` ਸ਼ਰਾਬ ਕਾਂਡ ਦੇ ਦੋਸ਼ੀਆਂ ਦੇ ਨਾਲ ਨਾਲ ਸਾਜਿਸਕਰਤਾਵਾਂ ਤੇ ਵੀ ਕਤਲ ਦਾ ਪਰਚਾ ਦਰਜ ਹੋਵੇ ਸੁਨੀਲ ਜਾਖੜ
Latest News


ਸ਼ਰਾਬ ਕਾਂਡ ਦੇ ਦੋਸ਼ੀਆਂ ਦੇ ਨਾਲ ਨਾਲ ਸਾਜਿਸਕਰਤਾਵਾਂ ਤੇ ਵੀ ਕਤਲ ਦਾ ਪਰਚਾ ਦਰਜ ਹੋਵੇ ਸੁਨੀਲ ਜਾਖੜ

Jakhar urges CM to ensure exemplary action against the conspirators, financiers, patrons and officers responsible for unfortunate hooch tragedy share via Whatsapp

Jakhar urges CM to ensure exemplary action against the conspirators, financiers, patrons and officers responsible for unfortunate hooch tragedy

ਇੰਡੀਆ ਨਿਊਜ਼ ਸੈਂਟਰ ਚੰਡੀਗੜ,ਪੰਜਾਬ  ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ  ਸੁਨੀਲ ਜਾਖੜ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਕਿਹਾ ਕਿ ਸ਼ਰਾਬ ਕਾਂਡ ਦੇ ਦੋਸ਼ੀਆਂ ਦੇ ਨਾਲ ਨਾਲ ਇਸ ਮਨੁੱਖਤਾ ਵਿਰੋਧੀ ਕਾਰੇ ਵਿਚ ਸ਼ਾਮਿਲ ਸਾਜਿਸਕਰਤਾਵਾਂ, ਫਾਇਨੈਂਸਰਾਂ, ਸਰਪ੍ਰਸਤਾਂ ਅਤੇ ਆਪਣੀ ਡਿਊਟੀ ਵਿਚ ਅਣਗਹਿਲੀ ਕਰਨ ਵਾਲੇ ਸਾਰੇ ਲੋਕਾਂ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆ ਕੇ ਮਿਸਾਲੀ ਸਜਾਵਾਂ ਦਿੱਤੀਆਂ ਜਾਣ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਇਹੀ ਰਹੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਬਣਨ ਨਾਲ ਸੂਬੇ ਵਿਚ ਪਿੱਛਲੇ 10 ਸਾਲ ਤੋਂ ਚੱਲ ਰਿਹਾ ਜੰਗਲ ਰਾਜ ਖਤਮ ਹੋਕੇ ਕਾਨੂੰਨ ਦਾ ਰਾਜ ਸਥਾਪਿਤ ਹੋਇਆ ਸੀ ਪਰ ਸ਼ਰਾਬ ਕਾਂਡ ਕਾਰਨ ਸਰਕਾਰ ਦੀ ਛਵੀ ਨੂੰ ਵੀ ਵੱਟਾ ਲੱਗਿਆ ਹੈ ਪਰ ਜਿਸ ਤਰਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਇਸ ਕਾਰਨ ਹੋਈਆਂ ਮੌਤਾਂ ਨੂੰ ਕਤਲ ਮੰਨਿਆ ਜਾਵੇਗਾ ਅਤੇ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਹੋਵੇਗੀ ਇਸ ਨਾਲ ਲੋਕਾਂ ਦੇ ਮਨਾਂ ਵਿਚ ਸਰਕਾਰ ਪ੍ਰਤੀ ਵਿਸਵਾਸ਼ ਹੋਰ ਪੱਕਾ ਹੋਇਆ ਹੈ ਅਤੇ ਲੋਕ ਮਨਾਂ ਨੂੰ ਸਰਕਾਰ ਦੇ ਇਸ ਨਿਰਣੇ ਨਾਲ ਤਸੱਲੀ ਹੋਈ ਹੈ ਉਨਾਂ ਨੇ ਕਿਹਾ ਕਿ ਲੋਕਾਂ ਦੇ ਇਸ ਵਿਸਵਾਸ਼ ਨੂੰ ਚਿਰਸਥਾਈ ਬਣਾਈ ਰੱਖਣ ਲਈ ਲਾਜਮੀ ਹੈ ਕਿ ਇਸ ਕੇਸ ਵਿਚ ਜਾਂਚ ਦਾ ਕੰਮ ਤੇਜੀ ਨਾਲ ਹੋਵੇ ਅਤੇ ਦੋਸ਼ੀਆਂ ਦੇ ਨਾਲ ਨਾਲ ਇਸ ਸਾਜਿਸ ਵਿਚ ਸ਼ਾਮਿਲ ਲੋਕਾਂ, ਫਾਇਨੈਂਸਰਾਂ, ਸਰਪ੍ਰਸਤਾਂ ਨੂੰ ਵੀ ਬੇਨਕਾਬ ਕੀਤਾ ਜਾਵੇ ਅਤੇ ਉਨਾਂ ਖਿਲਾਫ ਵੀ ਕਤਲ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇ ਉਨਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਖਿਆ ਹੈ ਕਿ ਇਸ ਕਾਂਡ ਦੀ ਸਰਪ੍ਰਸਤੀ ਵਿਚ ਜੋ ਕੋਈ ਵੀ ਸ਼ਾਮਿਲ ਹੋਵੇਗਾ ਚਾਹੇ ਉਹ ਕੋਈ ਸਿਆਸਤਦਨ ਹੋਵੇ ਜਾਂ ਅਧਿਕਾਰੀ ਉਸ ਖਿਲਾਫ ਸਖ਼ਤ ਕਾਰਵਾਈ ਹੋਵੇਗੀ  ਜਾਖੜ ਨੇ ਕਿਹਾ ਕਿ ਇਸ ਤਰਾਂ ਦੇ ਧੰਦਿਆਂ ਦੀਆਂ ਜੜਾਂ 10 15 ਸਾਲ ਡੁੰਘੀਆਂ ਹਨ ਅਤੇ ਇਸ ਵਿਚ ਸ਼ਾਮਿਲ ਲੋਕਾਂ ਨੂੰ ਬੇਨਕਾਬ ਕਰਨਾ ਬਹੁਤ ਜਰੂਰੀ ਹੈ
ਸ੍ਰੀ ਜਾਖੜ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਇਸ ਮੰਦਭਾਗੀ ਘਟਨਾ ਵਾਪਰਨ ਪਿੱਛੇ ਸਬੰਧਤ ਵਿਭਾਗੀ ਅਧਿਕਾਰੀਆਂ ਦੀ ਅਣਗਹਿਲੀ ਵੀ ਜਿੰਮੇਵਾਰ ਹੈ ਉਨਾਂ ਨੇ ਕਿਹਾ ਕਿ ਇਸ ਤਰਾਂ ਦੀ ਘਟਨਾ ਦੇ ਦੋਸ਼ੀਆਂ ਦੀ ਜੇਕਰ ਕੋਈ ਅਧਿਕਾਰੀ ਸਰਪ੍ਰਸਤੀ ਕਰ ਰਿਹਾ ਸੀ ਜਾਂ ਕਿਸੇ ਅਧਿਕਾਰੀ ਨੇ ਅਜਿਹਾ ਗਲਤ ਵਰਤਾਰਾ ਰੋਕਣ ਲਈ ਕੋਈ ਕਾਰਵਾਈ ਨਾ ਕਰਕੇ ਆਪਣੇ ਫਰਜਾਂ ਦੀ ਪੂਰਤੀ ਨਹੀਂ ਕੀਤੀ ਤਾਂ ਅਜਿਹੇ ਦੋਨੋਂ ਪ੍ਰਕਾਰ ਦੇ ਲੋਕ ਹੀ ਦੋਸ਼ੀ ਹਨ ਅਤੇ ਇੰਨਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਉਨਾਂ ਨੇ ਕਿਹਾ ਕਿ ਅਜਿਹੇ ਅਧਿਕਾਰੀਆਂ ਖਿਲਾਫ ਬਦਲੀ ਅਤੇ ਮੁਅੱਤਲੀ ਹੀ ਕਾਫੀ ਨਹੀਂ ਹੈ ਸਗੋਂ ਇੰਨਾਂ ਖਿਲਾਫ ਅਪਰਾਧਕ ਮਾਮਲੇ ਦਰਜ ਕਰਕੇ ਇੰਨਾਂ ਨੂੰ ਵੀ ਮਿਸਾਲੀ ਸਜਾ ਦਿੱਤੀ ਜਾਵੇ ਤਾਂ ਜੋ ਮੁੜ ਕੋਈ ਆਪਣੇ ਫਰਜਾਂ ਪ੍ਰਤੀ ਅਣਗਹਿਲੀ ਨਾ ਵਰਤੇ
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਇਸ ਅਪਰਾਧ ਵਿਚ ਸ਼ਾਮਿਲ ਲੋਕਾਂ ਨੂੰ ਸਜਾ ਦੇਣ ਲਈ ਪੂਰੀ ਤਰਾਂ ਨਾਲ ਦਿ੍ਰੜ ਹੈ ਅਤੇ ਮੁੱਖ ਮੰਤਰੀ ਪੀੜਤਾਂ ਨੂੰ ਫੌਰੀ ਨਿਆਂ ਦਿੱਤਾ ਜਾਣਾ ਯਕੀਨੀ ਬਣਾਉਣ ਦੇ ਨਾਲ ਨਾਲ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣਗੇ 

