` ਪੰਜਾਬ ਵਿਚ ਦੂਜੇ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਦੀਆਂ ਸ਼ੰਕਾਵਾਂ ਦੂਰ ਕਰਨ ਲਈ ਸਵਾਲ-ਜਵਾਬ ਅੱਪਲੋਡ

ਪੰਜਾਬ ਵਿਚ ਦੂਜੇ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਦੀਆਂ ਸ਼ੰਕਾਵਾਂ ਦੂਰ ਕਰਨ ਲਈ ਸਵਾਲ-ਜਵਾਬ ਅੱਪਲੋਡ

Upload questions and answers to remove the doubts of travelers coming from other states in Punjab share via Whatsapp

 

Upload questions and answers to remove the doubts of travelers coming from other states in Punjab

 

ਇੰਡੀਆਂ ਨਿਊਜ਼ ਸੈਂਟਰ ਚੰਡੀਗੜ੍ਹ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਪ੍ਰਵੇਸ਼ ਕਰਨ ਵਾਲੇ ਸਾਰੇ ਯਾਤਰੀਆਂ ਲਈ 6-7 ਜੁਲਾਈ ਦੀ ਅੱਧੀ ਰਾਤ ਤੋਂ -ਰਜਿਸਟ੍ਰੇਸ਼ਨ ਦੀ ਪ੍ਰਕ੍ਰਿਆ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ ਇਸ ਬਾਬਤ ਆਮ ਲੋਕਾਂ ਵੱਲੋਂ ਬਹੁਤ ਸਾਰੀਆਂ ਸ਼ੰਕਾਵਾਂ ਅਤੇ ਸਵਾਲ ਕੀਤੇ ਜਾ ਰਹੇ ਸਨ ਲੋਕਾਂ ਦੀਆਂ ਇਨ੍ਹਾਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ http://cova.punjab.gov.in/FAQs  ਵੈੱਬਸਾਈਟਤੇ ਵਿਸਥਾਰ ਵਿਚ ਜਾਣਕਾਰੀ ਅੱਪਲੋਡ ਕਰ ਦਿੱਤੀ ਗਈ ਹੈ
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਹੁਤ ਸਾਰੇ ਲੋਕ ਪੁੱਛ ਰਹੇ ਸਨ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਫਰ ਕਰਨ ਲਈ ਕੀ -ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੈ ਜਾਂ ਨਹੀਂ ਅਤੇ ਜੇਕਰ ਕੋਈ ਬਾਹਰਲੇ ਸੂਬੇ ਦਾ ਵਿਅਕਤੀ ਪੰਜਾਬ ਵਿਚ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਵਾਪਿਸ ਜਾਣਾ ਚਾਹੁੰਦਾ ਹੈ ਤਾਂ ਇਸ ਦੀ ਕੀ ਪ੍ਰਕਿਰਿਆ ਹੈ ਬੁਲਾਰੇ ਨੇ ਦੱਸਿਆ ਕਿ ਅਜਿਹੀਆਂ ਸ਼ੰਕਾਵਾਂ ਅਤੇ ਸਵਾਲਾਂ ਦੇ ਵਿਸਥਾਰ ਵਿਚ ਜਵਾਬ ਉਪਰੋਕਤ ਵੈੱਬਲਿੰਕਤੇ ਪਾ ਦਿੱਤੇ ਗਏ ਹਨ ਉਨ੍ਹਾਂ ਦੱਸਿਆ ਕਿ ਆਮ ਪੁੱਛੇ ਜਾਣ ਵਾਲੇ 13 ਅਜਿਹੇ ਸਵਾਲਾਂ ਦੇ ਜਵਾਬ ਅੱਪਲੋਡ ਕੀਤੇ ਗਏ ਹਨ ਜਿਨ੍ਹਾਂ ਬਾਰੇ ਲੋਕਾਂ ਦੇ ਮਨਾਂ ਵਿਚ ਕੋਈ ਸ਼ੰਕਾ ਹੈ
