ਸਕੂਲ ਦੇ ਆਨਲਾਈਨ ਪੇਂਟਿੰਗ ਤੇ ਲੇਖ ਮੁਕਾਬਲੇ 13 ਅਗਸਤ ਨੂੰ

Online painting and essay competition of schools on August 13 share via Whatsapp

 

Online painting and essay competition of schools on August 13

ਇੰਡੀਆ ਨਿਊਜ਼ ਸੈਂਟਰ ਚੰਡੀਗੜ੍ਹ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ  ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਨਵੀਂਆਂ ਤੋਂ ਨਵੀਂਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਹੇਠ ਹੀ ਹੁਣ ਵਿਭਾਗ ਵੱਲੋਂ 6ਵੀਂ ਤੋਂ 8ਵੀਂ ਜਮਾਤ ਦੇ ਪੇਂਟਿੰਗ ਮੁਕਾਬਲੇ ਅਤੇ 9ਵੀਂ ਤੋਂ 12ਵੀਂ ਜਮਾਤ ਦੇ ਲੇਖ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਹੈ ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ 13 ਅਗਸਤ ਨੂੰਗੰਦਗੀ ਮੁਕਤ ਮੇਰਾ ਭਾਰਤਮੁਹਿੰਮ ਦੇ ਹੇਠ ਕਰਵਾਏ ਜਾ ਰਹੇ ਹਨ। ਕੋਵਿਡ-19 ਦੇ ਮੱਦੇਨਜ਼ਰ ਇਹ ਸਾਰੇ ਮੁਕਾਬਲੇ ਆਨਲਾਈਨ ਹੋਣਗੇ। ਬੁਲਾਰੇ ਅਨੁਸਾਰ ਪੇਂਟਿੰਗ ਅਤੇ ਲੇਖ ਮੁਕਾਬਲਿਆਂ ਵਿੱਚੋਂ ਪਹਿਲੀਆਂ ਤਿੰਨ ਐਂਟਰੀਆਂ ਦੀ ਜਾਣਕਾਰੀ ਸੂਬਾ ਦਫਤਰ ਨੂੰ ਭੇਜਣ ਵਾਸਤੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸੇ ਦੇ ਨਾਲ ਹੀ ਸਭ ਤੋਂ ਵਧੀਆ ਤਿੰਨ ਪੇਟਿੰਗਾਂ ਅਤੇ ਤਿੰਨ ਲੇਖ ਵੀ ਹੈਡ ਆਫਿਸ ਨੂੰ ਭੇਜਣ ਵਾਸਤੇ ਕਿਹਾ ਗਿਆ ਹੈ

 

 

Online painting and essay competition of schools on August 13
OJSS Best website company in jalandhar
Source: INDIA NEWS CENTRE

Leave a comment


11

Latest post