` ਸਿੰਗਲਾ ਦੀ ਅਗਵਾਈ ਵਿੱਚ ਕੋਵਿਡ-19 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਫ਼ਲ ਮੁਹਿੰਮ

ਸਿੰਗਲਾ ਦੀ ਅਗਵਾਈ ਵਿੱਚ ਕੋਵਿਡ-19 ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਫ਼ਲ ਮੁਹਿੰਮ

Awareness Campaign under the leadership of Vijay Inder Singla about Covid-19 share via Whatsapp

 

Awareness Campaign under the leadership of  Vijay Inder Singla about Covid-19

ਇੰਡੀਆ ਨਿਊਜ਼ ਸੈਂਟਰ ਚੰਡੀਗੜ

ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਕੋਵਿਡ-19 ਦੀ ਮਹਾਂਮਾਰੀ ਬਾਰੇ ਸਕੂਲੀ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਵਾਸਤੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ ਜਿਸ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਲਗ-ਪਗ ਸੌ ਪ੍ਰਤੀਸ਼ਤ ਵਿਦਿਆਰਥੀ ਇਸ ਮਹਾਂਮਾਰੀ ਦੇ ਚੁੰਗਲ ਤੋਂ ਅਜੇ ਤੱਕ ਬਚੇ ਹੋਏ ਹਨ

ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਹੇਠਲੇ ਪੱਧਰ 'ਤੇ ਪ੍ਰਭਾਵਸ਼ਾਲੀ ਅਤੇ ਅਸਰਦਾਇਕ ਢੰਗ ਨਾਲ ਲਾਗੂ ਕੀਤੀ ਇਸ ਵਿਆਪਕ ਜਾਗਰੂਕਤਾ ਮੁਹਿੰਮ ਦੇ ਨਤੀਜੇ ਵਜੋਂ ਹੀ ਇਸ ਦੇ ਠੋਸ ਨਤੀਜੇ ਪ੍ਰਾਪਤ ਹੋਏ ਹਨ ਅਤੇ ਇਸ ਬਿਮਾਰੀ ਕਾਰਨ ਸਭ ਤੋਂ ਪ੍ਰਭਾਵਿਤ ਹੋਣ ਵਾਲਾ ਸਕੂਲੀ ਬੱਚਿਆਂ ਦਾ ਇਹ ਵਰਗ ਬਚਿਆ ਰਿਹਾ ਹੈ

'ਮਿਸ਼ਨ ਫਤਿਹ' ਹੇਠ ਕਰੋਨਾ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀ ਇਸ ਵਿਸ਼ੇਸ਼ ਮੁਹਿੰਮ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਭਰ ਦੇ ਕਰੀਬ 19 ਹਜ਼ਾਰ ਸਕੂਲਾਂ ਦੇ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਪਿਛਲੇ ਦੋ ਹਫਤਿਆਂ ਵਿੱਚ ਦੋ ਵਾਰ ਘਰ ਘਰ ਜਾ ਕੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ ਇਸ ਦੌਰਾਨ ਅਧਿਆਪਕਾਂ ਨੇ ਆਮ ਲੋਕਾਂ ਨੂੰ ਹੱਥ ਧੋਣ ਦੇ ਤਰੀਕਿਆਂ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਬਾਰੇ ਜਾਗਰੂਕ ਕੀਤਾ ਇਨਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਨੂੰ ਰੋਕਣ ਬਾਰੇ ਵੀ ਆਮ ਲੋਕਾਂ ਨੂੰ ਵਿਸਥਾਰ ਵਿੱਚ ਸਮਝਾਇਆ ਗਿਆ ਇਸ ਦੌਰਾਨ ਪੈਂਫਲਿਟ ਵੰਡੇ ਗਏ ਅਤੇ ਆਮ ਲੋਕਾਂ ਨੂੰ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਮਰੀਜ਼ ਨਾਲ ਚੌਕਸੀ ਵਰਤਦਿਆਂ ਸਨੇਹ ਭਰਪੂਰ ਵਿਵਹਾਰ ਕਰਨ ਲਈ ਪ੍ਰੇਰਿਤ ਕੀਤਾ ਆਮ ਲੋਕਾਂ ਨੂੰ ਘਰਾਂ ਤੋਂ ਜ਼ਰੂਰੀ ਸਮੇਂ ਹੀ ਬਾਹਰ ਨਿਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ  ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ


