` ਪੰਜਾਬ ਸਰਕਾਰ ਨੇ ਬਾਰ•ਵੀਂ, ਓਪਨ ਸਕੂਲ ਦੀਆਂ ਲੰਬਿਤ ਪ੍ਰੀਖਿਆਵਾਂ ਨੂੰ ਰੱਦ ਕੀਤਾ: ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ
Latest News


ਪੰਜਾਬ ਸਰਕਾਰ ਨੇ ਬਾਰ•ਵੀਂ, ਓਪਨ ਸਕੂਲ ਦੀਆਂ ਲੰਬਿਤ ਪ੍ਰੀਖਿਆਵਾਂ ਨੂੰ ਰੱਦ ਕੀਤਾ: ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ

Punjab Government cancels pending examinations of class XII, open school: Cabinet Minister Vijay Inder Singla share via Whatsapp

 

Punjab Government cancels pending examinations of class XII, open school: Cabinet Minister Vijay Inder Singla

ਇੰਡੀਆ ਨਿਊਜ਼ ਸੈਂਟਰ ਚੰਡੀਗੜ ਪੰਜਾਬ ਸਰਕਾਰ ਨੇ ਵੱਖ ਵੱਖ ਜਮਾਤਾਂ ਦੀਆਂ ਲੰਬਿਤ ਪਈਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ ਜੋ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੁਆਰਾ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ ਸਿੱਖਿਆ ਮੰਤਰੀ  ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਸਰਕਾਰ ਨੇ ਬਾਰਵੀਂ ਜਮਾਤ ਦੀਆਂ ਸਾਰੀਆਂ ਲੰਬਿਤ ਪ੍ਰੀਖਿਆਵਾਂ, ਓਪਨ ਸਕੂਲ ਅਤੇ ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ੍ਰੇਣੀਆਂ ਦੀਆਂ ਸਾਰੀਆਂ ਲੰਬਿਤ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ ਉਨਾਂ ਕਿਹਾ ਕਿ ਇਹ ਫੈਸਲਾ ਕੋਵਿਡ -19 ਮਹਾਂਮਾਰੀ ਫੈਲਣ ਕਾਰਨ ਪੈਦਾ ਹੋਈ ਸੰਕਟਕਾਲੀ ਸਥਿਤੀ ਦੇ ਮੱਦੇਨਜਰ ਲਿਆ ਗਿਆ ਹੈ

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੀਆਂ ਦਰਪੇਸ਼ ਚੁਣੌਤੀਆਂ ਦੇ ਕਾਰਨ ਨੇੜਲੇ ਭਵਿੱਖ ਵਿੱਚ ਪ੍ਰੀਖਿਆਵਾਂ ਕਰਵਾਉਣਾ ਸੰਭਵ ਨਹੀਂ ਹੋਵੇਗਾ ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਅਨੁਸਾਰ ਹੁਣ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਸ਼ਿਆਂ ਦੇ ਆਧਾਰ 'ਤੇ ਨਤੀਜਾ ਐਲਾਨਿਆ ਜਾਵੇਗਾ ਕਿਉਂਕਿ ਕੁਝ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਪੀਐਸਈਬੀ ਦੁਆਰਾ ਕੋਰੋਨਾ ਵਾਇਰਸ ਦੇ ਫੈਲਣ ਤੋਂ ਪਹਿਲਾਂ ਲਈਆਂ ਜਾ ਚੁੱਕੀਆਂ ਹਨ ਉਨਾਂ ਅੱਗੇ ਕਿਹਾ ਕਿ ਨਤੀਜੇ ਦੀ ਘੋਸ਼ਣਾ ਵੀ ਸਮੇਂ ਦੀ ਲੋੜ ਹੈ ਤਾਂ ਜੋ ਵਿਦਿਆਰਥੀ ਉਚੇਰੀ ਸਿੱਖਿਆ ਵਿਚ ਆਪਣੇ ਲੋੜੀਂਦੇ ਕੋਰਸਾਂ ਦੀ ਸਮੇਂ ਸਿਰ ਚੋਣ ਕਰ ਸਕਣ

