ਖੇਡ ਮੰਤਰੀ ਰਾਣਾ ਸੋਢੀ ਨੇ ਪੈਰਾ ਏਸ਼ੀਅਨ ਖੇਡਾਂ ਦੇ ਕਾਂਸੀ ਤਮਗ਼ਾ ਜੇਤੂਆਂ ਨੂੰ 1.5 ਕਰੋੜ ਵੰਡੇ

Sports Minister Rana Sodhi accords Rs.1.5 crores to three bronze medalists of Para Asian Games share via Whatsapp

Sports Minister Rana Sodhi accords Rs.1.5 crores to three bronze medalists of Para Asian Games

 


ਇੰਡੀਆ ਨਿਊਜ਼ ਸੈਂਟਰ ਚੰਡੀਗੜ 
: ਤੀਜੀਆਂ ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂਆਂ ਨੂੰ ਮਾਨਤਾ ਦਿੰਦਿਆਂ ਅਤੇ ਤਮਗ਼ਾ ਜੇਤੂਆਂ ਨੂੰ ਨਗਦ ਰਾਸ਼ੀ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੈਰਾ ਏਸ਼ੀਆਈ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਤਿੰਨ ਖਿਡਾਰੀਆਂ ਨੂੰ 1.5 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ
ਜਕਾਰਤਾ (ਇੰਡੋਨੇਸ਼ੀਆ) ਵਿਖੇ 6 ਤੋਂ 13 ਅਕਤੂਬਰ, 2018 ਦੌਰਾਨ ਹੋਈਆਂ ਤੀਜੀਆਂ ਪੈਰਾ ਏਸ਼ੀਅਨ ਖੇਡਾਂ ਵਿੱਚ ਕਾਂਸੀ ਦੇ ਤਮਗ਼ੇ ਜਿੱਤਣ ਵਾਲੇ ਪਾਵਰ ਲਿਫਟਰ ਪਰਮਜੀਤ ਕੁਮਾਰ (ਜਲੰਧਰ), ਸ਼ਾਟ-ਪੁੱਟਰ ਮੁਹੰਮਦ ਯਾਸੀਰ (ਸੰਗਰੂਰ) ਅਤੇ ਬੈਡਮਿੰਟਨ ਖਿਡਾਰੀ ਰਾਜ ਕੁਮਾਰ (ਪਟਿਆਲਾ) ਨੂੰ 50-50 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕਰਦਿਆਂ ਰਾਣਾ ਸੋਢੀ ਨੇ ਤਿੰਨਾਂ ਖਿਡਾਰੀਆਂ ਨੂੰ ਆਪਣੇ ਨਿਰਧਾਰਤ ਟੀਚਿਆਂ ਨੂੰ ਹੋਰ ਮਿਹਨਤ ਨਾਲ ਪੂਰਾ ਕਰਨ ਅਤੇ ਰਾਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ ਉਨਾਂ ਖਿਡਾਰੀਆਂ ਨੂੰ ਵਿੱਤੀ ਸਹਾਇਤਾ, ਬੁਨਿਆਦੀ ਢਾਂਚਾ ਅਤੇ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਸਣੇ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ
