` ਘੱਟ ਗਿਣਤੀ ਵਰਗ ਦੀਆਂ ਸ਼ਿਕਾਇਤਾਂ ਮੁਸ਼ਕਿਲਾਂ ਨਿਰਧਾਰਿਤ ਸਮੇਂ ਅੰਦਰ ਹੱਲ ਹੋਣ: ਸਾਧੂ ਸਿੰਘ ਧਰਮਸੋਤ

ਘੱਟ ਗਿਣਤੀ ਵਰਗ ਦੀਆਂ ਸ਼ਿਕਾਇਤਾਂ ਮੁਸ਼ਕਿਲਾਂ ਨਿਰਧਾਰਿਤ ਸਮੇਂ ਅੰਦਰ ਹੱਲ ਹੋਣ: ਸਾਧੂ ਸਿੰਘ ਧਰਮਸੋਤ

PROBLEMS AND COMPLAINTS OF MINORITIES SHOULD BE RESOLVED IN A TIMELY MANNER, SAYS DHARMSOT share via Whatsapp

PROBLEMS AND COMPLAINTS OF MINORITIES SHOULD BE RESOLVED IN A TIMELY MANNER, SAYS DHARMSOT

 

ਇੰਡੀਆ ਨਿਊਜ਼ ਸੈਂਟਰ ਚੰਡੀਗੜ,  ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ . ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਘੱਟ ਗਿਣਤੀ ਵਰਗ ਦੇ ਲੋਕਾਂ ਦੀਆਂ ਵਿਭਿੰਨ ਤਰਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਹੱਲ ਨਿਰਧਾਰਿਤ ਸਮਾਂ-ਸੀਮਾ ਅੰਦਰ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨਾਂ ਨੂੰ ਨਿਆਂ ਮਿਲਣ ਦੇਰੀ ਨਾ ਹੋਵੇ

ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ . ਧਰਮਸੋਤ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ/ਮਸਲੇ ਤੇਜ਼ੀ ਨਾਲ ਹੱਲ ਕਰਨ ਨੂੰ ਤਰਜ਼ੀਹ ਦੇਣ ਉਨਾਂ ਕਿਹਾ ਕਿ ਅਜੋਕੇ ਸਮੇਂ ਵੀ ਘੱਟ ਗਿਣਤੀਆਂਤੇ ਕਈ ਕਿਸਮ ਦੇ ਦਬਾਅ ਪਾਏ ਜਾਂਦੇ ਹਨ, ਜਿਨਾਂ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਜ਼ਰੂਰਤ ਹੈ ਉਨਾਂ ਕਿਹਾ ਕਿ ਭਾਵੇਂ ਕਾਨੂੰਨ ਆਪਣਾ ਕਾਰਜ ਸੁਚੱਜੇ ਢੰਗ ਨਾਲ ਕਰ ਰਿਹਾ ਹੈ, ਫੇਰ ਵੀ ਕਰਮਜ਼ੋਰ ਵਰਗਾਂ ਦੇ ਮਸਲੇ ਤਰਜੀਹੀ ਆਧਾਰਤੇ ਹੱਲ ਕਰਨੇ ਸੂਬਾ ਸਰਕਾਰ ਦੀ ਪ੍ਰਮੁੱਖਤਾ ਹੈ ਧਰਮਸੋਤ ਨੇ ਕਮਿਸ਼ਨ ਵੱਲੋਂ ਉਠਾਈਆਂ ਵੱਖ-ਵੱਖ ਮੰਗਾਂ ਅਤੇ ਹੋਰ ਮਸਲਿਆਂ ਨੂੰ ਤਰਜੀਹੀ ਅਧਾਰਤੇ ਹੱਲ ਕਰਨ ਦਾ ਭਰੋਸਾ ਦਿੱਤਾ

ਇਸ ਮੀਟਿੰਗ ਵਿੱਚ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਈਮੈਨੂਅਲ ਨਾਹਰ, ਸੀਨੀਅਰ ਵਾਈਸ ਚੇਅਰਮੈਨ ਮੁਹੰਮਦ ਰਫ਼ੀ, ਵਾਈਸ ਚੇਅਰਮੈਨ ਹੰਸ ਰਾਜ, ਕਾਨੂੰਨੀ ਸਲਾਹਕਾਰ ਐਂਜਲੀਨਾ ਬਰਾੜ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ ਦਵਿੰਦਰ ਸਿੰਘ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ


PROBLEMS AND COMPLAINTS OF MINORITIES SHOULD BE RESOLVED IN A TIMELY MANNER, SAYS DHARMSOT

OJSS Best website company in jalandhar
Source: INDIA NEWS CENTRE

Leave a comment






11

Latest post