` ਵਾਧੂ ਮਾਲੀਆ ਜੁਟਾਉਣ ਲਈ ਮੰਤਰੀ ਮੰਡਲ ਨੇ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕੀਤੀ

ਵਾਧੂ ਮਾਲੀਆ ਜੁਟਾਉਣ ਲਈ ਮੰਤਰੀ ਮੰਡਲ ਨੇ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕੀਤੀ

MUTATION FEE HIKED BY PUNJAB CABINET FROM Rs. 300 TO 600 TO MOP UP ADDITIONAL REVENUE share via Whatsapp

MUTATION FEE HIKED BY PUNJAB CABINET FROM Rs. 300 TO 600 TO MOP UP ADDITIONAL REVENUE

 

ਇੰਡੀਆ ਨਿਊਜ਼ ਸੈਂਟਰ ਚੰਡੀਗੜ•,  ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ਵਾਧੂ ਮਾਲੀਆ ਜੁਟਾਉਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਇਸ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਨੂੰ ਲਗਪਗ 10 ਕਰੋੜ ਰੁਪਏ ਦੀ ਮਾਲੀ ਮਦਦ ਮਿਲੇਗੀ ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਜ਼ਮੀਨ ਮਾਲਕਾਂ ਦੇ ਹਿੱਤ ਵਿੱਚ ਸਾਰੇ ਬਕਾਇਆ ਇੰਤਕਾਲ ਨਿਪਟਾਉਣ ਲਈ ਵਿਸ਼ੇਸ਼ ਮੁਹਿੰਮ ਵੀ ਚਲਾਉਣ ਲਈ ਆਖਿਆ ਹੈ
ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ਇੰਤਕਾਲ ਫੀਸ ਵਸੂਲਣ ਅਤੇ ਜ਼ਮੀਨ ਦੀ ਰਜਿਸਟਰੀ ਮੌਕੇ ਇੰਤਕਾਲ ਲਈ ਦਸਤਾਵੇਜ਼ਾਂ ਨੂੰ ਛੇਤੀ ਮੁੰਕਮਲ ਕਰਨ 'ਤੇ ਵਿਚਾਰਨ ਕਰਨ ਦੇ ਹੁਕਮ ਦਿੱਤੇ ਤਾਂ ਕਿ ਇਸ ਸਬੰਧ ਵਿੱਚ ਬੇਲੋੜੀ ਦੇਰੀ ਨੂੰ ਰੋਕਿਆ ਜਾ ਸਕੇ ਕੁਝ ਮੰਤਰੀਆਂ ਨੇ ਮੀਟਿੰਗ ਦੌਰਾਨ ਇਹ ਨੁਕਤਾ ਉਠਾਇਆ ਕਿ ਅਨੇਕਾਂ ਇੰਤਕਾਲ ਸਾਲਾਂ ਤੋਂ ਬਕਾਇਆ ਹਨ ਤਾਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ (ਮਾਲ) ਨੂੰ ਇਹ ਮਾਮਲਾ ਵਿਚਾਰਨ ਅਤੇ ਲੋੜੀਂਦੇ ਕਦਮ ਚੁੱਕਣ ਲਈ ਆਖਿਆ
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਸਰਕਾਰ ਵੱਲੋਂ ਤੈਅ ਕੀਤੀ ਫੀਸ ਅਜੋਕੇ ਮੁਦਰਾ ਪਾਸਾਰ ਦੇ ਮਾਹੌਲ ਵਿੱਚ ਮਾਲੀਆ ਉਗਰਾਹੁਣ ਲਈ ਬਹੁਤ ਘੱਟ ਹੈ ਇਹ ਫੀਸ ਪਿਛਲੀ ਵਾਰ ਅਕਤੂਬਰ, 2012 ਵਿੱਚ ਵਧਾਈ ਗਈ ਸੀ ਜੋ 150 ਰੁਪਏ ਤੋਂ ਵਧਾ ਕੇ 300 ਰੁਪਏ ਕੀਤੀ ਗਈ ਸੀ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਖਜ਼ਾਨੇ 'ਤੇ ਖਰਚੇ ਦਾ ਬੋਝ ਵਧਣ ਕਰਕੇ ਸੂਬਾ ਸਰਕਾਰ ਨੇ ਅੱਠ ਸਾਲਾਂ ਦੇ ਲੰਮੇ ਸਮੇਂ ਬਾਅਦ ਇੰਤਕਾਲ ਫੀਸ ਵਧਾਉਣ ਦਾ ਫੈਸਲਾ ਕੀਤਾ ਹੈ
ਗ੍ਰਹਿ ਮੰਤਰਾਲੇ ਦੀ ਰਿਪੋਰਟ ਮਨਜ਼ੂਰ
ਇਸ ਦੌਰਾਨ ਮੰਤਰੀ ਮੰਡਲ ਨੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਦੀ ਸਾਲ 2015 ਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ

 

MUTATION FEE HIKED BY PUNJAB CABINET FROM Rs. 300 TO 600 TO MOP UP ADDITIONAL REVENUE

OJSS Best website company in jalandhar
Source: INDIA NEWS CENTRE

Leave a comment






11

Latest post