` ਹਰ ਪੱਖੋਂ ਕਿਸਾਨ ਵਿਰੋਧੀ ਨਿਕਲੀ ਰਾਜੇ ਦੀ ਸਰਕਾਰ- ਕੁਲਤਾਰ ਸਿੰਘ ਸੰਧਵਾਂ
Latest News


ਹਰ ਪੱਖੋਂ ਕਿਸਾਨ ਵਿਰੋਧੀ ਨਿਕਲੀ ਰਾਜੇ ਦੀ ਸਰਕਾਰ- ਕੁਲਤਾਰ ਸਿੰਘ ਸੰਧਵਾਂ

King's government turned out to be anti-farmer in all respects - Kultar Singh Sandhwan share via Whatsapp

King's government turned out to be anti-farmer in all respects - Kultar Singh Sandhwan

ਇੰਡੀਆ ਨਿਊਜ਼ ਸੈਂਟਰ ਚੰਡੀਗੜ੍ਹ,
ਆਮ ਆਦਮੀ ਪਾਰਟੀ (ਆਪ) ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਬੀਮਾ ਯੋਜਨਾ ਤੋਂ ਵਾਂਝੇ ਰੱਖਣ ਲਈ ਅਮਰਿੰਦਰ ਸਿੰਘ ਸਰਕਾਰ ਦੇ ਨਾਲ-ਨਾਲ ਮੋਦੀ ਸਰਕਾਰ ਨੂੰ ਵੀ ਰੱਜ ਕੇ ਕੋਸਿਆ ਅਤੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ 'ਤੇ ਕਿਸਾਨਾਂ ਦੀ ਕੀਮਤ 'ਤੇ ਵੱਡੀਆਂ ਕਾਰਪੋਰੇਟ ਕੰਪਨੀਆਂ ਦੇ ਹਿੱਤ ਪੂਰਨ ਦਾ ਦੋਸ਼ ਲਗਾਇਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਫ਼ਸਲੀ ਬੀਮਾ ਯੋਜਨਾਵਾਂ ਬਾਰੇ ਸੂਬਾ ਅਤੇ ਕੇਂਦਰ ਸਰਕਾਰਾਂ ਨੇ ਕਿਸਾਨ ਵਿਰੋਧੀ ਮਾਨਸਿਕਤਾ ਅਪਣਾਈ ਹੋਈ ਹੈ।
ਕੁਲਤਾਰ ਸਿੰਘ ਸੰਧਵਾਂ ਅਤੇ ਮੀਤ ਹੇਅਰ ਨੇ ਕਿਹਾ ਕਿ ਪਹਿਲਾਂ ਕੇਂਦਰ ਦੀ ਭਾਜਪਾ-ਅਕਾਲੀ ਦਲ ਸਰਕਾਰ ਨੇ ਫ਼ਸਲੀ ਬੀਮਾ ਯੋਜਨਾ ਦੇ ਇੱਕੋ ਰੱਸੇ ਨਾਲ ਪੂਰੇ ਦੇਸ਼ ਦੇ ਕਿਸਾਨ ਬੰਨ੍ਹ ਦਿੱਤੇ ਜਦਕਿ ਭੂਗੋਲਿਕ ਤੌਰ 'ਤੇ ਬਹੁਭਾਂਤੀ ਵੰਨਗੀਆਂ ਵਾਲੇ ਭਾਰਤ ਵਰਗੇ ਵਿਸ਼ਾਲ ਮੁਲਕ ' ਇਕਸਾਰ ਫ਼ਸਲੀ ਬੀਮਾ ਯੋਜਨਾ ਲਾਗੂ ਕਰਨਾ ਸੰਭਵ ਹੀ ਨਹੀਂ। ਕੁਲਤਾਰ ਸਿੰਘ ਸੰਧਵਾਂ ਅਤੇ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਫ਼ਸਲੀ ਬੀਮਾ ਯੋਜਨਾ ਰੱਦ ਕਰਨਾ ਪੰਜਾਬ ਸਰਕਾਰ ਦੀ ਮਜਬੂਰੀ ਹੋ ਸਕਦੀ ਹੈ, ਪਰੰਤੂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਆਪਣੇ ਪੱਧਰ 'ਤੇ ਕੋਈ ਕਦਮ ਕਿਉਂ ਨਹੀਂ ਚੁੱਕਿਆ?
ਕੁਲਤਾਰ ਸਿੰਘ ਸੰਧਵਾਂ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਅਮਰਿੰਦਰ ਸਰਕਾਰ ਨੇ ਫ਼ਸਲੀ ਬੀਮਾ ਬਾਰੇ ਸੂਬਾ ਪੱਧਰੀ ਨੀਤੀ ਰੱਦੀ ਦੀ ਟੋਕਰੀ ' ਸੁੱਟ ਕੇ ਪੰਜਾਬ ਦੇ ਕਿਸਾਨਾਂ ਨੂੰ 'ਰਾਮ ਭਰੋਸੇ' ਛੱਡ ਦਿੱਤਾ।
'
ਆਪ' ਵਿਧਾਇਕਾਂ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਫ਼ਸਲਾਂ ਦੇ ਨੁਕਸਾਨ ਦੀ ਭਰਪਾਈ ਲਈ ਪ੍ਰਤੀ ਏਕੜ 20 ਹਜ਼ਾਰ ਰੁਪਏ ਦੇ ਮੁਆਵਜ਼ੇ ਵਾਲਾ ਮਾਡਲ ਪੰਜਾਬ ' ਲਾਗੂ ਕਰਨ ਦੇ ਨਾਲ-ਨਾਲ ਇੱਕ ਕਿਸਾਨ ਹਿਤੈਸ਼ੀ ਫ਼ਸਲੀ ਬੀਮਾ ਯੋਜਨਾ ਲਾਗੂ ਕਰਨਾ ਸਮੇਂ ਦੀ ਸਭ ਤੋਂ ਵੱਡੀ ਜ਼ਰੂਰਤ ਦੱਸੀ।
ਕੁਲਤਾਰ ਸਿੰਘ ਸੰਧਵਾਂ ਅਤੇ ਮੀਤ ਹੇਅਰ ਨੇ ਕਿਹਾ ਕਿ ਕਿਸਾਨੀ ਫ਼ਸਲਾਂ ਤੋਂ ਹਰ ਸਾਲ ਮੰਡੀ ਫ਼ੀਸ ਰਾਹੀਂ 4000 ਕਰੋੜ ਰੁਪਏ ਦੀ ਕਮਾਈ ਕਰਨ ਵਾਲੀ ਸਰਕਾਰ ਕਿਸਾਨਾਂ ਦੇ ਹਿੱਸੇ ਦਾ ਬੀਮਾ ਪ੍ਰੀਮੀਅਰ ਕਿਉਂ ਨਹੀਂ ਦੇ ਸਕਦੀ, ਜਦਕਿ ਕੋਰੋਨਾ ਦੀ ਆੜ ' ਹੀ ਸਰਕਾਰ ਨੇ ਰੇਤਾ-ਬਜਰੀ, ਸ਼ਰਾਬ ਅਤੇ ਪਸ਼ੂ ਮੰਡੀਆਂ ਦੇ ਠੇਕੇਦਾਰਾਂ ਨੂੰ 1000 ਕਰੋੜ ਰੁਪਏ ਦੀਆਂ ਸਿੱਧੀਆਂ ਛੋਟਾਂ ਦੇ ਚੁੱਕੀ ਹੈ।
ਕੁਲਤਾਰ ਸਿੰਘ ਸੰਧਵਾਂ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਆਪਣੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) ' ਕੁਦਰਤੀ ਆਫ਼ਤਾਂ ਨਾਲ ਕਿਸਾਨਾਂ ਦੀ ਫ਼ਸਲ ਦਾ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਵਾਅਦਾ ਕਰਨ ਵਾਲੀ ਪੰਜਾਬ ਸਰਕਾਰ 33 ਪ੍ਰਤੀਸ਼ਤ ਤੋਂ ਵੱਧ ਨੁਕਸਾਨੀਆਂ ਜਾਣ ਵਾਲੀਆਂ ਫ਼ਸਲਾਂ ਲਈ ਮਹਿਜ਼ 2000 ਤੋਂ 12500 ਰੁਪਏ ਪ੍ਰਤੀ ਏਕੜ ਤੱਕ ਦਾ ਮੁਆਵਜ਼ਾ ਵੀ ਸਮੇਂ ਸਿਰ ਅਤੇ ਪਾਰਦਰਸ਼ੀ ਤਰੀਕੇ ਨਾਲ ਨਹੀਂ ਦੇ ਰਹੀ ਜਦਕਿ ਇਸ ' ਕੇਂਦਰ ਸਰਕਾਰ ਦਾ ਵੀ ਹਿੱਸਾ ਸ਼ਾਮਲ ਹੈ।