ਬੁਲਾਰੇ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਪ੍ਰਤੀ ਫਿਕਰਮੰਦ ਹੈ ਇਸੇ ਲਈ ਪੰਜਾਬ ਆਉਣ ਵਾਲੇ ਯਾਤਰੀਆਂ/ਵਸਨੀਕਾਂ ਬਾਰੇ ਸਾਰੇ ਲੋੜੀਂਦੇ ਵੇਰਵਿਆਂ ਨੂੰ ਸਬੰਧਤ ਸਿਹਤ ਅਧਿਕਾਰੀਆਂ ਅਤੇ ਪੁਲੀਸ ਥਾਣਿਆਂ ਨਾਲ ਸਾਂਝਾ ਕੀਤਾ ਜਾਵੇਗਾ ਬੁਲਾਰੇ ਨੇ ਦੱਸਿਆ ਕਿ ਸਬੰਧਤ ਪੁਲੀਸ ਥਾਣਿਆਂ ਵੱਲੋਂ ਆਉਣ ਵਾਲੇ ਯਾਤਰੀਆਂ ਵੱਲੋਂ ਦਿੱਤੇ ਪਤੇਤੇ ਵਿਵਹਾਰਕ ਅਤੇ ਤਕਨੀਕੀ ਢੰਗ (ਜੀਓ ਫੈਸਿੰਗ ਆਦਿ) ਰਾਹੀਂ ਨਿਰੰਤਰ ਨਿਗਰਾਨੀ ਰੱਖੀ ਜਾਵੇਗੀ ਤਾਂ ਕਿ ਪੰਜਾਬ ਦੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਦੇ ਨਾਲ-ਨਾਲ ਯਾਤਰੀਆਂ ਦੀ ਸਲਾਮਤੀ ਯਕੀਨੀ ਬਣਾਈ ਜਾ ਸਕੇ
ਉਨ੍ਹਾਂ ਦੱਸਿਆ ਕਿ ਜਿਹੜੇ ਸਵਾਲਾਂ ਦੇ ਜਵਾਬ ਅੱਪਲੋਡ ਕੀਤੇ ਗਏ ਹਨ ਉਨ੍ਹਾਂ ਵਿਚਪੰਜਾਬ ਵਿਚੋਂ ਹੋ ਕੇ ਅੱਗੇ ਲੰਘਣ ਵਾਲਿਆਂ ਲਈ ਕੀ ਨਿਯਮ ਹਨ’, ‘ਕੀ ਪੰਜਾਬ ਵਿਚ ਦਾਖਲ ਹੋਣ ਸਮੇਂ ਕੋਵਿਡ ਟੈਸਟ ਹੋਵੇਗਾ ਜਾਂ ਨਹੀਂ’, ਚੰਡੀਗੜ੍ਹ ਤੋਂ ਪੰਜਾਬ ਆਉਣ ਵਾਲਿਆਂ ਲਈ ਕੀ ਨਿਯਮ ਹਨਅਤੇ  ‘ਜੇਕਰ ਕੋਈ ਵਿਅਕਤੀ ਪੰਜਾਬ ਤੋਂ ਬਾਹਰ ਨੌਕਰੀ ਲਈ ਜਾ ਰਿਹਾ ਹੈ ਤਾਂ ਉਸ ਲਈ ਕੀ ਪ੍ਰਕਿਰਿਆ ਹੈਅਹਿਮ ਹਨ ਕਾਬਿਲੇਗੌਰ ਹੈ ਕਿ -ਰਜਿਸਟ੍ਰੇਸ਼ਨ ਲਈ ਕੋਵਾ ਐਪ ਜਾਂ ਵੈਬਲਿੰਕ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ 

 

Upload questions and answers to remove the doubts of travelers coming from other states in Punjab

OJSS Best website company in jalandhar
Source: INDIA NEWS CENTRE

Leave a comment






11

Latest post