` ਪੇਂਡੂ ਵਿਕਾਸ ਵਿਭਾਗ ਵਲੋਂ ਇਸ ਸਾਲ ਪਿੰਡਾਂ ‘ਚ 1500 ਖੇਡ ਮੈਦਾਨ ਅਤੇ ਪਾਰਕ ਬਣਾਏ ਜਾਣਗੇ: ਤਿ੍ਰਪਤ ਬਾਜਵਾ

ਪੇਂਡੂ ਵਿਕਾਸ ਵਿਭਾਗ ਵਲੋਂ ਇਸ ਸਾਲ ਪਿੰਡਾਂ ‘ਚ 1500 ਖੇਡ ਮੈਦਾਨ ਅਤੇ ਪਾਰਕ ਬਣਾਏ ਜਾਣਗੇ: ਤਿ੍ਰਪਤ ਬਾਜਵਾ

PUNJAB RURAL DEVELOPMENT DEPARTMENT TO DEVELOP 1500 PARKS & PLAYGROUNDS IN THE VILLAGES THIS YEAR: TRIPT BAJWA share via Whatsapp

 PUNJAB RURAL DEVELOPMENT DEPARTMENT TO DEVELOP 1500 PARKS & PLAYGROUNDS IN THE VILLAGES THIS YEAR: TRIPT BAJWA

ਇੰਡੀਆ ਨਿਊਜ਼ ਸੈਂਟਰ ਚੰਡੀਗੜ੍ਹ: ਪੰਜਾਬ ਦੇ ਪਿੰਡਾਂ ਵਿੱਚ ਸ਼ਹਿਰਾਂ ਵਾਂਗ ਵੱਧ ਤੋਂ ਵੱਧ ਸਹੂਲਤਾਂ ਦੇਣ ਦੇ ਉਪਰਾਲੇ ਦੇ ਤਹਿਤ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਵਿਭਾਗ ਵਲੋਂ ਪਿੰਡਾਂ ਵਿਚ ਪਾਰਕ ਅਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ। ਇਸ ਸਬੰਧੀ ਅੱਜ ਇਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦਿਆਂ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਸਾਲ ਸਰਕਾਰ ਵਲੋਂ 1500 ਖੇਡ ਮੈਦਾਨ ਅਤੇ ਪਾਰਕ ਬਣਾਏ ਜਾਣਗੇ ਇਸ ਦੇ ਨਾਲ ਹੀ ਪੰਚਾਇਤ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਦੇ ਚੱਲਦਿਆਂ ਇਸ ਲੰਘੇ ਸਮੇਂ ਦੌਰਾਨ ਕਰੋਨਾ ਮਹਾਂਮਾਰੀ ਦੇ ਬਾਵਜੂਦ ਵੀ ਵਿੱਤੀ ਸਾਲ 2020-21 ਦੌਰਾਨ ਰਾਜ ਅੰਦਰ ਕੁੱਲ 750 ਪਾਰਕ ਬਣਾਏ ਜਾਣਗੇ, ਜਿੰਨਾਂ ਵਿਚੋਂ 578 ਪਾਰਕ ਨਿਰਮਾਣ ਅਧੀਨ ਹਨ। ਇਸ ਤੋਂ ਇਲਾਵਾ ਇਸ ਵਿੱਤੀ ਸਾਲ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਵਿੱਚ 750 ਖੇਡ ਮੈਦਾਨ ਬਣਾਉਣ ਦਾ ਟੀਚਾ ਮਿੱਥਿਆ ਹੈ, ਜਿੰਨਾਂ ਵਿੱਚੋਂ ਕੁੱਲ 165 ਖੇਡ ਦੇ ਮੈਦਾਨ ਨਿਰਮਾਣ ਅਧੀਨ ਹਨ ਸ੍ਰੀ ਬਾਜਵਾ ਨੇ ਕਿ ਪਿੰਡਾਂ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਜਿੱਥੇ ਪਿੰਡਾਂ ਦੀ ਦਿੱਖ ਵਧੀਆ ਬਣ ਸਕੀ ਹੈ ਉਥੇ ਹੀ ਪਿੰਡ ਹਰੇ -ਭਰੇ ਬਣਨ ਦੇ ਨਾਲ ਨਾਲ ਪਿੰਡਾਂ ਦੇ ਨੌਜਵਾਨਾਂ ਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਵੀ ਇੱਕ ਬਹੁਤ ਵਧੀਆ ਉਪਰਾਲਾ ਹੋਇਆ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿਚ ਬੇਅਬਾਦ ਪਈਆਂ ਜ਼ਮੀਨਾਂਤੇ ਪਾਰਕ ਅਤੇ ਖੇਡ ਮੈਦਾਨ ਬਣਾਉਣ ਲਈ ਨਿਸ਼ਾਨ ਦੇਹੀ ਕਰਨ ਲਈ ਆਦੇਸ਼ ਜਾਰੀ ਕੀਤੇ ਸਨ। ਇਸ ਸਰਕਾਰ ਦੇ ਪਿਛਲੇ ਦੋ ਸਾਲਾ ਦੇ ਦੌਰਾਨ ਹੁਣ ਤੱਕ ਵਿੱਤੀ ਸਾਲ 2018-19 ਅਤੇ 2019-20 ਦੌਰਾਨ  ਕੁੱਲ 913 ਪਾਰਕਾਂ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਅਤੇ ਇਕੱਲੇ ਵਿੱਤੀ ਸਾਲ 2019-20 ਦੌਰਾਨ ਹੀ 921 ਖੇਡ ਮੈਦਾਨ ਬਣਾਏ ਗਏ ਹਨ

