` ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇ• ਨੂੰ ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਦਾ ਨਾਮ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫੈਸਲਾ
Latest News


ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇ• ਨੂੰ ਸਮਰਪਿਤ ਜੱਚਾ-ਬੱਚਾ ਹਸਪਤਾਲਾਂ ਦਾ ਨਾਮ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫੈਸਲਾ

Punjab names MCH Hospitals after 'Mai Daultan' to mark 550th Parkash Purab of Guru Nanak Dev Ji share via Whatsapp

 

Punjab names MCH Hospitals after 'Mai Daultan' to mark 550th Parkash Purab of Guru Nanak Dev Ji


ਇੰਡੀਆਂ ਨਿਊਜ਼ ਸੈਂਟਰ ਚੰਡੀਗੜ
,  
ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ 37 ਜੱਚਾ-ਬੱਚਾ ਹਸਪਤਾਲਾਂ ਦਾ ਨਾਮ ਪਹਿਲੀ ਪਾਤਸ਼ਾਹੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਸਾਂਭ ਸੰਭਾਲ ਕਰਨ ਵਾਲੇ ਦਾਈ ਮਾਈ ਦੌਲਤਾਂ ਦੇ ਨਾਮ ਉੱਤੇ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਰੱਖਣ ਦਾ ਫੈਸਲਾ ਕੀਤਾ ਹੈ
ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦਾ ਇਹ ਵਿਲੱਖਣ ਕਦਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਵਰੇਵਿਚ ਦਾਈ ਮਾਈ ਦੌਲਤਾਂ ਨੂੰ ਢੁੱਕਵੀਂ ਸ਼ਰਧਾਂਜਲੀ ਹੋਵੇਗਾ ਉਹਨਾਂ ਕਿਹਾ ਕਿ ਮਾਈ ਦੌਲਤਾਂ ਉਹ ਭਾਗਸ਼ਾਲੀ ਇਨਸਾਨ ਸਨ ਜਿਨਾਂ ਨੂੰ ਜਗਤ ਗੁਰੂ ਨਾਨਕ ਦੇਵ ਜੀ ਦੇ ਸੱਭ ਤੋਂ ਪਹਿਲਾਂ ਦਰਸ਼ਨ ਕਰਨੇ ਨਸੀਬ ਹੋਏ ਸਨ ਸਿਹਤ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਾਕ ਦੇਵ ਜੀ ਦੀ ਆਯੂ ਦੇ ਮੁੱਢਲੇ ਕੁਝ ਮਹੀਨਿਆਂ ਵਿਚ ਮਾਈ ਦੌਲਤਾਂ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਨੂੰ ਪਛਾਣਦਿਆਂ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਵਿਭਾਗ ਦੇ ਸਿਖ਼ਲਾਈ ਯਾਫ਼ਤਾ ਸਟਾਫ ਨਰਸਾਂ, .ਐਨ.ਐਮ. ਹੋਰ ਸਟਾਫ ਵਲੋਂ ਨਿਭਾਏ ਜਾ ਰਹੇ ਬਹੁਤ ਹੀ ਮਹੱਤਵਪੂਰਨ ਕਾਰਜ ਨੂੰ ਵੀ ਢੁੱਕਵੀਂ ਮਾਨਤਾ ਮਿਲੇਗੀ ਅਤੇ ਉਹ ਹੋਰ ਵੀ ਹੌਸਲੇ, ਉਤਸ਼ਾਹ ਅਤੇ ਤਨਦੇਹੀ ਨਾਲ ਕੰਮ ਕਰਨਗੇ 
 

. ਸਿੱਧੂ ਨੇ ਦਸਿਆ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਵਲੋਂ ਇਸ ਸਬੰਧੀ ਭੇਜੀ ਗਈ ਤਜਵੀਜ਼ ਨੂੰ ਪ੍ਰਵਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਬਣਾਏ ਜਾ ਰਹੇ 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਮਾਵਾਂ ਅਤੇ ਉਹਨਾਂ ਦੇ ਨਵਜਾਤ ਬੱਚਿਆਂ ਦੀ ਸਿਹਤ ਅਤੇ ਸਾਂਭ-ਸੰਭਾਲ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਸਿੱਧ ਹੋਣਗੇ ਮੁੱਖ ਮੰਤਰੀ ਪੰਜਾਬ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਇਹਨਾਂ ਹਸਪਤਾਲਾਂ ਦੀ ਉਸਾਰੀ ਅਤੇ ਕਾਰਜ ਕੁਸ਼ਲਤਾ ਸਬੰਧੀ ਸਮੇਂ ਸਮੇਂ ਉੱਤੇ ਸਮੀਖਿਆ ਕੀਤੀ ਜਾਵੇ ਤਾਂ ਕਿ ਮਿੱਥੇ ਗਏ ਟੀਚੇ ਹਾਸਲ ਕੀਤੇ ਜਾ ਸਕਣ

ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸ਼ੁਰੂ ਕੀਤੇ ਗਏ ਇਸ ਪ੍ਰਾਜੈਕਟ ਤਹਿਤ ਸੂਬੇ ਵਿਚ ਕੁਲ ਬਣਨ ਵਾਲੇ 37 'ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ' ਵਿਚੋਂ 26 ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਦੋਂ ਕਿ ਬਾਕੀ ਰਹਿੰਦੇ 11 ਹਸਪਤਾਲ ਵੀ ਇਕ ਸਾਲ ਦੌਰਾਨ ਮੁਕੰਮਲ ਹੋ ਜਾਣਗੇ
ਉਨਾਂ ਕਿਹਾ ਕਿ ਸਾਲ  2017 ਤੋਂ ਬਾਅਦ ਲਗਭਗ 39.50 ਕਰੋੜ ਰੁਪਏ ਦੀ ਲਾਗਤ ਨਾਲ 9 ਜੱਚਾ-ਬੱਚਾ ਹਸਪਤਾਲ ਦੀ ਉਸਾਰੀ ਮੁਕਮੰਲ ਕੀਤੀ ਗਈ ਹੈ (ਦਸੂਹਾ, ਸਮਾਣਾ, ਮਲੇਰਕੋਟਲਾ, ਖੰਨਾ, ਤਰਨ ਤਾਰਨ, ਪਠਾਨਕੋਟ, ਫਤਿਹਗੜ ਚੂੜੀਆਂ, ਭਾਮ ਅਤੇ ਰਾਜਪੁਰਾ) ਅਤੇ ਲਗਭਗ 73 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੰਗਰੂਰ, ਨਕੋਦਰ, ਮੋਗਾ, ਫਤਿਹਗੜਸਾਹਿਬ, ਗੋਨਿਆਣਾ, ਮਲੋਟ, ਗਿੱਦੜਬਾਹਾ, ਫਗਵਾੜਾ, ਖਰੜ, ਬੁੱਢਲਾਡਾ ਅਤੇ ਜਗਰਾਉਂ ਵਿਖੇ 11 ਮਾਈ ਦੌਲਤਾਂ ਜੱਚਾ-ਬੱਚਾ ਹਸਪਤਾਲ ਉਸਾਰੀ ਅਧੀਨ ਹਨ

 

Punjab names MCH Hospitals after 'Mai Daultan' to mark 550th Parkash Purab of Guru Nanak Dev Ji

OJSS Best website company in jalandhar
Source: INDIA NEWS CENTRE

Leave a comment






11

Latest post

पूर्व पंजाब कांग्रेस अध्यक्ष और पूर्व सांसद मोहिंदर सिंह केपी शिरोमणी अकाली दल में शामिल, जालंधर से मैदान में उतरेंगें ------ पंजाब के मुख्य निर्वाचन अधिकारी सिबिन सी ने वोटिंग के समूचे तजुर्बे को आनंददायक बनाने के लिए उठाये गए कदमों की दी जानकारी ------ इनोसेंट हार्ट्स में 'ईको क्लब के विद्यार्थियों ने 'अ विज़न : ग्रीन इंडिया, क्लीन इंडिया' थीम के तहत मनाया 'वर्ल्ड अर्थ डे' ------ इनोसेंट हार्ट्स ग्रुप ऑफ़ इंस्टीट्यूशंस, लोहारां में "फेयरवेल पार्टी सायोनारा, 2024 का आयोजन ------ इनोसेंट हार्ट्स स्कूल, लोहारां के विद्यार्थियों ने 9वीं कर्नलज़ शार्पशूटरज़ राइफल और एयर पिस्टल ओपन शूटिंग प्रतियोगिता में मारी बाजी