` ਪੀ.ਡੀ.ਐਸ. ਵੰਡ ਵਿੱਚ ਕਿਸੇ ਤਰ•ਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਭਾਰਤ ਭੂਸ਼ਣ ਆਸ਼ੂ

ਪੀ.ਡੀ.ਐਸ. ਵੰਡ ਵਿੱਚ ਕਿਸੇ ਤਰ•ਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਭਾਰਤ ਭੂਸ਼ਣ ਆਸ਼ੂ

PDS No manipulation in partition will be tolerated: Bharat Bhushan Ashu share via Whatsapp

PDS No manipulation in partition will be tolerated: Bharat Bhushan Ashu

ਇੰਡੀਆਂ ਨਿਊਜ਼ ਸੈਂਟਰ ਚੰਡੀਗੜ: ਖੁਰਾਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਪੰਜਾਬ ਵੱਲੋਂ ਗਠਿਤ ਮੰਤਰੀਆਂ ਦੇ ਸਲਾਹਕਾਰ ਗਰੁੱਪ ਦੀ ਮੀਟਿੰਗ ਅੱਜ ਇਥੇ ਅਨਾਜ ਭਵਨ ਸੈਕਟਰ 39 ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕਰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ  ਕੁਝ ਲੋਕਾਂ ਵੱਲੋਂ ਗਲਤ ਜਾਣਕਾਰੀ ਦੇ ਕੇ ਪੀ.ਡੀ.ਐਸ. (ਜਨਤਕ ਵੰਡ ਪ੍ਰਣਾਲੀ) ਯੋਜਨਾ ਦਾ ਲਾਭ ਲਿਆ ਜਾ ਰਿਹਾ ਹੈ , ਜੋ ਕਿ ਸਰਕਾਰ ਦੇ ਨਿਯਮਾਂ ਦੇ ਉਲਟ ਹੈ
ਉਨਾਂ ਕਿਹਾ ਕਿ ਪੀ.ਡੀ. ਐਸ. ਵੰਡ ਵਿੱਚ ਕਿਸੇ ਤਰਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਪ੍ਰਣਾਲੀ ਵਿੱਚ ਗੜਬੜੀ ਕਰਨ ਵਾਲੇ ਡਿਪੂ ਹੋਲਡਰ ਅਤੇ ਇੰਸਪੈਕਟਰ ਬਖਸ਼ੇ ਨਹੀਂ ਜਾਣਗੇ ਇਸ ਦੇ ਨਾਲ ਹੀ ਗਲਤ ਜਾਣਕਾਰੀ ਦੇ ਕੇ ਪੀ.ਡੀ.ਐਸ. ਯੋਜਨਾ ਦਾ ਲਾਭ ਲੈਣ ਵਾਲੇ ਲੋਕਾਂ ਖਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ
ਮੀਟਿੰਗ ਦੌਰਾਨ ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਿਪ ਵਾਲਾ ਰਾਸ਼ਨ ਕਾਰਡ ਬਣਾਕੇ ਦੇਣ ਦੀ ਯੋਜਨਾ ਅਧੀਨ ਰਾਜ ਵਿੱਚ ਯੋਗ ਲਾਭਪਾਤਰੀਆਂ ਦੇ ਸਮਾਰਟ ਰਾਸ਼ਨ ਕਾਰਡ (ਚਿਪ ਵਾਲਾ) ਬਣਾਉਣ ਸਬੰਧੀ ਟੈਂਡਰ ਪ੍ਰੀਕ੍ਰਿਆ ਮੁਕੰਮਲ ਹੋ ਗਈ ਹੈ ਅਤੇ ਇਹ ਸਮਾਰਟ ਕਾਰਡ ਬਣਾਉਣ ਅਤੇ ਇਨਾਂ ਦੀ ਵੰਡ ਸਬੰਧੀ ਪ੍ਰੀਕਿਰਿਆ 30 ਸਤੰਬਰ, 2020 ਤੱਕ ਮੁਕੰਮਲ ਕਰ ਲਈ ਜਾਵੇਗੀ ਇਸ ਮੌਕੇ ਸਲਾਹਕਾਰ ਗਰੁੱਪ ਵੱਲੋਂ ਸਮਾਰਟ ਰਾਸ਼ਨ ਕਾਰਡ ਦੇ ਡਿਜ਼ਾਈਨ ਨੂੰ ਪ੍ਰਵਾਨਗੀ ਵੀ ਦਿੱਤੀ ਗਈ
