` ਮੁੱਖ ਮੰਤਰੀ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਸਾਉਣੀ ਸੀਜ਼ਨ 2020 ਲਈ ਪਰਾਲੀ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤੇ ਜਾਣ ਦੇ ਹੁਕਮ

UNJAB CM ORDERS SOCIAL PRE AUDIT OF STUBBLE MANAGEMENT SCHEME FOR KHARIF SEASON 2020 share via Whatsapp

UNJAB CM ORDERS SOCIAL PRE AUDIT OF STUBBLE MANAGEMENT SCHEME FOR KHARIF SEASON 2020 

ਇੰਡੀਆ ਨਿਊਜ਼ ਸੈਂਟਰ ਚੰਡੀਗੜ : ਕੁਝ ਨਿਰਮਾਤਾਵਾਂ ਨੂੰ ਤਰਜੀਹ ਦਿੱਤੇ ਜਾਣ ਦੇ ਇਲਜਾਮਾਂ ਨੂੰ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਹੁਕਮ ਦਿੱਤਾ ਕਿ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਉਪਕਰਨ/ਮਸ਼ੀਨਰੀ ਮੁਹੱਈਆ ਕਰਵਾਏ ਜਾਣ ਸਬੰਧੀ ਫਸਲ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਦਾ ਸਮਾਜਿਕ ਪੂਰਵ ਲੇਖਾ ਕੀਤਾ ਜਾਵੇ ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਇਸ ਸਮਾਜਿਕ ਪੂਰਵ ਲੇਖੇ ਨਾਲ ਕੁਝ ਸਿਆਸੀ  ਧਿਰਾਂ ਵੱਲੋਂ ਆਪਣੇ ਹਿੱਤ ਪੂਰਨ ਲਈ ਕੀਤੇ ਜਾ ਰਹੇ ਝੂਠੇ ਪ੍ਰਚਾਰ ਨੂੰ ਠੱਲਪਵੇਗੀ ਉਨਾਂ ਅੱਗੇ ਕਿਹਾ ਕਿ ਇਸ ਸਕੀਮ ਦਾ ਮਕਸਦ ਸਾਉਣੀ ਸੀਜ਼ਨ 2020 ਦੌਰਾਨ ਵਿਗਿਆਨਕ ਢੰਗ ਨਾਲ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨਾ ਹੈ ਅਤੇ ਇਕ ਵੀ ਕਿਸਾਨ ਨੇ ਇਸ ਸਕੀਮ ਤਹਿਤ ਮੁਹੱਈਆ ਕਰਵਾਏ ਜਾ ਰਹੇ ਉਪਰਕਨਾਂ/ਮਸ਼ੀਨਾਂ ਦੀ ਗੁਣਵੱਤਾ 'ਤੇ ਸਵਾਲ ਨਹੀਂ ਚੁੱਕੇ
ਮੁੱਖ ਮੰਤਰੀ ਨੇ ਅਗਾਂਹ ਕਿਹਾ ਕਿ ਇਸ ਪੂਰਵ ਲੇਖਾ ਪ੍ਰਕਿਰਿਆ ਦਾ ਮਕਸਦ ਉਪਰੋਕਤ ਸਕੀਮ ਵਿੱਚ ਹੋਰ ਸੁਧਾਰ ਲਿਆ ਕੇ ਇਸ ਦਾ ਘੇਰਾ ਵੱਡਾ ਕਰਨਾ ਅਤੇ ਇਸ ਨੂੰ ਹੋਰ ਵੀ ਜ਼ਿਆਦਾ ਕਿਸਾਨ ਪੱਖੀ ਬਨਾਉਣਾ ਹੈ ਤੇ ਇਸ ਸਕੀਮ ਦਾ ਅਸਲ ਮਕਸਦ ਸੂਬੇ ਨੂੰ ਪਰਾਲੀ ਸਾੜਣ ਤੋਂ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਮੁਕਤ ਕਰਵਾਉਣ ਹੈ ਇਸ ਮਕਸਦ ਹਿੱਤ ਸਾਰੀਆਂ ਧਿਰਾਂ ਕੋਲੋ ਸੁਝਾਅ ਅਤੇ ਇਤਰਾਜ਼ ਮੰਗੇ ਜਾਣਗੇ
       ਕੇਂਦਰ ਸਰਕਾਰ ਵੱਲੋਂ ਇਹ ਸਕੀਮ ਬੀਤੇ ਦੋ ਵਰਿਆਂ ਤੋਂ ਕਿਸਾਨਾਂ ਅਤੇ ਸਹਿਕਾਰੀ ਸੁਸਾਇਟੀਆਂ ਨੂੰ ਖੇਤੀਬਾੜੀ ਨਾਲ ਸਬੰਧਤ ਮਸ਼ੀਨਰੀ ਦੀ ਵੰਡ ਕਰਨ ਲਈ ਚਲਾਈ ਜਾ ਰਹੀ ਹੈ ਤਾਂ ਜੋ ਝੋਨੇ ਦੀ ਪਰਾਲੀ ਦਾ ਠੋਸ ਢੰਗ ਨਾਲ ਯਕਮੁਸ਼ਤ ਨਿਪਟਾਰਾ ਕੀਤਾ ਜਾ ਸਕੇ ਇਸ ਸਕੀਮ ਤਹਿਤ ਪੰਜਾਬ ਦੇ ਕਿਸਾਨਾਂ ਨੂੰ 50,815 ਖੇਤੀ ਮਸ਼ੀਨਾਂ 'ਤੇ ਤਕਰੀਬਨ 460 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਚੁੱਕੀ ਹੈ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 180 ਉਤਪਾਦਕਾਂ ਨੂੰ ਪਹਿਲਾਂ ਹੀ ਸੂਚੀਬੱਧ ਕੀਤਾ ਜਾ ਚੁੱਕਾ ਹੈ ਤਾਂ ਜੋ ਕਿਸਾਨਾਂ ਨੂੰ ਖੇਤੀ ਉਪਕਰਨ/ਮਸ਼ੀਨਰੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾ ਸਕੇ

