` ਪੰਜਾਬ ਸਰਕਾਰ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਅਣਥੱਕ ਕਾਰਜ ਕਰ ਰਹੀ ਹੈ: ਸਿੰਗਲਾ
Latest News


ਪੰਜਾਬ ਸਰਕਾਰ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਅਣਥੱਕ ਕਾਰਜ ਕਰ ਰਹੀ ਹੈ: ਸਿੰਗਲਾ

Punjab Government working tirelessly to improve standard of infrastructure and education in government schools: Vijay Inder Singla share via Whatsapp

 

 Punjab Government working tirelessly to improve standard of infrastructure and education in government schools: Vijay Inder Singla

 

ਇੰਡੀਆ ਨਿਊਜ਼ ਸੈਂਟਰ ਚੰਡੀਗੜ: ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ 304 ਸਰਕਾਰੀ ਸਕੂਲਾਂ ਵਿੱਚ 364 ਕਮਰਿਆਂ ਦੀ ਉਸਾਰੀ ਲਈ ਪ੍ਰਾਜੈਕਟ ਉਲੀਕਿਆ ਗਿਆ ਹੈ ਅਤੇ ਇਸ ਕਾਰਜ ਲਈ 10.92 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਸਰਕਾਰੀ ਸਕੂਲਾਂ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿੱਚ ਸੁਧਾਰਨ ਲਈ ਅਣਥੱਕ ਯਤਨ ਰਹੀ ਹੈ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਇਨਾਂ ਕਮਰਿਆਂ ਦੀ ਉਸਾਰੀ ਲਈ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਏਗਾ ਅਤੇ ਕਮਰਿਆਂ ਦੇ ਨਿਰਮਾਣ ਲਈ ਰੱਖੀ ਗਈ ਰਾਸ਼ੀ ਪੂਰੀ ਪਾਰਦਰਸ਼ਤਾ ਨਾਲ ਵਰਤੀ ਜਾਵੇਗੀ

ਵਿਸਥਾਰ ਵਿੱਚ ਵੇਰਵੇ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਉਕਤ 304 ਸਕੂਲਾਂ ਵਿਚ ਥਾਂ ਦੀ ਘਾਟ ਦੇ ਸਨਮੁਖ ਨਾਬਾਰਡ ਦੇ ਆਰ.ਆਈ.ਡੀ.ਐਫ.-ਐਕਸ.ਐਕਸ.ਵੀ. ਪ੍ਰਾਜੈਕਟ ਅਧੀਨ ਕਮਰਿਆਂ ਦੀ ਉਸਾਰੀ ਦੀ ਤਜਵੀਜ਼ ਵਿੱਤ ਵਿਭਾਗ ਨੂੰ ਭੇਜੀ ਗਈ ਸੀ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਇਹ ਪ੍ਰਾਜੈਕਟ ਅਰੰਭਣ ਦੀ ਪ੍ਰਵਾਨਗੀ ਮਿਲ ਗਈ ਹੈ। ਉਨਾਂ ਕਿਹਾ ਕਿ ਹਰ ਸਕੂਲ ਨੂੰ ਪ੍ਰਤੀ ਕਮਰੇ ਦੀ ਉਸਾਰੀ ਲਈ 3 ਲੱਖ ਰੁਪਏ ਦਿੱਤੇ ਜਾਣਗੇ ਅਤੇ ਕਮਰਿਆਂ ਦੀ ਬਣਤਰ ਸਬੰਧੀ ਵੇਰਵੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪਹਿਲਾਂ ਹੀ ਭੇਜੇ ਜਾ ਚੁੱਕੇ ਹਨ

ਕੈਬਨਿਟ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਇਲਾਵਾ ਰਾਜ ਸਰਕਾਰ ਨੇ ਆਮ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨਤੇ ਵੀ ਧਿਆਨ ਕੇਂਦਰਤ ਕੀਤਾ ਹੋਇਆ ਹੈ। ਉਨਾਂ ਕਿਹਾ ਕਿ ਨਵੀਆਂ -ਲਰਨਿੰਗ ਤਕਨੀਕਾਂ ਨੇ ਸਿੱਖਿਆ ਦੀ ਗੁਣਵੱਤਾ ਵਿੱਚ ਜ਼ਾਹਰਾ ਤੌਰਤੇ ਸੁਧਾਰ ਲਿਆਂਦਾ ਹੈ ਜਿਸ ਕਾਰਨ ਨਤੀਜਿਆਂ ਵਿਚ ਸੁਧਾਰ ਹੋਇਆ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਸਰਕਾਰੀ ਸਕੂਲ ਅਧਿਆਪਕ -ਲਰਨਿੰਗ ਤਕਨੀਕਾਂ ਰਾਹੀਂ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ

 

 

Punjab Government working tirelessly to improve standard of infrastructure and education in government schools: Vijay Inder Singla

OJSS Best website company in jalandhar
Source: INDIA NEWS CENTRE

Leave a comment






11

Latest post

पूर्व पंजाब कांग्रेस अध्यक्ष और पूर्व सांसद मोहिंदर सिंह केपी शिरोमणी अकाली दल में शामिल, जालंधर से मैदान में उतरेंगें ------ पंजाब के मुख्य निर्वाचन अधिकारी सिबिन सी ने वोटिंग के समूचे तजुर्बे को आनंददायक बनाने के लिए उठाये गए कदमों की दी जानकारी ------ इनोसेंट हार्ट्स में 'ईको क्लब के विद्यार्थियों ने 'अ विज़न : ग्रीन इंडिया, क्लीन इंडिया' थीम के तहत मनाया 'वर्ल्ड अर्थ डे' ------ इनोसेंट हार्ट्स ग्रुप ऑफ़ इंस्टीट्यूशंस, लोहारां में "फेयरवेल पार्टी सायोनारा, 2024 का आयोजन ------ इनोसेंट हार्ट्स स्कूल, लोहारां के विद्यार्थियों ने 9वीं कर्नलज़ शार्पशूटरज़ राइफल और एयर पिस्टल ओपन शूटिंग प्रतियोगिता में मारी बाजी