ਰਾਣਾ ਸੋਢੀ ਨੇ ਦੱਸਿਆ ਕਿ ਤਮਗ਼ਾ ਜੇਤੂਆਂ ਨੂੰ ਨਗਦ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਖੇਡ ਵਿਭਾਗ ਨੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀਆਂ ਨਗਦ ਪੁਰਸਕਾਰਾਂ ਲਈ ਪ੍ਰਾਪਤ ਅਰਜ਼ੀਆਂ ਦੀ ਪੜਤਾਲ ਕੀਤੀ ਅਤੇ 1101 ਤਮਗ਼ਾ ਜੇਤੂਆਂ ਦੀ ਸੂਚੀ ਬਣਾਈ ਹੈ ਇਨਾਂ ਖਿਡਾਰੀਆਂ ਨੂੰ ਪੰਜਾਬ ਸਰਕਾਰ ਸਤੰਬਰ ਮਹੀਨੇ ਤੱਕ 4,85,46,100 ਰੁਪਏ ਦੀ ਪੁਰਸਕਾਰ ਰਾਸ਼ੀ ਨਾਲ ਸਨਮਾਨਿਤ ਕਰੇਗੀ ਉਨਾਂ ਕਿਹਾ ਕਿ ਪੁਰਸਕਾਰਾਂ ਨੂੰ ਵੱਖ-ਵੱਖ ਤਮਗ਼ਾ ਵਰਗ ਅਤੇ ਖੇਡਾਂ ਦੇ ਆਧਾਰ 'ਤੇ ਦਿੱਤਾ ਜਾਵੇਗਾ ਕਿਉਂਕਿ ਕੋਵਿਡ-19 ਮਹਾਂਮਾਰੀ ਦੌਰਾਨ ਵੱਡੇ ਇਕੱਠ ਨਹੀਂ ਸੱਦੇ ਜਾ ਸਕਦੇ
ਖੇਡ ਮੰਤਰੀ ਨੇ ਕਿਹਾ ਕਿ ਵੱਖ-ਵੱਖ ਕੌਮਾਂਤਰੀ ਅਤੇ ਕੌਮੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਤਮਗ਼ਾ ਜਿੱਤਣਾ ਉਨਾਂ ਦੀ ਸਖ਼ਤ ਮਿਹਨਤ ਅਤੇ ਦ੍ਰਿੜਤਾ ਦਾ ਨਤੀਜਾ ਹੈ ਅਤੇ ਰਾਜ ਸਰਕਾਰ ਉਨਾਂ ਨੂੰ ਖੇਡਾਂ ਪ੍ਰਤੀ ਸਮਰਪਣ ਭਾਵਨਾ ਲਈ ਸ਼ਾਨਦਾਰ ਨਗਦ ਪੁਰਸਕਾਰ ਪ੍ਰਦਾਨ ਕਰਨ ਲਈ ਵਚਨਬੱਧ ਹੈ ਉਨਾਂ ਕਿਹਾ ਕਿ ਰਾਜ ਦੇ ਖਿਡਾਰੀਆਂ ਨੂੰ ਖੇਡਾਂ ਦੀਆਂ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਆਪਕ ਖੇਡ ਨੀਤੀ-2018 ਨੂੰ ਮਾਰਚ 2019 ਵਿੱਚ ਨੋਟੀਫਾਈ ਕੀਤਾ ਗਿਆ ਸੀ, ਜਿਸ ਤਹਿਤ ਨਗਦ ਪੁਰਸਕਾਰਾਂ ਦੀ ਰਾਸ਼ੀ ਵਿੱਚ ਚਾਰ ਗੁਣਾ ਵਾਧਾ ਕੀਤਾ ਗਿਆ ਉਨਾਂ ਕਿਹਾ ਕਿ ਖੇਡ ਵਿਭਾਗ ਨੇ ਨਵੀਂ ਨੀਤੀ ਅਨੁਸਾਰ ਏਸ਼ੀਅਨ ਅਤੇ ਰਾਸ਼ਟਰਮੰਡਲ ਖੇਡਾਂ 2018 ਦੇ ਜੇਤੂਆਂ ਨੂੰ ਵਧੇ ਹੋਏ ਨਗਦ ਪੁਰਸਕਾਰ ਵੰਡੇ ਹਨ
ਰਾਣਾ ਸੋਢੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਏਸ਼ੀਅਨ ਖੇਡਾਂ ਦੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗ਼ਾ ਜੇਤੂਆਂ ਲਈ ਨਗਦ ਪੁਰਸਕਾਰ ਕ੍ਰਮਵਾਰ 26 ਲੱਖ ਰੁਪਏ, 16 ਲੱਖ ਰੁਪਏ ਅਤੇ 11 ਲੱਖ ਰੁਪਏ ਦਿੱਤੇ ਜਾਂਦੇ ਸਨ, ਜਿਨਾਂ ਨੂੰ ਵਧਾ ਕੇ ਕ੍ਰਮਵਾਰ 1 ਕਰੋੜ, 75 ਲੱਖ ਰੁਪਏ ਅਤੇ 50 ਲੱਖ ਰੁਪਏ ਕੀਤਾ ਗਿਆ ਹੈ ਇਸੇ ਤਰਾਂ ਰਾਸ਼ਟਰਮੰਡਲ ਖੇਡਾਂ ਦੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗ਼ਾ ਜੇਤੂਆਂ ਨੂੰ ਨਗਦ ਪੁਰਸਕਾਰ 16 ਲੱਖ ਰੁਪਏ, 11 ਲੱਖ ਰੁਪਏ ਅਤੇ 6 ਲੱਖ ਰੁਪਏ ਸੀ, ਜਿਸ ਨੂੰ ਵਧਾ ਕੇ 75 ਲੱਖ, 50 ਲੱਖ ਅਤੇ 40 ਲੱਖ ਰੁਪਏ ਕਰ ਦਿੱਤਾ ਗਿਆ ਹੈ
