` ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਦਿਅਕ ਮੁਕਾਬਲਿਆਂ ਦੀ ਲੜੀ 6 ਤੋਂ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਦਿਅਕ ਮੁਕਾਬਲਿਆਂ ਦੀ ਲੜੀ 6 ਤੋਂ

Educational competitions dedicated to 400th Parkash Purb of Guru Tegh Bahadur Ji from 6th July share via Whatsapp

Educational competitions dedicated to 400th Parkash Purb of Guru Tegh Bahadur Ji from 6th July

 

ਇੰਡੀਆਂ ਨਿਊਜ਼ ਸੈਂਟਰ ਚੰਡੀਗੜ੍ਹ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਾਢੇ ਪੰਜ ਮਹੀਨੇ ਚੱਲਣ ਵਾਲੇ ਵਿਦਿਅਕ ਮੁਕਾਬਲੇ 6 ਜੁਲਾਈ ਤੋਂ ਸ਼ੁਰੂ ਹੋਣਗੇ ਜਿਸ ਦੇ ਸਬੰਧ ਵਿੱਚ ਸਿੱਖਆ ਵਿਭਾਗ ਅਤੇ ਅਧਿਆਪਕਾਂ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ

 ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਵੱਲੋਂ 6 ਜੁਲਾਈ 2020 ਤੋਂ 21 ਦਸੰਬਰ 2020 ਤੱਕ ਚੱਲਣ ਵਾਲੇ ਮੁਕਾਬਲਿਆਂ ਲਈ ਪਹਿਲਾਂ ਹੀ ਰੂਪ ਰੇਖਾ ਜਾਰੀ ਕਰ ਦਿੱਤੀ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਸ਼ਬਦ ਗਾਇਨ, ਗੀਤ, ਕਾਵਿ ਉਚਾਰਣ, ਭਾਸ਼ਣ, ਸੰਗੀਤ ਸਾਜੋ-ਸਾਜੋ ਸਮਾਨ ਵਜਾਉਣ (ਹਰਮੋਨੀਅਮ, ਤਬਲਾ, ਢੋਲਕ, ਤੂੰਬੀ, ਬੰਸਰੀ, ਸਾਰੰਗੀ, ਢੱਡ) ਪੋਸਟਰ ਬਨਾਉਣ, ਪੇਂਟਿੰਗ ਬਨਾਉਣ, ਸਲੋਗਨ ਲੇਖਣ, ਸੁੰਦਰ ਲਿਖਾਈ ਲਿਖਣ, ਪੀ.ਪੀ.ਟੀ. ਮੇਕਿੰਗ ਅਤੇ ਦਸਤਾਰਬੰਦੀ ਦੇ ਮੁਕਾਬਲੇ ਸ਼ਾਮਲ ਹਨ. ਬੁਲਾਰੇ ਨੇ ਦੱਸਿਆ ਕਿ ਇਹ ਮੁਕਾਬਲੇ ਸਿਰਫ਼ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ, ਬਾਣੀ ਅਤੇ ਕੁਰਬਾਨੀ ਨਾਲ ਸਬੰਧਿਤ ਹੋਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਸਿਰਫ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਣਗੇ। ਸਾਰੇ ਮੁਕਾਬਲੇ ਪ੍ਰਾਇਮਰੀ, ਮਿਡਲ, ਸੈਕੰਡਰੀ ਤਿੰਨ ਪੱਧਰਾਂ ’ਤੇ ਕਰਵਾਏ ਜਾਣਗੇ। ਇਸੇ ਤਰ੍ਹਾਂ ਹੀ ਸਪੈਸ਼ਲ ਨੀਡ (ਸੀ.ਡਬਲਯੂ.ਐਸ.ਐਨ) ਵਾਲੇ ਬੱਚਿਆਂ ਦੇ ਮੁਕਾਬਲੇ ਵੀ ਤਿੰਨ ਪੱਧਰਾਂ ’ਤੇ ਹੀ ਹੋਣਗੇ। ਇੱਕ ਵਿਦਿਆਰਥੀ ਵੱਧ ਤੋਂ ਵੱਧ ਦੋ ਆਈਟਮਾਂ ਵਿੱਚ ਹਿੱਸਾ ਲੈ ਸਕਦਾ ਹੈ। ਬੁਲਾਰੇ ਅਨੁਸਾਰ ਇਹ ਮੁਕਾਬਲੇ ਮੌਜੂਦਾ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਨਲਾਈਨਜ਼ ਤੇ ਸੋਲੋ ਆਈਟਮਜ਼ ਦੇ ਰੂਪ ਵਿੱਚ ਕਰਵਾਏ ਜਾਣਗੇ।

 

 

Educational competitions dedicated to 400th Parkash Purb of Guru Tegh Bahadur Ji from 6th July

OJSS Best website company in jalandhar
Source: INDIA NEWS CENTRE

Leave a comment






11

Latest post