ਪੇਂਡੂ ਵਿਕਾਸ ਵਿਭਾਗ ਦੀ ਵਿੱਤੀ ਕਮਿਸ਼ਨਰ ਸ੍ਰੀਮਤੀ ਸੀਮਾ ਜੈਨ ਨੇ ਦੱਸਿਆ ਕਿ ਪਿੰਡਾਂ ਵਿਚ ਖੇਡ ਮੈਦਾਨ ਅਤੇ ਪਾਰਕਾਂ ਦੇ ਨਿਰਮਾਣ ਵਿਚ ਮਗਨਰੇਗਾ ਸਕੀਮ ਦੇ ਅੰਤਰਗਤ ਲੱਖਾਂ ਲੋੜਵੰਦ ਲੋਕਾਂ ਨੂੰ ਰੁਜਗਾਰ ਪ੍ਰਾਪਤ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਿੰਡਾਂ ਦੀ ਦਿਖ ਬਦਲਣ ਲਈ ਨਿਰਧਾਰਤ ਟੀਚੇ ਕਰੋਨਾ ਮਹਾਂਮਾਰੀ ਦੇ ਬਵਜੂਦ ਸਮੇਂ ਸਿਰ ਪੂਰੇ ਕੀਤੇ ਜਾਣਗੇ। ਇਸ ਦੇ ਨਾਲ ਉਨ੍ਹਾਂ ਪਿਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਜਿੱਥੇ ਬੇਅਬਾਦ ਜ਼ਮੀਨਾਂਤੇ ਪੰਚਇਤਾਂ ਖੇਡ ਮੈਦਾਨ ਜਾਂ ਪਾਰਕ ਬਣਵਉਣਾ ਚਹੁੰਦੀਆਂ ਹਨ, ਉਹ ਵੀ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ

 

 

PUNJAB RURAL DEVELOPMENT DEPARTMENT TO DEVELOP 1500 PARKS & PLAYGROUNDS IN THE VILLAGES THIS YEAR: TRIPT BAJWA

OJSS Best website company in jalandhar
Source: INDIA NEWS CENTRE

Leave a comment






11

Latest post