` ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸਰਵੇ ਵਾਸਤੇ ਤਿਆਰੀਆਂ ਮੁਕੰਮਲ
Latest News


ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸਰਵੇ ਵਾਸਤੇ ਤਿਆਰੀਆਂ ਮੁਕੰਮਲ

School Education Department has all set for Education Survey share via Whatsapp

School Education Department has all set for Education Survey

ਇੰਡੀਆ ਨਿਊਜ਼ ਸੈਂਟਰ ਚੰਡੀਗੜ੍ਹ ਸਕੂਲ ਸਿੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ  ਵਿਜੇ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਅਚੀਵਮੈਂਟ ਸਰਵੇਖਣ (ਪੀ..ਐੱਸ.) ਕਰਵਾਉਣ ਦੇ ਵਾਸਤੇ ਸਿੱਖਿਆ ਵਿਭਾਗ ਨੇ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਦੇਸ਼ ਦੇ ਕਿਸੇ ਵੀ ਸੂਰੇ ਦੁਆਰਾ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੋਵੇਗੀ। ਸਿੱਖਿਆ ਮੰਤਰੀ ਨੇ ਇਹ ਸਰਵੇਖਣ ਵਿਗਿਆਨਿਕ ਢੰਗ ਨਾਲ ਕਰਵਾਏ ਜਾਣਤੇ ਜ਼ੋਰ ਦਿੱਤਾ ਹੈ ਸਿੰਗਲਾ ਵੱਲੋਂ ਦਿੱਤੀ ਗਈ ਸੇਧ ਦੇ ਅਨੁਸਾਰ ਇਸ ਸਰਵੇਖਣ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੇ ਵਾਸਤੇ ਸਕੂਲ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਨੇ ਸਰਵੇਖਣ ਦੇ ਨਾਲ ਸਬਧਿਤ ਸਾਰੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਦੇ ਰਾਹੀਂ ਲੜੀਵਾਰ ਮੀਟਿੰਗਾਂ ਕਰਕੇ ਪ੍ਰਬੰਧਾਂ ਦਾ ਜਾਇਜਾ ਕੀਤੀਆਂ ਅਤੇ ਉਨ੍ਹਾਂ ਨੂੰ ਸਾਰੇ ਮਾਪਦੰਡਾਂ ਦੇ ਨਾਲ ਇਹ ਸਰਵੇਖਣ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਬੁਲਾਰੇ ਅਨੁਸਾਰ ਪੀ..ਐਸ. ਨਾ ਸਿਰਫ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰਨੈਸ਼ਨਲ ਅਚੀਵਮੈਂਟ ਸਰਵੇਲਈ ਤਿਆਰ ਕਰੇਗਾ ਬਲਕਿ ਇਹ ਵਿਦਿਆਰਥੀਆਂ ਦੀ ਸਮਝ ਸਮਰੱਥਾ ਮਜ਼ਬੂਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦੀ ਤਰਕ ਯੋਗਤਾ ਨੂੰ ਵਧਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ। ਇਹ ਸਰਵੇਖਣ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਜਾਵੇਗਾ ਅਤੇ ਇਸ ਵਿੱਚ ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਭਾਗ ਲੈਣਗੇ। ਇਹ ਸਰਵੇਖਣਨੈਸ਼ਨਲ ਅਚੀਵਮੈਂਟ ਸਰਵੇਦੇ ਮਾਪਦੰਡਾਂਤੇ ਅਧਾਰਤ ਹੋਵੇਗਾ। ਇਸ ਵਿੱਚ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕੀਤਾ ਜਾਵੇਗਾ। ਇਹ ਸਰਵੇਖਣ ਅੰਗਰੇਜ਼ੀ, ਵਿਗਿਆਨ, ਗਣਿਤ ਅਤੇ ਸਮਾਜਿਕ ਅਧਿਐਨ ਸਮੇਤ ਚੋਣਵੇਂ ਵਿਸ਼ਿਆਂਤੇ ਆਧਾਰਤ ਹੋਵੇਗਾ। ਇਸ ਵਿੱਚ ਮਲਟੀਪਲ ਚੁਆਇਸ ਪ੍ਰਸ਼ਨ (ਐਮ.ਸੀ.ਕਿਉ) ਹੋਣਗੇ