ਖੇਡ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ ਤਹਿਤ ਪੈਰਾਲੰਪਿਕਸ, ਪੈਰਾ ਏਸ਼ੀਅਨ ਅਤੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਸਾਰੇ ਤਮਗ਼ਾ ਜੇਤੂਆਂ ਨੂੰ ਉਲੰਪਿਕ, ਏਸ਼ੀਅਨ ਅਤੇ ਰਾਸ਼ਟਰਮੰਡਲ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਦੇ ਬਰਾਬਰ ਨਗਦ ਪੁਰਸਕਾਰ ਦਿੱਤੇ ਜਾ ਰਹੇ ਹਨ
ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਖਿਡਾਰੀਆਂ ਲਈ ਵੱਖਰਾ ਕੋਟਾ ਰਾਖਵਾਂ ਰੱਖਣ ਨੂੰ ਸਿਧਾਂਤਕ ਤੌਰ 'ਤੇ ਪ੍ਰਵਾਨਗੀ ਦਿੱਤੀ ਹੋਈ ਹੈ ਉਨਾਂ ਕਿਹਾ ਕਿ ਸੂਬਾ ਸਰਕਾਰ ਸਾਰੀਆਂ ਸਰਕਾਰੀ ਨੌਕਰੀਆਂ ਸਮੇਤ ਬੋਰਡਾਂ, ਕਾਰਪੋਰੇਸ਼ਨਾਂ, ਸਹਿਕਾਰੀ/ਵਿਧਾਨਕ ਸੰਸਥਾਵਾਂ ਅਤੇ ਸਥਾਨਕ ਅਥਾਰਟੀਆਂ ਵਿੱਚ ਪੰਜਾਬ ਦੇ ਵਾਸੀ ਤੇ ਗਰੇਡਿਡ ਖਿਡਾਰੀਆਂ, ਜਿਹੜੇ ਕੌਮੀ ਪੱਧਰ ਉਤੇ ਸੂਬੇ ਦੀ ਨੁਮਾਇੰਦਗੀ ਕਰ ਚੁੱਕੇ ਹਨ, ਲਈ ਤਿੰਨ ਫੀਸਦੀ ਕੋਟਾ ਜਾਰੀ ਰੱਖਣ ਲਈ ਵੀ ਵਚਨਬੱਧ ਹੈ ਇਸ ਤੋਂ ਇਲਾਵਾ ਹਾਲ ਹੀ ਵਿੱਚ ਹੋਈ ਕੈਬਨਿਟ ਮੀਟਿੰਗ ਦੌਰਾਨ ਖਿਡਾਰੀਆਂ ਨੂੰ ਰੋਜ਼ਗਾਰ ਦੇ ਹੋਰ ਮੌਕੇ ਮੁਹੱਈਆ ਕਰਨ ਦਾ ਵੀ ਫੈਸਲਾ ਲਿਆ ਗਿਆ ਇਸ ਫੈਸਲੇ ਨਾਲ ਕੌਮੀ ਖੇਡਾਂ/ਸੀਨੀਅਰ ਕੌਮੀ ਚੈਂਪੀਅਨਸ਼ਿਪਾਂ/ਮਾਨਤਾ ਪ੍ਰਾਪਤ ਕੌਮਾਂਤਰੀ ਟੂਰਨਾਮੈਂਟ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮਗ਼ਾ ਜੇਤੂ ਖਿਡਾਰੀ ਸਰਕਾਰੀ ਨੌਕਰੀਆਂ ਵਿੱਚ ਗਰੁੱਪ-1 ਤੇ ਗਰੁੱਪ-2 ਉਤੇ ਭਰਤੀ ਲਈ ਯੋਗ ਹੋਣਗੇ
ਇਸ ਮੌਕੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ, ਡਿਪਟੀ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਅਤੇ ਪੈਰਾਲੰਪਿਕਸ ਐਸੋਸੀਏਸ਼ਨ ਦੇ ਸ੍ਰੀ ਪਰਮਿੰਦਰ ਸਿੰਘ ਫੁੱਲਾਂਵਾਲ ਅਤੇ ਸ੍ਰੀ ਜਸਵੰਤ ਜ਼ਫ਼ਰ ਵੀ ਹਾਜ਼ਰ ਸਨ
-----------

 

Sports Minister Rana Sodhi accords Rs.1.5 crores to three bronze medalists of Para Asian Games
OJSS Best website company in jalandhar
Source: INDIA NEWS CENTRE

Leave a comment


11

Latest post