 

Jakhar urges CM to ensure exemplary action against the conspirators, financiers, patrons and officers responsible for unfortunate hooch tragedy

OJSS Best website company in jalandhar
Source: INDIA NEWS CENTRE

Leave a comment






11

Latest post

पूर्व पंजाब कांग्रेस अध्यक्ष और पूर्व सांसद मोहिंदर सिंह केपी शिरोमणी अकाली दल में शामिल, जालंधर से मैदान में उतरेंगें ------ पंजाब के मुख्य निर्वाचन अधिकारी सिबिन सी ने वोटिंग के समूचे तजुर्बे को आनंददायक बनाने के लिए उठाये गए कदमों की दी जानकारी ------ इनोसेंट हार्ट्स में 'ईको क्लब के विद्यार्थियों ने 'अ विज़न : ग्रीन इंडिया, क्लीन इंडिया' थीम के तहत मनाया 'वर्ल्ड अर्थ डे' ------ इनोसेंट हार्ट्स ग्रुप ऑफ़ इंस्टीट्यूशंस, लोहारां में "फेयरवेल पार्टी सायोनारा, 2024 का आयोजन ------ इनोसेंट हार्ट्स स्कूल, लोहारां के विद्यार्थियों ने 9वीं कर्नलज़ शार्पशूटरज़ राइफल और एयर पिस्टल ओपन शूटिंग प्रतियोगिता में मारी बाजी