` ਖਿਡਾਰੀਆਂ ਨੂੰ ਆਨਲਾਈਨ ਟ੍ਰੇਨਿੰਗ ਸੁਚਾਰੂ ਢੰਗ ਨਾਲ ਦੇਣ ਕੋਚ

ਖਿਡਾਰੀਆਂ ਨੂੰ ਆਨਲਾਈਨ ਟ੍ਰੇਨਿੰਗ ਸੁਚਾਰੂ ਢੰਗ ਨਾਲ ਦੇਣ ਕੋਚ

Coaches will provide online training to players share via Whatsapp

Coaches will provide online training to players

 

ਇੰਡੀਆ ਨਿਊਜ਼ ਸੈਂਟਰ  ਚੰਡੀਗੜ, ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸੀ੍ਰ ਡੀਪੀਐਸ ਖਰਬੰਦਾ ਨੇ ਵਿਭਾਗ ਨਾਲ ਜੁੜੇ ਸੂਬੇ ਭਰ ਦੇ ਕੋਚਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਖਿਡਾਰੀਆਂ ਨੂੰ ਆਨਲਾਈਨ ਟ੍ਰੇਨਿੰਗ ਸੁਚਾਰੂ ਢੰਗ ਨਾਲ ਦਿੱਤੀ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਖਰਬੰਦਾ ਨੇ ਕੋਚਾਂ ਨਾਲ ਆਨਲਾਈਨ ਮੀਟਿੰਗ ਕੀਤੀ ਅਤੇ ਇਹ ਨਿਰਦੇਸ਼ ਦਿੱਤੇ। ਉਨਾਂ ਕੋਚਾਂ ਨੂੰ ਸਮਾਜਿਕ ਦੂਰੀ ਦੀ ਪਾਲਣਾ ਕਰਦਿਆਂ ਟ੍ਰੇਨਿੰਗ ਦੇਣ ਦੇ ਨਾਲ-ਨਾਲ ਖਿਡਾਰੀਆਂ ਦੀ ਖੁਰਾਕ ਸਬੰਧੀ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਤਾਂ ਜੋ ਕੋਵਿਡ-19 ਮਹਾਂਮਾਰੀ ਦੇ ਦੌਰ ਦੌਰਾਨ ਵੀ ਖਿਡਾਰੀਆਂ ਦੇ ਪੋਸ਼ਣ ਦਾ ਖਿਆਲ ਰੱਖ ਕੇ ਉਨਾਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕੋਚ ਸਾਹਿਬਾਨ ਨੂੰ ਖੇਡਾਂ ਲਈ ਲੋੜੀਂਦਾ ਸਾਮਾਨ ਅਤੇ ਬੁਨਿਆਦੀ ਢਾਂਚੇ ਵਿਸੇਸ ਕਰ ਅਥਲੈਟਿਕ ਟ੍ਰੈਕ ਨੂੰ ਸਹੀ ਰੱਖਣ ਬਾਰੇ ਵੀ ਹੁਕਮ ਦਿੱਤੇ ਗਏ ਹਨ।

Coaches will provide online training to players

OJSS Best website company in jalandhar
Source: INDIA NEWS CENTRE

Leave a comment






11

Latest post