ਤ੍ਰਿਪਤ ਬਾਜਵਾ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਨੂੰ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਅਤੇ ਯੂਜੀਸੀ ਵੱਲੋਂ ਜਾਰੀ ਸੋਧੇ ਦਿਸ਼ਾ ਨਿਰਦੇਸ਼ਾਂ ਨੂੰ ਮੁੜ ਘੋਖਣ ਲਈ ਪੱਤਰ ਲਿਖਿਆ

Tript Bajwa writes to Union MHRD, Minister to re-examine revised guidelines issued by the Ministry of Human Resource Development and UGC share via Whatsapp

 Tript Bajwa writes to Union MHRD, Minister to re-examine revised guidelines issued by the Ministry of Human Resource Development and UGC  

 

ਇੰਡੀਆ ਨਿਊਜ਼ ਸੈਂਟਰ  ਚੰਡੀਗੜ•, ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਸ੍ਰੀ ਰਮੇਸ਼ ਪੋਖਰਿਆਲ ਨੂੰ ਇੱਕ ਪੱਤਰ ਲਿਖ ਕੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ, ਭਾਰਤ ਸਰਕਾਰ ਅਤੇ ਯੂ.ਜੀ.ਸੀ. ਵੱਲੋਂ ਜਾਰੀ ਸੋਧੇ ਦਿਸ਼ਾ-ਨਿਰਦੇਸ਼ਾਂ ਸਬੰਧੀ ਸਮੁੱਚੇ ਮਾਮਲੇ ਦੀ ਮੁੜ ਪੜਤਾਲ ਕਰਨ ਦੀ ਬੇਨਤੀ ਕੀਤੀ ਹੈ ਜਿਸ ਵਿਚ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਉਪ ਕੁਲਪਤੀਆਂ ਨੂੰ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕੋਰਸਾਂ ਦੀਆਂ ਆਖ਼ਰੀ ਸਾਲ/ ਸਮੈਸਟਰਾਂ ਦੀਆਂ ਪ੍ਰੀਖਿਆਵਾਂ ਲਾਜ਼ਮੀ ਤੌਰ 'ਤੇ 30.09.2020 ਤੱਕ ਕਰਵਾਉਣ ਸਬੰਧੀ ਸੋਧੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ
ਸ੍ਰੀ ਬਾਜਵਾ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਜਨਤਾ ਦੇ ਵਡੇਰੇ ਹਿੱਤ ਵਿੱਚ ਕੋਵਿਡ -19 ਮਹਾਂਮਾਰੀ ਨਾਲ ਸਫ਼ਲਤਾਪੂਰਵਕ ਨਜਿੱਠਣ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ 'ਤੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ / ਯੂ.ਜੀ.ਸੀ. ਵੱਲੋਂ ਮਿਤੀ 06.07.2020 ਨੂੰ ਜਾਰੀ ਸੋਧੇ ਦਿਸ਼ਾ ਨਿਰਦੇਸ਼ਾਂ ਨੂੰ ਲਾਜ਼ਮੀ ਨਾ ਬਣਾ ਕੇ ਸੂਬਾ ਸਰਕਾਰ ਨੂੰ ਆਪਣੇ ਪੱਧਰ 'ਤੇ ਫੈਸਲਾ ਲੈਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ ਉਨਾਂ ਕਿਹਾ ਕਿ ਮਨੁੱਖੀ ਸਰੋਤ ਵਿਕਾਸ ਮੰਤਰਾਲੇ / ਯੂ.ਜੀ.