` ਦਰ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ: ਧਰਮਸੋਤ

ਦਰ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ: ਧਰਮਸੋਤ

CENTRE NOT CONCERNED ABOUT SC STUDENTS' FUTURE AT ALL: DHARMSOT share via Whatsapp

CENTRE NOT CONCERNED ABOUT SC STUDENTS' FUTURE AT ALL: DHARMSOT

 

ਇੰਡੀਆਂ ਨਿਊਜ਼ ਸੈਂਟਰ ਚੰਡੀਗੜ: ਪੰਜਾਬ ਦੇ ਸਮਾਜਿਕ ਨਿਆਂਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ  ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਇਹ ਪ੍ਰਗਟਾਵਾ ਅੱਜ ਇੱਥੇ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਦੇ ਵਫ਼ਦ ਨਾਲ ਮੁਲਾਕਾਤ ਕਰਨ ਮਗਰੋਂ ਕੀਤਾ।


. ਧਰਮਸੋਤ ਨੇ ਕਿਹਾ ਕਿ ਪੰਜਾਬ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ ਦਾ ਜੀਵਨ ਬਿਹਤਰ ਬਣਾਉਣ ਲਈ ਸਿੱਖਿਆ ਬੇਹੱਦ ਜ਼ਰੂਰੀ ਹੈ ਅਤੇ ਸਿੱਖਿਆ ਹਾਸਲ ਕਰਕੇ ਹੀ ਐਸ. ਸੀ. ਨੌਜਵਾਨ ਜੀਵਨ ਚ ਮਿੱਥੀ ਮੰਜ਼ਿਲ ਪ੍ਰਾਪਤ ਕਰ ਸਕਦੇ ਹਨ।  ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਚ ਸੂਬਾ ਸਰਕਾਰ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਦਾ ਜੀਵਨ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰਕੇਂਦਰ ਵੱਲੋਂ ਚਲਾਈ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਾਲ 2017-18, 2018-19 ਅਤੇ 2019-20 ਦੀ ਲਗਭੱਗ 1500 ਕਰੋੜ ਰੁਪਏ ਵਜ਼ੀਫਾ ਰਾਸ਼ੀ ਕੇਂਦਰ ਸਰਕਾਰ ਵੱਲ ਬਕਾਇਆ ਹੈਜਿਸਨੂੰ ਜਾਰੀ ਕਰਨ ਲਈ ਕੇਂਦਰ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ।

 ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਐਸ. ਸੀ. ਵਿਦਿਆਰਥੀਆਂ ਦੇ ਭਵਿੱਖ ਨਾਲ ਸਬੰਧਤ ਇਸ ਗੰਭੀਰ ਮਾਮਲੇ ਨੂੰ ਕੇਂਦਰ ਕੋਲ ਕਈ ਵਾਰ ਉਠਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਜ਼ੀਫਾ ਰਾਸ਼ੀ ਜਾਰੀ ਕਰਾਉਣ ਲਈ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦਾ ਭਵਿੱਖ ਦਾਅ ਤੇ ਲੱਗਿਆ ਹੋਇਆ ਹੈ ਪਰ ਕੇਂਦਰ ਸਰਕਾਰ ਇਸ ਸਬੰਧੀ ਗੰਭੀਰਤਾ ਨਹੀਂ ਵਿਖਾ ਰਹੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਜ਼ੀਫੇ ਦੀ ਰਾਸ਼ੀ ਛੇਤੀ ਜਾਰੀ ਕਰਨੀ ਚਾਹੀਦੀ ਹੈ।

 

CENTRE NOT CONCERNED ABOUT SC STUDENTS' FUTURE AT ALL: DHARMSOT

OJSS Best website company in jalandhar
Source: INDIA NEWS CENTRE

Leave a comment






11

Latest post