ਚਾਲੂ ਸਾਲ ਦੌਰਾਨ ਸਰਕਾਰ ਨੇ ਅਜਿਹੀਆਂ 23500 ਮਸ਼ੀਨਾਂ ਉਤੇ ਕਰੀਬ 300 ਕਰੋੜ ਰੁਪਏ ਦੀ ਸਬਸਿਡੀ ਦੇਣ ਦਾ ਇਰਾਦਾ ਹੈ ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁੱਧ ਤਿਵਾੜੀ ਨੂੰ ਨਿਰਦੇਸ਼ ਦਿੱਤੇ ਹਨ ਕਿ ਲੇਖਾ ਮੁਕੰਮਲ ਹੋਣ ਤੋਂ ਬਾਅਦ ਹੀ ਇਹ ਮਸ਼ੀਨਾਂ ਕਿਸਾਨਾਂ/ਸੁਸਾਇਟੀਆਂ ਨੂੰ ਦਿੱਤੀਆਂ ਜਾਣ
ਵਧੀਕ ਮੁੱਖ ਸਕੱਤਰ ਨੇ ਕਿਹਾ ਹੈ ਕਿ ਕਿਸਾਨਾਂ ਤੇ ਸਹਿਕਾਰੀ ਸੁਸਾਇਟੀਆਂ ਨੂੰ ਖੇਤੀਬਾੜੀ ਮਸ਼ੀਨਰੀ/ਸੰਦਾਂ ਦੀ ਵੰਡ ਤੋਂ ਪਹਿਲਾਂ ਸਮਾਜਿਕ ਪੂਰਵ ਲੇਖਾ ਮੁਕੰਮਲ ਕਰ ਲਿਆ ਜਾਵੇਗਾ 7000 ਵਿਅਕਤੀਗਤ ਕਿਸਾਨਾਂ ਨੂੰ ਮਸ਼ੀਨਾਂ 'ਤੇ 50 ਫੀਸਦੀ ਸਬਸਿਡੀ ਦਿੱਤੀ ਜਾਵੇਗੀ ਜਦੋਂ ਕਿ 5000 ਸਹਿਕਾਰੀਆਂ ਸੁਸਾਇਟੀਆਂ, ਪੰਚਾਇਤਾਂ ਤੇ ਕਿਸਾਨ ਗਰੁੱਪਾਂ ਮਸ਼ੀਨਾਂ 80 ਫੀਸਦੀ ਸਬਸਿਡੀ ਰੇਟ ਉਤੇ ਦਿੱਤੀਆਂ ਜਾਣਗੀਆਂ
ਖੇਤਾਂ ਵਿੱਚ ਝੋਨੇ ਦੀ ਪਰਾਲੀ ਸਾੜਨ ਦਾ ਕੰਮ ਮੁਕੰਮਲ ਖਤਮ ਹੋਣਾ ਯਕੀਨੀ ਬਣਾਉਣ ਲਈ ਖੇਤਾਂ ਵਿੱਚ ਪਰਾਲੀ ਦੇ ਨਿਪਟਾਰੇ ਵਾਸਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀਆਂ ਕੰਬਾਈਨਾਂ, ਹੈਪੀ ਸੀਡਰ, ਝੋਨੇ ਦੀ ਪਰਾਲੀ ਵਾਲੇ ਚੌਪਰ, ਮਲਚਰ,  ਆਰ.ਐਮ.ਬੀ. ਪਲੌਅ, ਜ਼ੀਰੋ ਟਿਲ ਡਰਿੱਲ, ਸੁਪਰ ਸੀਡਰ ਜਿਹੀਆਂ ਅਤਿ-ਆਧੁਨਿਕ ਸੰਦ/ਮਸ਼ੀਨਾਂ ਦੀ ਲੋੜ ਹੈ ਵਧੀਕ ਮੁੱਖ ਸਕੱਤਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਹੋਰ ਸੁਧਾਰ ਲਿਆਉਣ ਲਈ ਖੇਤੀਬਾੜੀ ਵਿਭਾਗ ਨੇ ਫੈਸਲਾ ਕੀਤਾ ਹੈ ਕਿ ਪਰਾਲੀ ਨੂੰ ਸਾਂਭਣ ਵਾਸਤੇ ਕਿਸਾਨਾਂ ਤੇ ਸੁਸਾਇਟੀਆਂ ਨੂੰ ਬੇਲਰ, ਰੈਕਸ ਆਦਿ ਅਜਿਹੀਆਂ ਮਸ਼ੀਨਾਂ ਸਬਸਿਡੀ ਉਤੇ ਮੁਹੱਈਆਂ ਕਰਵਾਈਆਂ ਜਾਣ

UNJAB CM ORDERS SOCIAL PRE AUDIT OF STUBBLE MANAGEMENT SCHEME FOR KHARIF SEASON 2020

OJSS Best website company in jalandhar
Source: INDIA NEWS CENTRE

Leave a comment






11

Latest post