` ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਾਲਿਆਂ 'ਤੇ ਸਖ਼ਤੀ- ਸਰਕਾਰੀਆ

ਪੰਜਾਬ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਾਲਿਆਂ 'ਤੇ ਸਖ਼ਤੀ- ਸਰਕਾਰੀਆ

CRACK DOWN ON ILLEGAL MINING: 201 CASES REGISTERED, 299 VEHICLES SEIZED IN 3 MONTHS share via Whatsapp

ਇੰਡੀਆ ਨਿਊਜ਼ ਸੈਂਟਰ ਚੰਡੀਗੜ:
ਪੰਜਾਬ ਸਰਕਾਰ ਨੇ ਗੈਰ ਕਾਨੂੰਨੀ ਮਾਈਨਿੰਗ ਵਾਲਿਆਂ 'ਤੇ ਸ਼ਿਕੰਜਾ ਹੋਰ ਕੱਸ ਦਿੱਤਾ ਹੈ।ਖਣਨ ਵਿਭਾਗ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਪਿਛਲੇ 3 ਮਹੀਨਿਆਂ ਵਿਚ 201 ਮੁਕੱਦਮੇ ਦਰਜ ਕਰਵਾ ਕੇ 189 ਵਿਅਕਤੀਆਂ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਨਾਜਾਇਜ਼ ਰੇਤ-ਬੱਜਰੀ ਢੋਹਣ ਵਾਲੇ 148 ਟਰੈਕਟਰ-ਟਰਾਲੀਆਂ, 119 ਟਿੱਪਰ/ਟਰੱਕ ਅਤੇ 27 ਜੇਸੀਬੀ ਮਸ਼ੀਨਾਂ ਤੋਂ ਇਲਾਵਾ ਹੋਰ ਮਸ਼ੀਨਰੀ ਜ਼ਬਤ ਕੀਤੀ ਗਈ ਹੈ।
ਪੰਜਾਬ ਦੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆਂ ਨਹੀਂ ਜਾ ਰਿਹਾ। ਉਨਾਂ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜੋ ਵਿਅਕਤੀ ਵੀ ਕਾਨੂੰਨ ਦੇ ਦਾਇਰੇ ਤੋਂ ਬਾਹਰ ਖਣਨ ਕਰਦਾ ਫੜਿਆ ਜਾਂਦਾ ਹੈ ਉਸ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਦੀ ਮਸ਼ੀਨਰੀ ਜ਼ਬਤ ਕੀਤੀ ਜਾ ਰਹੀ ਹੈ। ਰੇਤ-ਬੱਜਰੀ ਢੋਹਣ ਵਾਲੇ ਵਾਹਨਾਂ, ਜਿਨਾਂ ਕੋਲ ਮਾਈਨਿੰਗ ਵਿਭਾਗ ਦੀ ਪਰਚੀ ਨਹੀਂ ਹੁੰਦੀ ਉਸਨੂੰ ਵੀ ਜ਼ਬਤ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਦੱਸਣਯੋਗ ਹੈ ਕਿ ਮਾਈਨਿੰਗ ਵਿਭਾਗ ਵੱਲੋਂ ਮਨਜ਼ੂਰਸ਼ੁਦਾ ਖੱਡਾਂ ਵਿੱਚੋਂ ਖਣਨ ਪਦਾਰਥਾਂ ਦੀ ਢੋਆ-ਢੁਆਈ ਲਈ ਪਰਚੀ ਜਾਰੀ ਕੀਤੀ ਜਾਂਦੀ ਹੈ।
ਖਣਨ ਮੰਤਰੀ ਨੇ ਚੇਤਾਵਨੀ ਦਿੱਤੀ ਹੈ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਤੁਰੰਤ ਬਾਜ਼ ਜਾਣ ਜਾਂ ਫਿਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਸਰਕਾਰੀਆ ਨੇ ਕਿਹਾ ਕਿ ਸੂਬੇ ਦੀਆਂ ਖੱਡਾਂ ਦੀ ਪਾਰਦਰਸ਼ੀ ਢੰਗ ਨਾਲ -ਨਿਲਾਮੀ ਕੀਤੀ ਗਈ ਹੈ ਅਤੇ ਪੰਜਾਬ ਵਾਸੀਆਂ ਨੂੰ ਸਸਤੀਆਂ ਦਰਾਂ ਉੱਤੇ ਰੇਤ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਵਚਨਬੱਧ ਹੈ ਪਰ ਫਿਰ ਵੀ ਜੇਕਰ ਕੋਈ ਵਿਅਕਤੀ ਗ਼ੈਰ-ਕਾਨੂੰਨੀ ਮਾਈਨਿੰਗ ਕਰੇਗਾ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਇੰਜੀਨੀਅਰ ਖਣਨ ਸੰਜੀਵ ਗੁਪਤਾ ਨੇ ਦੱਸਿਆ ਕਿ ਗ਼ੈਰ-ਕਾਨੂੰਨੀ ਰੇਤ ਤੇ ਬੱਜਰੀ ਢੋਹਣ ਵਾਲੇ ਟਰੈਕਟਰ-ਟਰਾਲੀਆਂ, ਟਰੱਕਾਂ ਜਾਂ ਅਜਿਹੇ ਹੋਰ ਵਾਹਨਾਂ ਨੂੰ ਜ਼ਬਤ ਕਰਕੇ ਕੇਸ ਦਰਜ ਕਰਨ ਤੋਂ ਇਲਾਵਾ ਜਿਸ ਖੱਡ ਵਿੱਚੋਂ ਅਜਿਹਾ ਮਟੀਰੀਅਲ ਲਿਆਂਦਾ ਜਾ ਰਿਹਾ ਹੁੰਦਾ ਹੈ, ਉਸ ਜ਼ਮੀਨ ਦੇ ਮਾਲਕ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਉਨਾਂ ਕਿਹਾ ਕਿ ਨਾਜਾਇਜ਼ ਖਣਨ ਕਰਨ ਵਾਲੇ ਅਤੇ ਜ਼ਮੀਨ ਮਾਲਕ ਦੋਵੇਂ ਬਰਾਬਰ ਦੇ ਜ਼ਿੰਮੇਵਾਰ ਹਨ।
ਜ਼ਿਆਦਾ ਵੇਰਵੇ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਈ, ਜੂਨ ਅਤੇ ਜੁਲਾਈ ਮਹੀਨਿਆਂ ਵਿਚ ਗੈਰ ਕਾਨੂੰਨੀ ਖਣਨ ਦੇ ਕੁੱਲ 201 ਮਾਮਲੇ ਦਰਜ ਕਰਵਾਏ ਗਏ ਜਿਨਾਂ ਵਿਚੋਂ ਮੁੱਖ ਰੂਪ ' ਲੁਧਿਆਣਾ ਜ਼ਿਲੇ ਵਿਚ 37, ਹੁਸ਼ਿਆਰਪੁਰ ਵਿਚ 29, ਐਸਬੀਐਸ ਨਗਰ ਵਿਚ 37 ਅਤੇ ਰੋਪੜ ਵਿਚ 25 ਮਾਮਲੇ ਦਰਜ ਕਰਵਾਏ ਗਏ ਹਨ। ਇਸੇ ਤਰਾਂ ਜ਼ਿਲਾ ਲੁਧਿਆਣਾ ਵਿਚ 22 ਟਰੈਕਟਰ-ਟਰਾਲੀਆਂ, 6 ਟਿੱਪਰ ਅਤੇ 2 ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਜਦਕਿ ਐਸਬੀਐਸ ਨਗਰ ਵਿਚ 29 ਟਰੈਕਟਰ-ਟਰਾਲੀਆਂ, 40 ਟਿੱਪਰ ਅਤੇ 2 ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਇਸੇ ਤਰਾਂ ਹੁਸ਼ਿਆਰਪੁਰ ਵਿਚ 30 ਟਰੈਕਟਰ-ਟਰਾਲੀਆਂ, 7 ਟਿੱਪਰ/ਟਰੱਕ ਅਤੇ 2 ਜੇਸੀਬੀ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ 3 ਮਹੀਨਿਆਂ ਵਿਚ ਗੈਰ ਕਾਨੂੰਨੀ ਮਾਈਨਿੰਗ ਵਾਲੇ ਕੁੱਲ 189 ਵਿਅਕਤੀਆਂ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਇਹ ਅੱਗੋਂ ਵੀ ਜਾਰੀ ਰਹੇਗੀ  

CRACK DOWN ON ILLEGAL MINING: 201 CASES REGISTERED, 299 VEHICLES SEIZED IN 3 MONTHS

OJSS Best website company in jalandhar
Source: INDIA NEWS CENTRE

Leave a comment






11

Latest post