ਮੀਟਿੰਗ ਵਿੱਚ ਕੈਬਨਿਟ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼੍ਰੀਮਤੀ ਅਰੁਣਾ ਚੌਧਰੀ, ਸ਼੍ਰੀ ਸੁੰਦਰ ਸ਼ਾਮ ਅਰੋੜਾ ਤੋਂ ਇਲਾਵਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਰਜਿੰਦਰ ਸਿੰਘ, ਮਦਨ ਲਾਲ ਜਲਾਲਪੁਰ, ਕੁਲਬੀਰ ਸਿੰਘ ਜ਼ੀਰਾ, ਕੁਲਜੀਤ ਸਿੰਘ ਨਾਗਰਾ, ਦਰਸ਼ਨ ਸਿੰਘ ਬਰਾੜ, ਬਰਿੰਦਰ ਸਿੰਘ ਬਾਹੜਾ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਹਰਪ੍ਰਤਾਪ ਸਿੰਘ ਅਜਨਾਲਾ, ਪ੍ਰਮੁਖ ਸਕੱਤਰ ਕੇ ਸਿਵਾ ਪਰਸਾਦ ਖੁਰਾਕ ਤੇ ਸਿਵਲ ਸਪਲਾਈ, ਮਹਿਲਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਤੋਂ ਸ਼੍ਰੀ ਦਿਪਾਰਵਾ ਲਾਕਰਾ, ਸ਼੍ਰੀਮਤੀ ਅਨਨਿੰਦਤਾ ਮਿੱਤਰਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਹਾਜ਼ਰ ਸਨ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ, ਵਿਭਾਗ ਸ਼੍ਰੀਮਤੀ ਅਨਨਿੰਦਤਾ ਮਿੱਤਰਾ ਨੇ ਇਸ ਮੌਕੇ ਸਲਾਹਕਾਰ ਗਰੁਪ ਨੂੰ ਲਾਕਡਾਊਨ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਅਨਾਜ ਦੀ ਵੰਡ ਬਾਰੇ ਜਾਣੂੰ ਕਰਵਾਇਆ ਅਤੇ ਅਗਾਮੀ ਵੰਡ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਦਿੱਤੀ, ਜਿਸ 'ਤੇ ਸਲਾਹਕਾਰ ਗਰੁੱਪ ਨੇ ਵਿਭਾਗ ਵੱਲੋਂ ਕੀਤੀ ਪੁਖਤਾ ਵੰਡ ਦੀ ਭਰਪੂਰ ਸ਼ਲਾਘਾ ਕੀਤੀ
ਸਮਾਰਟ ਕਾਰਡ ਬਣਾਉਣ ਸਬੰਧੀ ਠੇਕਾ ਹਾਸਲ ਕਰਨ ਵਾਲੀ ਕੰਪਨੀ ਦੇ ਅਧਿਕਾਰੀਆਂ ਵੱਲੋਂ ਚਿਪ ਵਾਲੇ ਸਮਾਰਟ ਕਾਰਡ ਸਬੰਧੀ ਪੇਸ਼ਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੰਪਨੀ ਵੱਲੋਂ ਕਾਰਡਧਾਰਕਾਂ ਦੀ ਜਾਣਕਾਰੀ ਪੂਰੀ ਤਰਾਂ ਸੁਰੱਖਿਅਤ ਰੱਖੀ ਜਾਂਦੀ ਹੈ, ਜਿਸ ਨੂੰ ਕੋਈ ਚੋਰੀ ਨਹੀਂ ਕਰ ਸਕਦਾ ਉਨਾਂ ਦੱਸਿਆ ਕਿ ਕੰਪਨੀ ਰੋਜ਼ਾਨਾ ਘੱਟੋ-ਘੱਟ 65 ਹਜ਼ਾਰ ਸਮਾਰਟ ਕਾਰਡ ਬਣਾ ਕੇ ਵਿਭਾਗ ਨੂੰ ਦੇਵੇਗੀ ਕੰਪਨੀ ਦੇ ਨੁਮਾਇੰਦਿਆਂ ਨੇ ਇਸ ਮੌਕੇ ਸਲਾਹਕਾਰ ਗਰੁੱਪ ਦੀਆਂ ਸਮਾਰਟ ਕਾਰਡ ਸਬੰਧੀ ਸ਼ੰਕਾਵਾਂ ਨੂੰ ਵੀ ਦੂਰ ਕੀਤਾ ਉਨਾਂ ਇਹ ਵੀ ਕਿਹਾ ਕਿ ਕਾਰਡ ਬਣਾਉਣ ਸਬੰਧੀ ਡੇਟਾ ਪ੍ਰਾਪਤ ਹੋਣ 'ਤੇ ਤੀਸਰੇ ਦਿਨ ਸਬੰਧਤ ਇਲਾਕੇ ਤੇ ਦਫ਼ਤਰ ਵਿੱਚ ਕਾਰਡ ਬਣ ਕੇ ਪਹੁੰਚ ਜਾਣਗੇ

PDS No manipulation in partition will be tolerated: Bharat Bhushan Ashu

OJSS Best website company in jalandhar
Source: INDIA NEWS CENTRE

Leave a comment






11

Latest post