ਇਸ ਤੋਂ ਇਲਾਵਾ ਸਿੱਖਿਆ ਵਿਭਾਗ ਵੱਲੋਂ ਕੋਵਿਡ-19 ਦੇ ਸੰਕ੍ਰਮਣ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਵੀਡੀਓਜ਼ ਅਤੇ ਪੋਸਟਰਾਂ ਰਾਹੀਂ ਵੀ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਤੱਕ ਸੰਦੇਸ਼ਾਂ ਨੂੰ ਪਹੁੰਚਾਇਆ ਗਿਆ ਏਥੋਂ ਤੱਕ ਕਿ ਇਨਾਂ ਪੋਸਟਰਾਂ ਨੂੰ ਵਿਦਿਆਰਥੀਆਂ ਨੇ ਆਪਣੇ ਘਰਾਂ ਅਤੇ ਸਰਵਜਨਕ ਥਾਵਾਂ 'ਤੇ ਲਾਇਆ ਅਧਿਆਪਕਾਂ ਅਤੇ ਅਧਿਕਾਰੀਆਂ ਨੇ ਇਸ ਬਿਮਾਰੀ ਬਾਰੇ  ਸੰਵੇਦਨਸ਼ੀਲਤਾ ਪੈਦਾ ਕਰਨ ਲਈ 'ਪ੍ਰਣ' ਮੁਹਿੰਮ ਵੀ ਆਰੰਭੀ ਜਿਸ ਦੇ ਹੇਠ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਰਕਰੀ ਹਦਾਇਤਾਂ ਦੀ ਪਾਲਣਾ ਕਰਨ ਲਈ 'ਪ੍ਰਣ' ਕਰਾਇਆ

ਬੁਲਾਰੇ ਅਨੁਸਾਰ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੋਸਟਰ ਅਤੇ ਸਕੈਚ ਬਣਾ ਕੇ ਵੀ ਕਰੋਨਾ ਦੀ ਮਾਹਾਂਮਾਰੀ ਦੀ ਗੰਭੀਰਤਾ ਬਾਰੇ ਜਾਗਰੂਕ ਕੀਤਾ ਗਿਆ ਹੈ ਇਸ ਮੁਹਿੰਮ ਦੇ ਹੇਠ ਕਾਰਾਂ ਅਤੇ ਹੋਰ ਗੱਡੀਆਂ ਵਿੱਚ 'ਫੱਟੀਆਂ' ਟੰਗਣ ਲਈ ਬਣਾ ਕੇ ਵੰਡੀਆਂ ਗਈਆਂ ਕਰੋਨਾ ਬਾਰੇ ਜਗਰੂਕਤਾ ' ਹੋਰ ਤੇਜ਼ੀ ਅਤੇ ਸਿੱਖਿਆ ਵਿੱਚ ਸੁਧਾਰ ਕਰਨ ਲਈ ਹੁਣ ਬੱਡੀ ਗਰੁੱਪ ਦਾ ਵੀ ਗਠਨ ਕਰ ਦਿੱਤਾ ਗਿਆ ਹੈ ਤਾਂ ਜੋ ਇਸ ਦੇ ਮੁਹਿੰਮ ਦੇ ਹੋਰ ਪ੍ਰਭਾਵੀ ਨਤੀਜੇ ਕੱਢੇ ਜਾ ਸਕਣ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਆਪੋ-ਆਪਣੇ ਮੋਬਾਈਲ਼ਾਂ ਵਿੱਚ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਅਤੇ ਇਸ ਐਪ ਜ਼ਰੀਏ ਮਿਲਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ

 

Awareness Campaign under the leadership of Vijay Inder Singla about Covid-19

OJSS Best website company in jalandhar
Source: INDIA NEWS CENTRE

Leave a comment






11

Latest post