` ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ; ਵੱਖ-ਵੱਖ ਪ੍ਰਾਜੈਕਟਾਂ ਲਈ ਜੰਗਲਾਤ ਵਿਭਾਗ ਦੀਆਂ ਮਨਜ਼ੂਰੀਆਂ ਮਿਲਣਗੀਆਂ ਆਨਲਾਈਨ
Latest News


ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ; ਵੱਖ-ਵੱਖ ਪ੍ਰਾਜੈਕਟਾਂ ਲਈ ਜੰਗਲਾਤ ਵਿਭਾਗ ਦੀਆਂ ਮਨਜ਼ੂਰੀਆਂ ਮਿਲਣਗੀਆਂ ਆਨਲਾਈਨ

FOREST DEPARTMENT TO PROVIDE ONLINE APPROVALS FOR DIFFERENT PROJECTS share via Whatsapp

ਇੰਡੀਆ ਨਿਊਜ਼ ਸੈਂਟਰ ਚੰਡੀਗੜ:
ਕੋਵਿਡ ਮਹਾਂਮਾਰੀ ਦੇ ਦੌਰ ਜਦੋਂ ਬੇਰੋਜ਼ਗਾਰੀ ਭਾਰੂ ਹੈ, ਅਜਿਹੇ ਮੌਕੇ ਜੰਗਲਾਤ ਵਿਭਾਗ ਪੰਜਾਬ ਨੇ ਨਿਵੇਸ਼ ਨੂੰ ਹੁਲਾਰਾ ਦੇਣ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਨਵੇਂ ਨਿਵੇਸ਼ ਪ੍ਰਾਜੈਕਟਾਂ ਲਈ ਵਿਭਾਗੀ ਮਨਜ਼ੂਰੀਆਂ ਵਿੱਚ ਤੇਜ਼ੀ ਲਿਆਉਣ ਲਈ ਪ੍ਰਕਿਰਿਆ ਨੂੰ ਆਨਲਾਈਨ ਕਰਨ ਦਾ ਫੈਸਲਾ ਕੀਤਾ ਹੈ
ਵਿਭਾਗੀ ਕੰਮਕਾਜ ਵਿੱਚੋਂ ਲਾਲ ਫੀਤਾਸ਼ਾਹੀ ਤੇ ਬੇਲੋੜੀਆਂ ਦੇਰੀਆਂ ਖ਼ਤਮ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੰਗਲਾਤ ਮੰਤਰੀ . ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਪੰਜਾਬ ਨਿਵੇਸ਼ ਨੂੰ ਵਧਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ, ਇਸੇ ਦਿਸ਼ਾ ਹੁਣ ਜੰਗਲਾਤ ਵਿਭਾਗ ਵੱਖ-ਵੱਖ ਨਵੇਂ ਨਿਵੇਸ਼ ਪ੍ਰਾਜੈਕਟਾਂ ਦੀਆਂ ਮਨਜ਼ੂਰੀਆਂ ਆਨਲਾਈਨ ਦੇਵੇਗਾ ਉਨਾਂ ਕਿਹਾ ਕਿ ਇਸ ਕਦਮ ਨਾਲ ਜਿੱਥੇ ਵੱਖ-ਵੱਖ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਹੋਣੇ ਯਕੀਨੀ ਬਣਨਗੇ, ਉੱਥੇ ਹੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ
ਧਰਮਸੋਤ ਨੇ ਦੱਸਿਆ ਕਿ ਕਿ ਸਾਰੇ ਵਿਭਾਗ ਸਾਂਝੇ ਤੌਰਤੇ ਜ਼ਿਲ੍ਹੇਵਾਰ ਕੈਂਪ ਲਾ ਕੇ ਮਨਜ਼ੂਰੀਆਂ ਦੇਣਗੇ ਉਨਾਂ ਦੱਸਿਆ ਕਿ ਪੰਜਾਬ ਦੇ ਹਰ ਜਿਲੇ ਵਿੱਚ ਐਫ.ਸੀ.. ਕੇਸਾਂ ਸਬੰਧੀ ਜੰਗਲਾਤ ਵਿਭਾਗ ਵੱਲੋੋਂ ਕੈਂਪਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਵਿੱਚ ਸਬੰਧਤ ਜਿਲੇ ਦੇ ਡਿਪਟੀ ਕਮਿਸ਼ਨਰ, ਵਣ ਮੰਡਲ ਅਫਸਰ, ਪੀ.ਡਬਲਿਯੂ.ਡੀ./ ਐਨ.ਐਚ..ਆਈ., ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ ਮੰਡੀ ਬੋਰਡ, ਇਰੀਗੇਸ਼ਨ ਅਤੇ ਯੂਜ਼ਰ ਏਜੰਸੀਆਂ ਆਦਿ ਦੇ ਨੁਮਾਇੰਦੇ ਹਾਜ਼ਰ ਹੋਣਗੇ ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵੱਖ-ਵੱਖ ਮਸਲਿਆਂ ਮੌਕੇਤੇ ਨਜਿੱਠਿਆ ਜਾਵੇਗਾ ਉਨਾਂ ਦੱਸਿਆ ਕਿ ਇਨਾਂ ਕੈਂਪਾਂ ਦੇ ਪ੍ਰਚਾਰ ਲਈ ਰੇਡੀਓ ਅਤੇ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਜਾਣਗੇ
ਜੰਗਲਾਤ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਫਾਰੈਸਟ ਕਲੀਅਰੈਂਸ ਦੇ ਕੇਸਾਂ ਨੂੰ ਪੇਪਰ ਲੈਸ ਕਰ ਦਿੱਤਾ ਗਿਆ ਹੈ ਅਤੇ ਹੁਣ ਹਰ ਕੇਸ ਨੂੰ -ਆਫਿਸ ਰਾਹੀਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਵੇਗਾ ਉਨਾਂ ਦੱਸਿਆ ਕਿ ਇਸ ਸਿਸਟਮ ਨੂੰ ਹੋਰ ਅਸਰਦਾਰ ਬਣਾਉਣ ਲਈ ਐਫ.ਸੀ.. ਕੇਸ ਇੱਕ ਦਫ਼ਤਰ ਤੋਂ ਦੂਜੇ ਦਫ਼ਤਰ ਭੇਜਣ ਲਈ ਸਿੰਗਲ ਫਾਇਲ ਪ੍ਰੋਸੈਸ ਅਪਣਾਇਆ ਜਾਵੇਗਾ, ਜਿਸ ਨਾਲ ਫਾਰੈਸਟ ਕਲੀਅਰੈਂਸ ਦੇ ਕੇਸਾਂ ਦੀ ਪ੍ਰਵਾਨਗੀ ਵਿੱਚ ਘੱਟ ਤੋਂ ਘੱਟ ਸਮਾਂ ਲੱਗੇਗਾ, ਜਿਸ ਨਾਲ ਸਬੰਧਤਾਂ ਨੂੰ ਨਿੱਜੀ ਤੌਰਤੇ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ

FOREST DEPARTMENT TO PROVIDE ONLINE APPROVALS FOR DIFFERENT PROJECTS

OJSS Best website company in jalandhar
Source: INDIA NEWS CENTRE

Leave a comment






11

Latest post

पूर्व पंजाब कांग्रेस अध्यक्ष और पूर्व सांसद मोहिंदर सिंह केपी शिरोमणी अकाली दल में शामिल, जालंधर से मैदान में उतरेंगें ------ पंजाब के मुख्य निर्वाचन अधिकारी सिबिन सी ने वोटिंग के समूचे तजुर्बे को आनंददायक बनाने के लिए उठाये गए कदमों की दी जानकारी ------ इनोसेंट हार्ट्स में 'ईको क्लब के विद्यार्थियों ने 'अ विज़न : ग्रीन इंडिया, क्लीन इंडिया' थीम के तहत मनाया 'वर्ल्ड अर्थ डे' ------ इनोसेंट हार्ट्स ग्रुप ऑफ़ इंस्टीट्यूशंस, लोहारां में "फेयरवेल पार्टी सायोनारा, 2024 का आयोजन ------ इनोसेंट हार्ट्स स्कूल, लोहारां के विद्यार्थियों ने 9वीं कर्नलज़ शार्पशूटरज़ राइफल और एयर पिस्टल ओपन शूटिंग प्रतियोगिता में मारी बाजी