` ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੌਸ਼ਟਿਕ ਮਿਡ-ਡੇਅ ਮੀਲ ਮੁਹੱਈਆ ਕਰਵਾਉਣ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ
Latest News


ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੌਸ਼ਟਿਕ ਮਿਡ-ਡੇਅ ਮੀਲ ਮੁਹੱਈਆ ਕਰਵਾਉਣ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ

-Committed to provide nutritious mid-day meal to government school students: Vijay Inder Singla share via Whatsapp

-Committed to provide nutritious mid-day meal to government school students: Vijay Inder Singla

ਇੰਡੀਆ ਨਿਊਜ਼ ਸੈਂਟਰ ਚੰਡੀਗੜ੍ਹ : ਸਿੱਖਿਆ ਮੰਤਰੀ  ਵਿਜੇ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਮਿਡ-ਡੇਅ ਮੀਲ ਦਾ ਖਾਣਾ ਲਗਾਤਾਰ ਸਕੂਲਾਂ ਦੇ 15.79 ਲੱਖ ਵਿਦਿਆਰਥੀਆਂ ਨੂੰ ਮੁਹੱਈਆ ਕਰਵਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਕਾਰਨ ਭਾਵੇਂ ਇਹ ਯਤਨ ਪ੍ਰਭਾਵਿਤ ਹੋਏ ਪਰ ਅਧਿਆਪਕਾਂ ਦੀ ਸਮਰਪਣ ਭਾਵਨਾ ਤੇ ਸਿਰੜ ਸਦਕਾ ਅਜਿਹੀ ਸੰਕਟਕਾਲੀ ਘੜੀ ਵਿੱਚ ਵੀ ਇਹ ਸਭ ਸੰਭਵ ਹੋ ਸਕਿਆ।

ਸਿੰਗਲਾ ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਾਂਮਾਰੀ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦਅਧਿਆਪਕ ਆਨਲਾਈਨ ਕਲਾਸਾਂ ਲੈਣਅਨਾਜਾਂ ਤੋਂ ਇਲਾਵਾ ਕਿਤਾਬਾਂ ਵੰਡਣ ਵਿੱਚ ਸੱਚਮੁੱਚ ਸ਼ਲਾਘਾਯੋਗ ਕੰਮ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਦਮਿਕ ਸ਼ੈਸਨ 2020-21 ਦੀ ਪਹਿਲੇ  ਵਿੱਤੀ ਤਿਮਾਹੀ ਲਈ ਵਿਦਿਆਰਥੀਆਂ ਨੂੰ ਸੀਲਬੰਦ ਪੈਕਟਾਂ ਵਿਚ ਚਾਵਲ ਅਤੇ ਕਣਕ ਪਹੁੰਚਾਉਣ ਲਈ ਸਕੂਲਾਂ ਨੂੰ 8262.23 ਮੀਟਿ੍ਰਕ ਟਨ ਖਾਣਾ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੂਜੀ ਤਿਮਾਹੀ ( 20 ਜੁਲਾਈ ਤੋਂ 20 ਸਤੰਬਰ ) ਲਈ, 11,974 ਮੀਟਿ੍ਰਕ ਟਨ ਦੀ ਵੰਡ ਨੂੰ ਮਨਜੂਰੀ ਦਿੱਤੀ ਗਈ ਹੈ ।

ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਪਹਿਲਾਂ ਹੀ 37.26 ਕਰੋੜ ਰੁਪਏ ਦੀ ਖਾਣਾ ਪਕਾਉਣ ਦੀ ਮਨਜੂਰੀ ਦਿੱਤੀ ਜਾ ਚੁੱਕੀ ਹੈ ਜਿਸ ਨੂੰ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਾਭਪਾਤਰੀ ਵਿਦਿਆਰਥੀਆਂ ਦੇ ਖਾਤਿਆਂ ਵਿੱਚ ਤਬਦੀਲ ਕੀਤਾ ਜਾਣਾ ਸੀ।  ਕੁਝ ਵਿਦਿਆਰਥੀਆਂ ਕੋਲ ਚਾਲੂ ਬੈਂਕ ਖਾਤਾ ਨਾ ਹੋਣ ਕਰਕੇ ਸਕੂਲਾਂ ਕੋਲ ਲਗਭਗ 14 ਕਰੋੜ ਰੁਪਏ ਦੀ ਰਾਸ਼ੀ ਪਈ ਹੈ। ਸਿੰਗਲਾ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਲਾਭਪਾਤਰੀ ਵਿਦਿਆਰਥੀਆਂ ਵਾਸਤੇ ਖਾਣਾ ਪਕਾਉਣ ਸਬੰਧੀ ਰਕਮ ਜਾਰੀ ਕਰਨ ਲਈ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਤੋਂ ਪ੍ਰਵਾਨਗੀ ਲੈਣ। ਉਨ੍ਹਾਂ ਕਿਹਾ ਕਿ 6 ਜੁਲਾਈ, 2020 ਨੂੰ ਭਾਰਤ ਸਰਕਾਰ ਨੂੰ ਇੱਕ ਲਿਖਤੀ ਪੱਤਰ ਵੀ ਭੇਜਿਆ ਗਿਆ ਹੈ ਜਿਸ ਵਿੱਚ ਵਿਦਿਆਰਥੀਆਂ ਨੂੰ ਖਾਣਾ ਪਕਾਉਣ ਦੀ ਲਾਗਤ ਦੀ ਨਗਦ ਅਦਾਇਗੀ ਦੀ ਇਜਾਜ਼ਤ ਮੰਗੀ ਗਈ ਹੈ ਪਰ ਹਾਲੇ ਜਵਾਬ ਦੀ ਉਡੀਕ ਹੈੈ।

 

ਉਨ੍ਹਾਂ ਦੱਸਿਆ ਕਿ ਮੈਂ ਇਹ ਮਸਲਾ ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਕੋਲ ਨਿੱਜੀ ਤੌਰ ਤੇ ਵੀ ਚੁੱਕਿਆ ਹੈ ਅਤੇ ਸਰਕਾਰੀ ਸਕੂਲੀ ਵਿਦਿਆਰਥੀਆਂ ਦੀ ਹਿੱਤਾਂ ਲਈ ਜਲਦ ਹੀ ਇਸ ਦਾ ਢੁਕਵਾਂ ਹੱਲ ਕੱਢ ਲਿਆ ਜਾਵੇਗਾ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਇੱਕ ਵਾਰ ਜਦੋਂ ਸਾਨੂੰ ਮਨਜੂਰੀ ਮਿਲ ਗਈ ਤਾਂ ਕੁਝ ਦਿਨਾਂ ਦੇ ਅੰਦਰ ਹੀ  ਖਾਣਾ ਪਕਾਉਣ ਦੀ ਲਾਗਤ ਵਿਦਿਆਰਥੀਆਂ ਨੂੰ ਨਕਦ ਦੇ ਦਿੱਤੀ ਜਾਵੇਗੀ।

 

 

-Committed to provide nutritious mid-day meal to government school students: Vijay Inder Singla

OJSS Best website company in jalandhar
Source: INDIA NEWS CENTRE

Leave a comment






11

Latest post

पूर्व पंजाब कांग्रेस अध्यक्ष और पूर्व सांसद मोहिंदर सिंह केपी शिरोमणी अकाली दल में शामिल, जालंधर से मैदान में उतरेंगें ------ पंजाब के मुख्य निर्वाचन अधिकारी सिबिन सी ने वोटिंग के समूचे तजुर्बे को आनंददायक बनाने के लिए उठाये गए कदमों की दी जानकारी ------ इनोसेंट हार्ट्स में 'ईको क्लब के विद्यार्थियों ने 'अ विज़न : ग्रीन इंडिया, क्लीन इंडिया' थीम के तहत मनाया 'वर्ल्ड अर्थ डे' ------ इनोसेंट हार्ट्स ग्रुप ऑफ़ इंस्टीट्यूशंस, लोहारां में "फेयरवेल पार्टी सायोनारा, 2024 का आयोजन ------ इनोसेंट हार्ट्स स्कूल, लोहारां के विद्यार्थियों ने 9वीं कर्नलज़ शार्पशूटरज़ राइफल और एयर पिस्टल ओपन शूटिंग प्रतियोगिता में मारी बाजी