ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਸਰਕਾਰ ਵੱਲੋਂ 25.25 ਲੱਖ ਲਾਭਪਾਤਰੀਆਂ ਨੂੰ 190 ਕਰੋੜ ਰੁਪਏ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਜਾਰੀ

ON CM’S DIRECTIVES, PUNJAB GOVERNMENT RELEASES SOCIAL SECURITY PENSIONS WORTH 190 CRORE TO 25.25 LAKH BENEFICIARIES share via Whatsapp

ON CM’S DIRECTIVES, PUNJAB GOVERNMENT RELEASES SOCIAL SECURITY PENSIONS WORTH 190 CRORE TO 25.25 LAKH BENEFICIARIES

ਇੰਡੀਆ ਨਿਊਜ਼ ਸੈਂਟਰ ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂਤੇ ਅੱਜ ਵਿੱਤ ਵਿਭਾਗ ਵੱਲੋਂ ਜੁਲਾਈ ਮਹੀਨੇ ਲਈ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਅਤੇ ਹੋਰ ਵਿੱਤੀ ਮਦਦ ਹਿੱਤ 189.34 ਕਰੋੜ ਰੁਪਏ ਜਾਰੀ ਕੀਤੇ ਹਨ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਰਕਮ ਛੇਤੀ ਹੀ ਸਿੱਧੇ ਤੌਰਤੇ 25.25 ਲੱਖ ਲਾਭਪਾਤਰੀਆਂ ਜਿਨਾਂ ਵਿਚ ਬਜ਼ੁਰਗ, ਵਿਧਵਾ ਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚੇ ਅਤੇ ਦਿਵਿਆਂਗ ਵਿਅਕਤੀ ਸ਼ਾਮਲ ਹਨ, ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ 17.05 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 127.80 ਕਰੋੜ ਰੁਪਏ, 4.65 ਲੱਖ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਨੂੰ 34.90 ਕਰੋੜ ਰੁਪਏ, 1.51 ਲੱਖ ਆਸ਼ਰਿਤ ਬੱਚਿਆਂ ਨੂੰ 11.37 ਕਰੋੜ ਰੁਪਏ ਅਤੇ 2.04 ਲੱਖ ਦਿਵਿਆਂਗ ਵਿਅਕਤੀਆਂ ਨੂੰ 15.27 ਕਰੋੜ ਰੁਪਏ ਦੀ ਵੰਡ ਕੀਤੀ ਜਾਵੇਗੀ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋਕਾਂ ਨੂੰ ਰਹੀਆਂ ਮੁਸ਼ਕਲਾਂ ਦੇ ਦਰਪੇਸ਼ ਜੁਲਾਈ ਮਹੀਨੇ ਦੀਆਂ ਅਗਸਤ ਦੌਰਾਨ ਅਦਾ ਕੀਤੀਆਂ ਪੈਨਸ਼ਨਾਂ ਦੀ ਵੰਡ ਛੇਤੀ ਹੀ ਵੱਖੋ-ਵੱਖਰੀਆਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਲਾਭਪਾਤਰੀਆਂ ਦੇ ਬੱਚਤ ਖਾਤਿਆਂ ਵਿਚ ਸਿੱਧੇ ਤੌਰਤੇ ਰਕਮ ਪਾ ਕੇ ਕਰ ਦਿੱਤੀ ਜਾਵੇਗੀ

ON CM’S DIRECTIVES, PUNJAB GOVERNMENT RELEASES SOCIAL SECURITY PENSIONS WORTH 190 CRORE TO 25.25 LAKH BENEFICIARIES
OJSS Best website company in jalandhar
Source: INDIA NEWS CENTRE

Leave a comment






11

Latest post