਇਸ ਮੌਕੇ ਬੋਲਦਿਆਂ ਖੁਰਾਕ ਸਪਲਾਈ ਮੰਤਰੀ ਨੇ ਡਿੱਪੂ ਹੋਲਡਰਾਂ ਦੇ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸਰਕਾਰ ਵੱਲੋਂ ਡਿੱਪੂ ਹੋਲਡਰਾਂ ਦੀ ਮਾਰਜਨ ਮਨੀ ਪਹਿਲਾਂ ਹੀ 25 ਰੁਪਏ ਤੋਂ ਵਧਾ ਕੇ 50 ਰੁਪਏ ਕਰਦਿਆਂ ਦੁੱਗਣੀ ਕਰ ਦਿੱਤੀ ਗਈ ਹੈ ਅਤੇ ਹੁਣ ਇਸ ਵਿੱਚ 20 ਰੁਪਏ ਦਾ ਹੋਰ ਵਾਧਾ ਕਰਨ ਲਈ ਮਾਮਲਾ ਵਿੱਤ ਵਿਭਾਗ ਕੋਲ ਉਠਾਇਆ ਜਾਵੇਗਾ
ਕੋਵਿਡ -19 ਦੌਰਾਨ ਡਿਪੂ ਹੋਲਡਰਾਂ ਵੱਲੋਂ ਪੰਜਾਬ ਰਾਜ ਵਿੱਚ ਆਪਣੀ ਸਿਹਤ ਅਤੇ ਜਾਨ-ਮਾਲ ਦੇ ਖਤਰੇ ਦੀ ਪਰਵਾਹ ਨਾ ਕਰਦੇ ਹੋਏ ਅਨਾਜ ਦੀ ਵੰਡ ਕਰਨ ਲਈ ਡਿਪੂ ਹੋਲਡਰਾਂ ਦੀ ਪ੍ਰਸ਼ੰਸਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਵਿਭਾਗ ਦੇ ਪੱਧਰ 'ਤੇ ਕੋਵਿਡ-19 ਦੌਰਾਨ ਮਾਸਕ ਅਤੇ ਸੈਨੀਟਾਈਜ਼ਰ ਮੁਹੱਈਆ ਕਰਵਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਇਸ ਤੋਂ ਇਲਾਵਾ ਖ਼ਪਤਕਾਰਾਂ ਨੂੰ ਵੀ ਮਾਸਕ ਉਪਲੱਬਧ ਕਰਵਾਉਣ ਲਈ ਵਿਭਾਗ ਵਚਨਬੱਧ ਹੈ ਉਹਨਾਂ ਬਾਕੀ ਮੰਗਾਂ ਵੀ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ

 

PUNJAB Food supply minister listened to the demands of depot holders

OJSS Best website company in jalandhar
Source: INDIA NEWS CENTRE

Leave a comment






11

Latest post

पूर्व पंजाब कांग्रेस अध्यक्ष और पूर्व सांसद मोहिंदर सिंह केपी शिरोमणी अकाली दल में शामिल, जालंधर से मैदान में उतरेंगें ------ पंजाब के मुख्य निर्वाचन अधिकारी सिबिन सी ने वोटिंग के समूचे तजुर्बे को आनंददायक बनाने के लिए उठाये गए कदमों की दी जानकारी ------ इनोसेंट हार्ट्स में 'ईको क्लब के विद्यार्थियों ने 'अ विज़न : ग्रीन इंडिया, क्लीन इंडिया' थीम के तहत मनाया 'वर्ल्ड अर्थ डे' ------ इनोसेंट हार्ट्स ग्रुप ऑफ़ इंस्टीट्यूशंस, लोहारां में "फेयरवेल पार्टी सायोनारा, 2024 का आयोजन ------ इनोसेंट हार्ट्स स्कूल, लोहारां के विद्यार्थियों ने 9वीं कर्नलज़ शार्पशूटरज़ राइफल और एयर पिस्टल ओपन शूटिंग प्रतियोगिता में मारी बाजी