ਬੁਲਾਰੇ ਦੇ ਅਨੁਸਾਰ ਇਹ ਸਰਵੇਖਣ ਦੀ ਪ੍ਰਕਿਰਿਆ ਅਗਸਤ ਦੇ ਦੂਜੇ ਪੰਦਰਵਾੜੇ ਦੇ ਆਰੰਭ ਵਿੱਚ ਹੀ ਸ਼ੁਰੂ ਹੋ ਜਾਵੇਗੀ ਅਤੇ ਸਤੰਬਰ ਤੋਂ ਮੌਕ ਟੈਸਟ ਕਰਵਾਉਣ ਦਾ ਇਕ ਵਿਸ਼ਾਲ ਪ੍ਰੋਗਰਾਮ ਉਲੀਕਿਆ ਗਿਆ ਹੈ। ਵਿਦਿਆਰਥੀਆਂ ਵਿਚ ਵੱਖ-ਵੱਖ ਵਿਸ਼ਿਆਂ ਦੀਆਂ ਬੁਨਿਆਦੀ ਧਾਰਨਾਵਾਂ ਦੀ ਸਮਝਦਾਰੀ ਪੈਦਾ ਕਰਨ ਲਈ ਪ੍ਰਸ਼ਨ ਬੈਂਕ ਤਿਆਰ ਕੀਤਾ ਜਾ ਰਿਹਾ ਹੈ ਬੁਲਾਰੇ ਅਨੁਸਾਰ ਪੀ..ਐਸ. ਨੂੰ ਸੁਚੱਜੇ ਨਾਲ ਚਲਾਉਣ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਸਿੱਖਿਆ ਅਫਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫਸਰਾਂ, ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰਾਂ, ਜ਼ਿਲ੍ਹਾ ਸਿਖਿਆ ਸੁਧਰ ਟੀਮਾਂ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰਾਂ ਨੂੰ ਸੰਵੇਦਨਸ਼ੀਲ ਕਰਨ ਲਈ ਵੈਬਿਨਾਰਾਂ ਦਾ ਆਯੋਜਨ ਵੀ ਸ਼ੁਰੂ ਕੀਤਾ ਹੈ  ਬੁਲਾਰੇ ਅਨੁਸਾਰ ਇਸ ਸਰਵੇਖਣ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਪਿਆਂ ਨੂੰ ਵੀ ਇਸ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਮਾਪਿਆਂ ਦੀ ਸ਼ਮੂਲੀਅਤ ਸਰਕਾਰੀ ਸਕੂਲਾਂ ਦੇ ਬਦਲ ਰਹੇ ਚਿਹਰੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਸਹਾਇਤਾ ਕਰੇਗੀ

 

 

School Education Department has all set for Education Survey

OJSS Best website company in jalandhar
Source: INDIA NEWS CENTRE

Leave a comment






11

Latest post

पूर्व पंजाब कांग्रेस अध्यक्ष और पूर्व सांसद मोहिंदर सिंह केपी शिरोमणी अकाली दल में शामिल, जालंधर से मैदान में उतरेंगें ------ पंजाब के मुख्य निर्वाचन अधिकारी सिबिन सी ने वोटिंग के समूचे तजुर्बे को आनंददायक बनाने के लिए उठाये गए कदमों की दी जानकारी ------ इनोसेंट हार्ट्स में 'ईको क्लब के विद्यार्थियों ने 'अ विज़न : ग्रीन इंडिया, क्लीन इंडिया' थीम के तहत मनाया 'वर्ल्ड अर्थ डे' ------ इनोसेंट हार्ट्स ग्रुप ऑफ़ इंस्टीट्यूशंस, लोहारां में "फेयरवेल पार्टी सायोनारा, 2024 का आयोजन ------ इनोसेंट हार्ट्स स्कूल, लोहारां के विद्यार्थियों ने 9वीं कर्नलज़ शार्पशूटरज़ राइफल और एयर पिस्टल ओपन शूटिंग प्रतियोगिता में मारी बाजी