ਸ੍ਸਿੰਗਲਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਦਾਹਰਣ ਵਜੋਂ ਜੇ ਕੋਈ ਵਿਦਿਆਰਥੀ ਸਿਰਫ 3 ਵਿਸ਼ਿਆਂ ਵਿੱਚ ਪ੍ਰੀਖਿਆਵਾਂ ਦੇ ਚੁੱਕਾ ਹੈ ਤਾਂ ਬਾਕੀ ਰਹਿੰਦੇ 2 ਵਿਸ਼ਿਆਂ( ਜਿਨਾਂ ਦੀਆਂ ਪ੍ਰੀਖਿਆਵਾਂ ਨਹੀਂ ਹੋਈਆਂ)  ਦੇ ਅੰਕ , ਵਧੀਆ ਪ੍ਰਦਰਸ਼ਨ  ਵਿਸ਼ੇ ਵਿੱਚ ਪ੍ਰਾਪਤ ਕੀਤੇ ਅੰਕਾਂ ਦੀ ਔਸਤ ਦੇ ਆਧਾਰ 'ਤੇ ਦਿੱਤੇ ਜਾਣਗੇ ਉਨ ਨੇ ਅੱਗੇ ਕਿਹਾ ਕਿ ਪ੍ਰੈਕਟੀਕਲ ਵਿਸ਼ਿਆਂ ਦੇ ਅੰਕ ਅਤੇ ਨੌਕਰੀ ਦੀ ਸਿਖਲਾਈ 'ਤੇ, ਕਿੱਤਾਮੁਖੀ ਵਿਸ਼ਿਆਂ ਲਈ ਵੀ ਇਸੇ ਆਧਾਰ 'ਤੇ ਦਿੱਤੇ ਜਾਣਗੇ  ਸਿੰਗਲਾ ਨੇ ਕਿਹਾ ਕਿ ਓਪਨ ਸਕੂਲ ਵਿਦਿਆਰਥੀਆਂ ਦੇ ਮਾਮਲੇ ਵਿੱਚ ਬੋਰਡ ਪਿਛਲੀਆਂ ਪ੍ਰੀਖਿਆਵਾਂ ਵਿੱਚ ਲਏ ਅੰਕਾਂ ਦੇ ਆਧਾਰ 'ਤੇ 'ਤੇ ਨਤੀਜਿਆਂ ਦਾ ਐਲਾਨ ਕਰੇਗਾ ਅਤੇ ਉਨਾਂ ਵੱਲੋਂ ਪਹਿਲੇ ਸੈਸ਼ਨਾਂ ਵਿੱਚ ਪਾਸ ਕੀਤੇ ਵਿਸ਼ਿਆਂ (ਕਰੈਡਿਟ ਕੈਰੀ ਫਾਰਮੂਲੇ) ਵਿੱਚੋਂ ਪਾ੍ਰਪਤ ਕੀਤੇ ਅੰਕਾਂ ਦੇ ਆਧਾਰ 'ਤੇ ਔਸਤ ਅੰਕ ਦਿੱਤੇ ਜਾਣਗੇ

ਕੈਬਨਿਟ ਮੰਤਰੀ ਨੇ ਕਿਹਾ ਕਿ ਰੀਅਪੀਅਰ ਜਾਂ ਕੰਪਾਰਮੈਂਟ ਲਈ ਪੀ.ਐਸ..ਬੀ. ਦੇ ਗੋਲਡਨ/ਫਾਈਨਲ ਚਾਂਸ ਲਈ ਜਿਨਾਂ ਵਿਦਿਆਰਥੀਆਂ ਨੇ ਇਮਤਿਹਾਨ ਵਿੱਚ ਬੈਠਣਾ ਸੀ ਨੂੰ ਵੀ ਉਨਾਂ ਵੱਲੋਂ ਪਹਿਲਾਂ ਪਾਸ ਕੀਤੇ ਗਏ ਵਿਸ਼ਿਆਂ ਦੇ ਆਧਾਰ 'ਤੇ ਔਸਤ ਅੰਕ ਦਿੱਤੇ ਜਾਣਗੇ ਉਨਾਂ ਕਿਹਾ ਕਿ ਜਿਨਾ ਵਿਦਿਆਰਥੀਆਂ ਕੋਲ ਡਵੀਜ਼ਨ ਵਿੱਚ ਸੁਧਾਰ ਕਰਨ ਜਾਂ ਰੀਅਪੀਅਰ ਲਈ ਲੰਬਿਤ ਮੌਕਾ ਹੈ, ਉਹ ਸਿਰਫ ਇੱਕ ਪੇਪਰ ਜੋ ਨਹੀਂ ਹੋਇਆ ਲਈ ਫੀਸ ਜਮਾ ਕਰਵਾਉਣਗੇ ਅਤੇ ਉਨਾਂ ਨੂੰ ਬਿਨਾ  ਵਾਧੂ ਫੀਸ ਦਿੱਤੇ ਭਵਿਖ ਵਿੱਚ ਇਮਤਿਹਾਨ ਦੇਣ ਲਈ ਵਾਧੂ ਮੌਕਾ ਦਿੱਤਾ ਜਾਵੇਗਾ ਆਮ ਵਰਗੇ ਹਾਲਤ ਹੋਣ ਤੋਂ ਬਾਅਦ ਇਸ ਵਾਸਤੇ ਵੱਖਰੀ ਡੇਟਸ਼ੀਟ ਜਾਰੀ ਕੀਤੀ ਜਾਵੇਗੀ

 

Punjab Government cancels pending examinations of class XII, open school: Cabinet Minister Vijay Inder Singla

OJSS Best website company in jalandhar
Source: INDIA NEWS CENTRE

Leave a comment






11

Latest post

पूर्व पंजाब कांग्रेस अध्यक्ष और पूर्व सांसद मोहिंदर सिंह केपी शिरोमणी अकाली दल में शामिल, जालंधर से मैदान में उतरेंगें ------ पंजाब के मुख्य निर्वाचन अधिकारी सिबिन सी ने वोटिंग के समूचे तजुर्बे को आनंददायक बनाने के लिए उठाये गए कदमों की दी जानकारी ------ इनोसेंट हार्ट्स में 'ईको क्लब के विद्यार्थियों ने 'अ विज़न : ग्रीन इंडिया, क्लीन इंडिया' थीम के तहत मनाया 'वर्ल्ड अर्थ डे' ------ इनोसेंट हार्ट्स ग्रुप ऑफ़ इंस्टीट्यूशंस, लोहारां में "फेयरवेल पार्टी सायोनारा, 2024 का आयोजन ------ इनोसेंट हार्ट्स स्कूल, लोहारां के विद्यार्थियों ने 9वीं कर्नलज़ शार्पशूटरज़ राइफल और एयर पिस्टल ओपन शूटिंग प्रतियोगिता में मारी बाजी