` ਸਿਹਤ ਮੰਤਰੀ ਨੇ 30 ਸਤੰਬਰ, 2020 ਤੱਕ ਬਦਲੀਆਂ ਤੇ ਛੁੱਟੀ ’ਤੇ ਲਗਾਈ ਪਾਬੰਦੀ

ਸਿਹਤ ਮੰਤਰੀ ਨੇ 30 ਸਤੰਬਰ, 2020 ਤੱਕ ਬਦਲੀਆਂ ਤੇ ਛੁੱਟੀ ’ਤੇ ਲਗਾਈ ਪਾਬੰਦੀ

Health Minister bans transfers & leave until September 30, 2020 share via Whatsapp

 

 

ਇੰਡੀਆ ਨਿਊਜ਼ ਸੈਂਟਰ ਚੰਡੀਗੜ੍ਹ:  ਪੰਜਾਬ ਵਿਚ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ 30 ਸਤੰਬਰ, 2020 ਤੱਕ ਵਿਭਾਗੀ ਬਦਲੀਆਂ ਅਤੇ ਛੁੱਟੀਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਇਸ ਬਾਰੇ ਜਾਣਕਾਰੀ ਦਿੰਦਿਆਂ  ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਫੈਸਲਾ ਕੋਵਿਡ-19 ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਕਰੋਨਾ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਹੋਰ ਵਧਿਆ ਢੰਗ ਨਾਲ ਨਜਿੱਠਣ ਲਈ ਸਾਰੇ ਅਧਿਕਾਰੀਆਂ/ਮੈਡੀਕਲ ਸਟਾਫ/ਪੈਰਾ ਮੈਡੀਕਲ ਸਟਾਫ ਦਾ ਆਪਣੇ ਸਟੇਸ਼ਨਾਂ ਤੇ ਤੈਨਾਤ ਰਹਿਣਾ ਜ਼ਰੂਰੀ ਹੋ ਗਿਆ ਹੈ। ਇਸ ਦੌਰਾਨ ਕਿਸੇ ਅਧਿਕਾਰੀ/ਕਰਮਚਾਰੀ ਨੂੰ ਕਿਸੇ ਵੀ ਤਰ੍ਹਾਂ ਦੀ ਛੁੱਟੀ ਵੀ ਨਹੀਂ ਦਿੱਤੀ ਜਾਵੇਗੀ ਅਤੇ ਸਿਰਫ ਮੈਟਰਨਟੀ ਲੀਵ ਅਤੇ ਅਤੀ ਜਰੂਰੀ ਕਾਰਣ ਕਰਕੇ ਚਾਇਲਡ ਕੇਅਰ ਲੀਵ ਕੇਸਾਂ ਵਿਚ ਹੀ ਛੁੱਟੀ ਸਬੰਧੀ ਛੋਟ ਹੋਵੇਗੀ ਸਿੱਧੂ ਨੇ ਦੱਸਿਆ ਕਿ ਇਹ ਹੁਕਮ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਰੈਗੂਲਰ ਅਫਸਰਾਂ/ਮੁਲਾਜ਼ਮਾਂ ਤੋਂ ਇਲਾਵਾ ਵੱਖ-ਵੱਖ ਵਿੰਗਾਂ/ਸੰਸਥਾਵਾਂ ਵਿਚ ਠੇਕੇ/ਆਊਟਸੋਰਸਿੰਗ ਦੇ ਅਧਾਰਤੇ ਕੰਮ ਕਰ ਰਹੇ ਸਾਰਿਆਂ ਮੁਲਾਜ਼ਮਾਂਤੇ ਲਾਗੂ ਹੋਣਗੇ

 

 

Health Minister bans transfers & leave until September 30, 2020

OJSS Best website company in jalandhar
Source: INDIA NEWS CENTRE

Leave a comment






11

Latest post