King's government turned out to be anti-farmer in all respects - Kultar Singh Sandhwan

OJSS Best website company in jalandhar
Source: INDIA NEWS CENTRE

Leave a comment






11

Latest post

पूर्व पंजाब कांग्रेस अध्यक्ष और पूर्व सांसद मोहिंदर सिंह केपी शिरोमणी अकाली दल में शामिल, जालंधर से मैदान में उतरेंगें ------ पंजाब के मुख्य निर्वाचन अधिकारी सिबिन सी ने वोटिंग के समूचे तजुर्बे को आनंददायक बनाने के लिए उठाये गए कदमों की दी जानकारी ------ इनोसेंट हार्ट्स में 'ईको क्लब के विद्यार्थियों ने 'अ विज़न : ग्रीन इंडिया, क्लीन इंडिया' थीम के तहत मनाया 'वर्ल्ड अर्थ डे' ------ इनोसेंट हार्ट्स ग्रुप ऑफ़ इंस्टीट्यूशंस, लोहारां में "फेयरवेल पार्टी सायोनारा, 2024 का आयोजन ------ इनोसेंट हार्ट्स स्कूल, लोहारां के विद्यार्थियों ने 9वीं कर्नलज़ शार्पशूटरज़ राइफल और एयर पिस्टल ओपन शूटिंग प्रतियोगिता में मारी बाजी