ਇੰਡੀਆ ਨਿਊਜ਼ ਸੈਂਟਰ ਚੰਡ੍ਹੀਗੜ੍ਹ
-ਪ੍ਰਸਿੱਧ ਲੇਖਿਕ, ਪੱਤਰਕਾਰ ਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਲੰਬੇ ਸਮੇਂ ਤੋਂ ਸਭ ਤੋਂ ਨੇੜਲੇ ਨਿੱਜੀ ਵਿਸ਼ਵਾਸ ਪਾਤਰ ਮੰਨੇ ਜਾਂਦੇ ਸ੍ਰੀ ਹਰਚਰਨ ਸਿੰਘ ਬੈਂਸ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ "ਪ੍ਰਮੁੱਖ ਸਲਾਹਕਾਰ" ਵੱਜੋਂ ਨਿਯੁਕਤ ਕੀਤਾ ਗਿਆ ਹੈ ["
ਇਸ ਅਹਿਮ ਨਿਯੁਕਤੀ ਦਾ ਐਲਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਖੁਦ ਅੱਜ ਚੰਡੀਗੜ੍ਹ ਤੋਂ ਜਾਰੀ ਇੱਕ ਬਿਆਨ ਰਾਹੀਂ ਕੀਤਾ [
ਸਰਦਾਰ ਬਾਦਲ ਨੇ ਆਪਣੇ ਬਿਆਨ ਵਿਚ ਕਿਹਾ ਕਿ ਸ਼੍ਰੀ ਹਰਚਰਨ ਸਿੰਘ ਬੈਂਸ ਨੂੰ ਪਾਰਟੀ ਦੀਆਂ ਪਾਲਸੀਆਂ , ਕਾਰਜ਼ਸ਼ੈੱਲੀ ਤੇ ਗਤੀਵਿਧੀਆਂ ਸਬੰਧੀ ਹਾਂ-ਪੱਖੀ ਮਾਨਸਿਕਤਾ ਅਤੇ ਲੋਕ ਰਾਏ ਤਿਆਰ ਕਰਨ ਹਿੱਤ ਵਿਆਪਕ ਅਧਿਕਾਰ ਦੇ ਦਿੱਤੇ ਗਏ ਹਨ[ ਉਹ ਸਿਰਫ ਪਾਰਟੀ ਦੇ ਪ੍ਰਧਾਨ ਨੂੰ ਹੀ ਜਵਾਬ-ਦੇਹ ਹੋਣਗੇ [
ਸਰਦਾਰ ਬਾਦਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਦੇ ਪ੍ਰਮੁੱਖ ਸਲਾਹਕਾਰ ਹੋਣ ਦੇ ਨਾਲ ਨਾਲ , ਸ੍ਰੀ ਬੈਂਸ ਨੂੰ ਕੋਰ ਕਮੇਟੀ ਸਮੇਤ ਪਾਰਟੀ ਦੀਆਂ ਸਾਰੀਆਂ ਉੱਚ ਪੱਧਰੀ ਤੇ ਫੈਸਲਾਕੁੰਨ ਇਕਾਈਆਂ ਦਾ ਸਥਾਈ ਤੇ ਵਿਸ਼ੇਸ਼ "ਮਹਿਮਾਨ ਮੈਂਬਰ " ਭੀ ਨਿਯੁਕਤ ਕੀਤਾ ਗਿਆ ਹੈ ਜਿਥੇ ਉਹ ਇੱਕ ਸਲਾਹਕਾਰ ਵੱਜੋਂ ਆਪਣੇ ਫਰਜ਼ ਨਿਭਾਉਣਗੇ [
ਮਿੱਠ ਬੋਲੜੇ, ਸੱਭਿਅ ਅਤੇ ਆਪਣੇ ਸਹਿਜ ਅਤੇ ਨਰਮ ਸੁਭਾਅ ਲਈ ਜਾਣੇ ਜਾਂਦੇ ਸ੍ਰੀ ਹਰਚਰਨ ਸਿੰਘ ਬੈਂਸ 1979 ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਤੇ ਅਕਾਲੀ ਸਰਕਾਰਾਂ ਦੌਰਾਨ ਉਹ ਚਾਰ ਵਾਰੀ ਪੰਜਾਬ ਦੇ ਮੁਖ ਮੰਤਰੀ ਦੇ " ਮੀਡਿਆ ਅਤੇ ਕੌਮੀ ਮਾਮਲਿਆਂ ਦੇ ਸਲਾਹਕਾਰ ਵੱਜੋਂ ਫਰਜ਼ ਨਿਭਾ ਚੁੱਕੇ ਹਨ [ ਉਹ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਲਗਭਗ ਸਾਰੇ ਹੀ ਸੰਘਰਸ਼ਾਂ ਦੌਰਾਨ ਉਹਨਾਂ ਦੇ ਨਾਲ ਖੜੇ ਦਿਖਾਈ ਦਿੱਤੇ ਹਨ [ ਹਾਲਾਂਕਿ ਉਹ ਕੱਟੜ ਧਰਮ ਨਿਰਪੱਖ ਸੋਚ ਦੇ ਮਾਲਿਕ ਮੰਨੇ ਜਾਂਦੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਲਈ ਉਹ ਖਾਲਸਾ ਪੰਥ ਦੀ ਨਿਵੇਕਲੀ , ਆਜ਼ਾਦਾਨਾ ਤੇ ਖੁਦਮੁਖਤਿਆਰ ਹਸਤੀ ਉੱਤੇ ਪਹਿਰਾ ਦੇਣ ਦੇ ਹਾਮੀ ਰਹੇ ਹਨ [ ਉਹਨਾਂ ਦੀ ਸਿਆਸੀ ਵਿਚਾਰਧਾਰਾ "ਪੰਥਿਕ ਸੈਕੂਲਰਿਜ਼ਮ" ਤੇ ਕੇਂਦਰਿਤ ਰਹੀ ਹੈ ਤੇ ਉਹ ਪਾਰਟੀ ਵੱਲੋਂ ਪੰਥਿਕ ਸਰੋਕਾਰਾਂ ਤੇ ਪਹਿਰਾ ਦੇਣ ਦੇ ਵੱਡੇ ਹਾਮੀ ਰਹੇ ਹਨ [