` ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ ਵਿਭਾਗ ਵਲੋਂ 'ਹੁਨਰ ਸੇ ਰੋਜ਼ਗਾਰ ਤੱਕ' ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਲਈ ਮੁਫ਼ਤ ਹੁਨਰ ਸਿਖਲਾਈ ਅਤੇ ਪਲੇਸਮੈਂਟ ਕਰਵਾਈ ਜਾਵੇਗੀ: ਚੰਨੀ
Latest News


ਸੈਰ ਸਪਾਟਾ ਅਤੇ ਪ੍ਰਾਹੁਣਾਚਾਰੀ ਵਿਭਾਗ ਵਲੋਂ 'ਹੁਨਰ ਸੇ ਰੋਜ਼ਗਾਰ ਤੱਕ' ਸਕੀਮ ਤਹਿਤ ਪੰਜਾਬ ਦੇ ਨੌਜਵਾਨਾਂ ਲਈ ਮੁਫ਼ਤ ਹੁਨਰ ਸਿਖਲਾਈ ਅਤੇ ਪਲੇਸਮੈਂਟ ਕਰਵਾਈ ਜਾਵੇਗੀ: ਚੰਨੀ

ree skill training & placement for Punjab youth under 'Hunar Se Rozgar Tak' in Tourism and Hospitality: Channi share via Whatsapp

 

ree skill training & placement for Punjab youth under 'Hunar Se Rozgar Tak' in Tourism and Hospitality: Channi

ਇੰਡੀਆ ਨਿਊਜ਼ ਸੈਂਟਰ ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਨੂੰ ਠੱਲ੍ਹ ਪਾਉਣ ਉਪਰੰਤ ਸੈਰ-ਸਪਾਟਾ ਅਤੇ ਪ੍ਰਾਹੁਣਾਚਾਰੀ ਖੇਤਰ ਵਿੱਚ ਆਪਣਾ ਕੈਰੀਅਰ ਬਣਾਉਣ ਦੇ ਇੱਛੁਕ ਨੌਜਵਾਨਾਂ ਨੂੰ ਪੰਜਾਬ ਸੈਰ-ਸਪਾਟਾ ਵਿਭਾਗ ਵਲੋਂ ਮੁਫਤ ਟ੍ਰੇਨਿੰਗ ਅਤੇ ਹੁਨਰ ਵਿਕਾਸ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਮੁੱਖ ਸਕੀਮ ‘ਹੁਨਰ ਸੇ ਰੋਜ਼ਗਾਰ ਤੱਕ’ ਤਹਿਤ 2000 ਤੋਂ ਵੱਧ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਨਾਲ ਨਾਲ ਪਲੇਸਮੈਂਟ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਤਕਰੀਬਨ 1000 ਵਿਦਿਆਰਥੀਆਂ ਨੂੰ ਐਂਟਰਪ੍ਰੀਨੀਓਰਸ਼ਿਪ ਪ੍ਰੋਗਰਾਮ ਤਹਿਤ ਸਕਿੱਲ ਟੈਸਟਿੰਗ ਅਤੇ ਸਰਟੀਫਿਕੇਸ਼ਨ ਦੀ ਸਿਖਲਾਈ ਵੀ ਦਿੱਤੀ ਜਾਵੇਗੀ।

ਰੋਜ਼ਗਾਰ ਉਤਪਤੀ ਅਤੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਅਸੰਗਠਿਤ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਸੈਰ-ਸਪਾਟਾ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਬਿਹਤਰ ਸੇਵਾਵਾਂ ਤੇ ਉਪਭੋਗਤਾ ਸੰਤੁਸ਼ਟੀ ਮੁਹੱਈਆ ਕਰਵਾਉਣ ਲਈ ਮੁੱਢਲੀ ਸਿਖਲਾਈ ਅਤੇ ਸਰਟੀਫਿਕੇਸ਼ਨ ਦੀ ਲੋੜ ਹੁੰਦੀ ਹੈ। ਇਸ ਲਈ, ਤਕਰੀਬਨ 800 ਅਜਿਹੇ ਸੈਰ-ਸਪਾਟਾ ਸੇਵਾਵਾਂ ਦੇਣ ਵਾਲਿਆਂ ਨੂੰ ਹੁਨਰ ਸਿਖਲਾਈ ਅਤੇ ਸਰਟੀਫਿਕੇਸ਼ਨ ਲਈ ਸਿਖਲਾਈ ਦਿੱਤੀ ਜਾਏਗੀ। ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਉੱਦਮਤਾ ਪ੍ਰੋਗਰਾਮ ਤਹਿਤ ਇਕ ਹੋਰ ਪ੍ਰੋਗਰਾਮ ਵਿਚ 400 ਵਿਅਕਤੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਵਿਚ ਕੁੱਕ-ਤੰਦੂਰ, ਬਾਰਮੈਨ, ਬੇਕਰ, ਹੋਮਸਟੇਅ (ਹੁਨਰਮੰਦ ਕੇਅਰਟੇਕਰ) ਅਤੇ ਹਲਵਾਈ ਲਈ ਸ਼ਾਰਟ-ਟਰਮ ਕੁਆਲਟੀ ਟ੍ਰੇਨਿੰਗ ਦਿੱਤੀ ਜਾਵੇਗੀ

ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਹੈਰੀਟੇਜ਼ ਐਂਡ ਟੂਰੀਜ਼ਮ ਪ੍ਰਮੋਸ਼ਨ ਬੋਰਡ ਨਾਲ ਸੂਚੀਬੱਧ ਵਿੱਦਿਅਕ ਸੰਸਥਾਵਾਂ ਰਾਹੀਂ ਮੁਹਾਲੀ, ਫਤਿਹਗੜ੍ਹ ਸਾਹਿਬ, ਜਲੰਧਰ, ਲੁਧਿਆਣਾ, ਨਵਾਂ ਸ਼ਹਿਰ ਤੇ ਮੁਹਾਲੀ ਪ੍ਰਾਹੁਣਾਚਾਰੀ ਸੈਕਟਰ ਦੀ ਮੁਫ਼ਤ ਸਿਖਲਾਈ ਦਿੱਤੀ ਜਾਏਗੀ। ਇਸ ਦੇ ਨਾਲ ਹੀ ਗੁਰਦਾਸਪੁਰ ਤੇ ਬਠਿੰਡਾ ਦੇ ਇੰਸੀਟੀਚਿਊਟ ਆਫ਼ ਹੋਟਲ ਮੈਨੇਜਮੈਂਟ ਅਤੇ ਹੁਸ਼ਿਆਰਪੁਰ ਦੇ ਫੂਡ ਕ੍ਰਾਫਟ ਸੰਸਥਾ ਵਿਖੇ ਵੀ ਇਹ ਮੁਫ਼ਤ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ

. ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਹੁਨਰ ਨੂੰ ਨਿਖਾਰਨ, ਕਰੀਅਰ ਬਣਾਉਣ, ਜੀਵਨ ਵਿਚ ਬਦਲਾਅ ਦੇ ਸੰਦੇਸ਼ ਤੋਂ ਪ੍ਰੇਰਿਤ ਹੋ ਕੇ ਇਹ ਲਾਹੇਵੰਦ ਕਦਮ ਚੁੱਕੇ ਗਏ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ੀ-ਰੋਟੀ ਦੇ ਮੌਕੇ ਪ੍ਰਦਾਨ ਕਰਨ ਅਤੇ ਸੈਲਾਨੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਇਕ ਹੋਣਗੇ ਜਿਸ ਨਾਲ ਸੂਬੇ ਵਿਚ ਸੈਲਾਨੀਆਂ ਦੀ ਆਮਦ ਨੂੰ ਵਧਾਉਣ ਵਿਚ ਵੀ ਸਹਾਇਤਾ ਮਿਲੇਗੀ

ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਕੱਤਰ ਸ੍ਰੀ ਹੁਸਨ ਲਾਲ ਨੇ ਦੱਸਿਆ ਕਿ ਇਹ ਸਿਖਲਾਈ ਵਿਦਿਆਰਥੀਆਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੁਨਰ ਨੂੰ ਨਿਖਾਰਨ ਅਤੇ ਰੁਜ਼ਗਾਰ ਪ੍ਰਾਪਤ ਕਰਨ ਲਈ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ। ਸਿਖਲਾਈ ਪੂਰੀ ਹੋਣਤੇ ਵਿਦਿਆਰਥੀਆਂ ਨੂੰ 1500 ਤੋਂ 2000 ਰੁਪਏ ਤੱਕ ਦੇ ਵਜ਼ੀਫ਼ੇ ਵੀ ਦਿੱਤੇ ਜਾਣਗੇ

---------

 

 

ree skill training & placement for Punjab youth under 'Hunar Se Rozgar Tak' in Tourism and Hospitality: Channi

OJSS Best website company in jalandhar
Source: INDIA NEWS CENTRE

Leave a comment






11

Latest post

पूर्व पंजाब कांग्रेस अध्यक्ष और पूर्व सांसद मोहिंदर सिंह केपी शिरोमणी अकाली दल में शामिल, जालंधर से मैदान में उतरेंगें ------ पंजाब के मुख्य निर्वाचन अधिकारी सिबिन सी ने वोटिंग के समूचे तजुर्बे को आनंददायक बनाने के लिए उठाये गए कदमों की दी जानकारी ------ इनोसेंट हार्ट्स में 'ईको क्लब के विद्यार्थियों ने 'अ विज़न : ग्रीन इंडिया, क्लीन इंडिया' थीम के तहत मनाया 'वर्ल्ड अर्थ डे' ------ इनोसेंट हार्ट्स ग्रुप ऑफ़ इंस्टीट्यूशंस, लोहारां में "फेयरवेल पार्टी सायोनारा, 2024 का आयोजन ------ इनोसेंट हार्ट्स स्कूल, लोहारां के विद्यार्थियों ने 9वीं कर्नलज़ शार्पशूटरज़ राइफल और एयर पिस्टल ओपन शूटिंग प्रतियोगिता में मारी बाजी