ਸੀ ਵੱਲੋਂ ਮਿਤੀ 06-07-22020 ਨੂੰ ਜਾਰੀ ਦਿਸ਼ਾ ਨਿਰਦੇਸ਼ਾਂ ਜਿਸ ਵਿੱਚ ਆਖ਼ਰੀ ਸਾਲ/ਸਮੈਸਟਰ ਦੀਆਂ ਪ੍ਰੀਖਿਆਵਾਂ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ, ਨਾਲ ਸਾਰੇ ਭਾਈਵਾਲਾਂ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈਉਨਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਜਿਨਾਂ ਵਿੱਚੋਂ ਬਹੁਤੇ ਕੰਪਿਊਟਰ / ਲੈਪਟਾਪ ਅਤੇ ਢੁੱਕਵੀਂ ਇੰਟਰਨੈਟ ਸੁਵਿਧਾ ਦੀ ਪਹੁੰਚ ਤੋਂ ਬਿਨਾਂ ਦੂਰ ਦਰਾਡੇ ਦੇ ਪੇਂਡੂ ਖੇਤਰਾਂ ਵਿੱਚ ਰਹਿੰਦੇ ਹਨ, ਲਈ ਆਨ-ਲਾਈਨ ਪ੍ਰੀਖਿਆ ਕਰਵਾਉਣਾ ਸੰਭਵ ਨਹੀਂ ਹੈ
ਉਨਾਂ ਕਿਹਾ ਕਿ ਇਸ ਤੱਥ ਨੂੰ ਵਿਚਾਰਦਿਆਂ ਕਿ ਹੋਸਟਲ ਵਿੱਚ ਰਹਿਣ ਦੀ ਸਥਿਤੀ ਵਿੱਚ ਸਮਾਜਿਕ ਦੂਰੀ ਅਤੇ ਹੋਰ ਕੋਵਿਡ -19 ਪ੍ਰੋਟੋਕੋਲ ਕਾਇਮ ਨਹੀਂ ਰੱਖੇ ਜਾ ਸਕਦੇ, ਸਰੀਰਕ ਜਾਂਚ ਕਰਨ ਵਿੱਚ ਕਈ ਲੌਜਿਸਟੀਕਲ ਅਤੇ ਆਪਰੇਸ਼ਨਲ ਚੁਣੌਤੀਆਂ ਦਰਪੇਸ਼ ਆਉਣਗੀਆਂ ਜ਼ਿਆਦਾਤਰ ਥਾਵਾਂ 'ਤੇ, ਜ਼ਿਲ ਪ੍ਰਸ਼ਾਸਨ ਵੱਲੋਂ ਕੋਵਿਡ-19 ਪ੍ਰਬੰਧਨ ਦੇ ਉਦੇਸ਼ਾਂ ਜਿਵੇਂ ਆਰਜ਼ੀ ਮੈਡੀਕਲ ਕੈਂਪ/ਕੋਵਿਡ ਕੇਅਰ ਹਸਪਤਾਲ, ਕੁਆਰੰਨਟਾਈਨ ਸੈਂਟਰ ਆਦਿ ਵਾਸਤੇ ਕਾਲਜ / ਯੂਨੀਵਰਸਿਟੀ ਦੀਆਂ ਇਮਾਰਤਾਂ/ਹੋਸਟਲ ਆਪਣੇ ਅਧਿਕਾਰ ਹੇਠ ਲੈ ਲਏ ਗਏ ਹਨ ਕੋਵਿਡ-19 ਕਰਕੇ ਜਨਤਕ ਆਵਾਜਾਈ ਵੀ ਤਕਰੀਬਨ ਬੰਦ ਹੋਣ ਕਰਕੇ ਵਿਦਿਆਰਥੀਆਂ ਦਾ ਕਾਲਜ ਆਉਣਾ ਕਾਫ਼ੀ ਮੁਸ਼ਕਲ ਹੋਵੇਗਾ
ਪੰਜਾਬ ਵਿੱਚ ਕੋਵਿਡ -19 ਕੇਸਾਂ ਦੀ ਗਿਣਤੀ ਚਿੰਤਾਜਨਕ ਰੂਪ ਵਿੱਚ ਵੱਧ ਰਹੀ ਹੈ ਅਤੇ ਅਗਲੇ ਕੁਝ ਮਹੀਨਿਆਂ ਵਿੱਚ ਹਾਲਾਤ ਕਾਫ਼ੀ ਖਰਾਬ ਹੋਣ ਦੀ ਉਮੀਦ ਹੈ ਇਹਨਾਂ ਸਥਿਤੀਆਂ ਵਿੱਚ, ਮਨੁੱਖ ਸਰੋਤ ਵਿਕਾਸ ਮੰਤਰਾਲੇ/ਯੂ.ਜੀ.ਸੀ. ਵੱਲੋਂ 06.07.2020 ਨੂੰ ਜਾਰੀ ਸੋਧੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਖ਼ਰੀ ਸਾਲ/ਸਮੈਸਟਰ ਦੇ ਵਿਦਿਆਰਥੀਆਂ ਦੀਆਂ ਪੀਖਿਆਵਾਂ ਕਰਵਾਉਣਾ ਨਾ ਤਾਂ ਸੰਭਵ ਹੈ ਅਤੇ ਨਾ ਹੀ ਸਲਾਹ ਦਿੱਤੀ ਜਾਂਦੀ ਹੈ ਇਸ ਤਰਾਂ ਦੇ ਫੈਸਲੇ ਨਾਲ ਵਿਦਿਆਰਥੀਆਂ 'ਤੇ  ਉਲਟ ਅਸਰ ਪਵੇਗਾ

Tript Bajwa writes to Union MHRD, Minister to re-examine revised guidelines issued by the Ministry of Human Resource Development and UGC
OJSS Best website company in jalandhar
Source: INDIA NEWS CENTRE

Leave a comment


11

Latest post